ਕਲਾਨੌਰ- ਬਟਾਲਾ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਪਰਿਵਾਰਾਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ ਹੋਈ। ਬਟਾਲਾ ਕਲਾਨੌਰ ਰੋਡ ਤੇ ਕਾਰ ਸਵਾਰ 5 ਨੌਜਵਾਨਾਂ ਦੀ ਕਾਰ ਦਾ ਸੰਤੁਲਨ ਵਿਗੜਨ ਦੇ ਕਾਰਨ ਰੁੱਖ ਨਾਲ ਟਕਰਾਉਣ ਨਾਲ ਇਹ ਦਰਦਨਾਕ ਹਾਦਸਾ ਵਾਪਰਿਆ।
ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਦੀ ਰਫਤਾਰ ਕਾਫੀ ਤੇਜ਼ ਸੀ ਅਤੇ ਬੇਕਾਬੂ ਗੱਡੀ ਦਰੱਖ਼ਤ ਵਿੱਚ ਵੱਜੀ। ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਤਿੰਨ ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ’ਚ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਮਰੜੀਕਲਾਂ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਉਕਤ ਦੋਵੇਂ ਨੌਜਵਾਨ ਪਰਿਵਾਰ ਦੇ ਇਕਲੌਤੇ ਪੁੱਤਰ ਸਨ। ਜਦਕਿ ਤਿੰਨ ਜ਼ਖ਼ਮੀਆਂ ਨੂੰ ਕਲਾਨੌਰ ਦੇ ਕਮਿਊਨਟੀ ਸਿਹਤ ਕੇਂਦਰ ਵਿਖੇ ਮੁੱਢਲੀ ਸਹਾਇਤਾ ਦੇਣ ਉਪਰੰਤ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Car accident, Deaths, Gurdaspur, Punjab Police