ਸੁਖਬੀਰ ਬਾਦਲ ਨੇ ਤਲਵੰਡੀ ਸਾਬੋ ਤੋਂ ਸਾਬਕਾ ਅਕਾਲੀ ਵਿਧਾਇਕ ਨੂੰ ਐਲਾਨਿਆ ਉਮੀਦਵਾਰ

News18 Punjabi | News18 Punjab
Updated: April 13, 2021, 4:42 PM IST
share image
ਸੁਖਬੀਰ ਬਾਦਲ ਨੇ ਤਲਵੰਡੀ ਸਾਬੋ ਤੋਂ ਸਾਬਕਾ ਅਕਾਲੀ ਵਿਧਾਇਕ ਨੂੰ ਐਲਾਨਿਆ ਉਮੀਦਵਾਰ
ਸੁਖਬੀਰ ਬਾਦਲ ਨੇ ਤਲਵੰਡੀ ਸਾਬੋ ਤੋਂ ਸਾਬਕਾ ਅਕਾਲੀ ਵਿਧਾਇਕ ਨੂੰ ਐਲਾਨਿਆ ਉਮੀਦਵਾਰ

  • Share this:
  • Facebook share img
  • Twitter share img
  • Linkedin share img
ਮੁਨੀਸ਼

ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲ਼ੋਂ 2022 ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਐਲਾਨੇ ਜਾ ਰਹੇ ਉਮੀਦਵਾਰਾਂ ਦੀ ਲੜੀ ਵਿੱਚ ਅੱਜ ਹਲਕੇ ਦੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਅਤੇ ਮੌਜੂਦਾ ਹਲਕਾ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

ਪੱਤਰਕਾਰਾਂ ਵੱਲ਼ੋਂ ਉਮੀਦਵਾਰ ਬਾਰੇ ਪੁੱਛੇ ਜਾਣ ਉਤੇ ਉਹਨਾਂ ਕਿਹਾ ਕਿ ਸਾਬਕਾ ਵਿਧਾਇਕ ਸਿੱਧੂ ਸਾਡੇ ਪਰਿਵਾਰਿਕ ਮੈਂਬਰ ਵਾਂਗ ਹਨ ਅਤੇ ਉਹ ਜਿਵੇਂ ਹਲਕੇ ਦੀ ਸੇਵਾ ਕਰ ਰਹੇ ਹਨ, ਉਸੇ ਤਰ੍ਹਾਂ ਅੱਗੇ ਵੀ ਜਾਰੀ ਰੱਖਣਗੇ ਅਤੇ ਉਹੀ ਚੋਣ ਲੜਨਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ  ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਨਾਂਅ ਦਾ ਐਲਾਨ ਕੀਤਾ ਜਾ ਚੁੱਕਾ ਹੈ। ਅਕਾਲੀ ਦਲ ਵੱਲੋਂ ਇਸ ਤੋਂ ਪਹਿਲਾਂ ਡੇਰਾਬਸੀ ਤੋਂ ਐਨਕੇ ਸ਼ਰਮਾ, ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਵਿਰਸਾ ਸਿੰਘ ਵਲਟੋਹਾ ਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ।
Published by: Gurwinder Singh
First published: April 13, 2021, 4:39 PM IST
ਹੋਰ ਪੜ੍ਹੋ
ਅਗਲੀ ਖ਼ਬਰ