
ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਥਾਣੇਦਾਰ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ (ਫਾਇਲ ਫੋਟੋ)
ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿਚ ਏਐਸਆਈ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਦੱਸ ਦਈਏ ਕਿ ਪਿੰਡ ਛੀਨਾ ਕਰਮ ਸਿੰਘ ਦੇ ਨੌਜਵਾਨ ਗਗਨਦੀਪ ਸਿੰਘ ਦੀ ਹੋਈ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ, ਜਿਸ ਦੀ ਲਾਸ਼ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸੇਖਵਾਂ ਦੇ ਪਿੰਡ ਮੂਲਿਆਂਵਾਲ ਤੋਂ ਬਰਾਮਦ ਹੋਈ ਸੀ।
ਇਸ ਤੋਂ ਬਾਅਦ ਅੱਜ ਸਵੇਰੇ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਨੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਪੁੱਤ ਦੀ ਮੌਤ ਤੋਂ ਬਾਅਦ ਜਸਬੀਰ ਸਿੰਘ ਕਾਫੀ ਸਦਮੇ ਵਿਚ ਸੀ। ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ।

ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਥਾਣੇਦਾਰ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ (ਫਾਇਲ ਫੋਟੋ)
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।