Home /News /punjab /

ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ 'ਚ ਆਯੁਸ਼ਮਾਨ ਯੋਜਨਾ ਤਹਿਤ ਨਹੀਂ ਹੋ ਰਿਹੈ ਇਲਾਜ

ਜਲੰਧਰ ਦੇ ਐਨਐਚਐਸ ਹਸਪਤਾਲ ਦੇ ਡਾਕਟਰ ਸ਼ੁਭਾਗ ਅਗਰਵਾਲ ਨੇ ਦੱਸਿਆ ਕਿ ਆਯੂਸ਼ਮਾਨ ਕਾਰਡ ਸਕੀਮ ਤਹਿਤ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਨਹੀਂ ਹੋ ਰਿਹਾ ਕਿਉਂਕਿ ਇੱਕ ਤਾਂ ਸਰਕਾਰ ਤੋਂ ਪੈਸੇ ਨਹੀਂ ਮਿਲ ਰਹੇ ਅਤੇ ਦੂਜਾ ਜੋ ਰੇਟ ਲਿਸਟ ਤਿਆਰ ਕੀਤੀ ਗਈ ਹੈ, ਉਹ ਬਹੁਤ ਘੱਟ ਹੈ, ਜਿਸ ਕਾਰਨ ਆਯੂਸ਼ਮਾਨ ਸਕੀਮ ਤਹਿਤ ਸਾਡੇ ਹਸਪਤਾਲ ਵਿੱਚ ਇਲਾਜ ਨਹੀਂ ਹੋ ਰਿਹਾ।

ਹੋਰ ਪੜ੍ਹੋ ...
  • Share this:

ਸੁਰਿੰਦਰ ਕੰਬੋਜ

ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ 'ਚ ਆਯੁਸ਼ਮਾਨ ਯੋਜਨਾ ਤਹਿਤ ਨਹੀਂ ਹੋ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਆਯੂਸ਼ਮਾਨ ਕਾਰਡ ਸਕੀਮ ਤਹਿਤ ਹਰ ਵਰਗ ਦੇ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੀ ਸਕੀਮ ਹਰ ਰਾਜ ਵਿੱਚ ਚਲਾਈ ਗਈ ਸੀ, ਜੋ ਹੁਣ ਪੰਜਾਬ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਯੋਜਨਾ ਕਾਰਡ ਤਹਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਬਕਾਇਆ ਰਾਸ਼ੀ ਵਾਪਸ ਨਾ ਕੀਤੇ ਜਾਣ ਕਾਰਨ ਹੁਣ ਇਹ ਸਕੀਮ ਪ੍ਰਾਈਵੇਟ ਹਸਪਤਾਲਾਂ ਵੱਲੋਂ ਬੰਦ ਕਰ ਦਿੱਤੀ ਗਈ ਹੈ। ਜਿੱਥੇ ਇਸ ਯੋਜਨਾ ਤਹਿਤ ਲੋਕਾਂ ਦਾ ਇਲਾਜ ਕਰਵਾਉਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਆਯੂਸ਼ਮਾਨ ਕਾਰਡ ਦਾ ਲਾਭ ਲੈਣਾ ਵੀ ਅਸੰਭਵ ਹੋ ਗਿਆ ਹੈ।

ਜਲੰਧਰ ਦੇ ਐਨਐਚਐਸ ਹਸਪਤਾਲ ਦੇ ਡਾਕਟਰ ਸ਼ੁਭਾਗ ਅਗਰਵਾਲ ਨੇ ਦੱਸਿਆ ਕਿ ਆਯੂਸ਼ਮਾਨ ਕਾਰਡ ਸਕੀਮ ਤਹਿਤ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਨਹੀਂ ਹੋ ਰਿਹਾ ਕਿਉਂਕਿ ਇੱਕ ਤਾਂ ਸਰਕਾਰ ਤੋਂ ਪੈਸੇ ਨਹੀਂ ਮਿਲ ਰਹੇ ਅਤੇ ਦੂਜਾ ਜੋ ਰੇਟ ਲਿਸਟ ਤਿਆਰ ਕੀਤੀ ਗਈ ਹੈ, ਉਹ ਬਹੁਤ ਘੱਟ ਹੈ, ਜਿਸ ਕਾਰਨ ਆਯੂਸ਼ਮਾਨ ਸਕੀਮ ਤਹਿਤ ਸਾਡੇ ਹਸਪਤਾਲ ਵਿੱਚ ਇਲਾਜ ਨਹੀਂ ਹੋ ਰਿਹਾ।

ਇਸ ਸਬੰਧੀ ਜਲੰਧਰ ਦੇ ਗਲੋਬਲ ਹਸਪਤਾਲ ਦੇ ਡਾਕਟਰ ਅਤੇ ਆਈਐਮਏ ਪੰਜਾਬ ਦੇ ਸਾਬਕਾ ਮੈਂਬਰ ਡਾ: ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਪੀਜੀਆਈ ਵੱਲੋਂ ਇਲਾਜ ਬੰਦ ਕਰਨ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਸਰਕਾਰ ਦੇ ਵਿੱਤ ਮੰਤਰੀ ਨੇ ਕਿਹਾ ਕਿ ਜਲਦੀ ਹੀ ਸਾਰੇ ਹਸਪਤਾਲਾਂ ਦੀ ਅਦਾਇਗੀ ਲੇਟ ਹੋ ਜਾਵੇਗੀ | ਜਦਕਿ ਉਨ੍ਹਾਂ ਨੂੰ ਇਹ ਕਦਮ ਪਹਿਲਾਂ ਹੀ ਚੁੱਕਣਾ ਚਾਹੀਦਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਅਦਾਇਗੀ ਕਰ ਦਿੱਤੀ ਜਾਵੇਗੀ ਪਰ ਫਿਰ ਵੀ ਪ੍ਰਾਈਵੇਟ ਹਸਪਤਾਲਾਂ ਨੂੰ ਆਯੂਸ਼ਮਾਨ ਸਕੀਮ ਦੇ ਪੈਸੇ ਨਹੀਂ ਮਿਲ ਰਹੇ, ਜਿਸ ਕਾਰਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਯੂਸ਼ਮਾਨ ਸਕੀਮ ਤਹਿਤ ਇਲਾਜ ਨਹੀਂ ਕੀਤਾ ਜਾ ਰਿਹਾ।

Published by:Sukhwinder Singh
First published:

Tags: Jalandhar