ਬੇਰੁਜ਼ਗਾਰ ਅਧਿਆਪਕਾਂ ਨੇ ਘੇਰੀਆਂ ਮੰਤਰੀਆਂ ਦੀਆਂ ਕੋਠੀਆਂ

News18 Punjabi | News18 Punjab
Updated: December 15, 2019, 6:20 PM IST
share image
ਬੇਰੁਜ਼ਗਾਰ ਅਧਿਆਪਕਾਂ ਨੇ ਘੇਰੀਆਂ ਮੰਤਰੀਆਂ ਦੀਆਂ ਕੋਠੀਆਂ
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਫੈਸਲੇ ਲਏ ਜਾਣਗੇ।

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਫੈਸਲੇ ਲਏ ਜਾਣਗੇ।

  • Share this:
  • Facebook share img
  • Twitter share img
  • Linkedin share img
ਸੰਗਰੂਰ ਵਿਚ ਪਿਛਲੇ ਤਿੰਨ ਮਹੀਨਿਆਂ ਤੋਂ ਪੱਕੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਛੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਫੈਸਲੇ ਲਏ ਜਾਣਗੇ।

ਕੈਬਨਿਟ ਮੰਤਰੀਆਂ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ-ਬਠਿੰਡਾ, ਗੁਰਪ੍ਰੀਤ ਕਾਂਗੜ-ਬਠਿੰਡਾ, ਬ੍ਰਹਮ ਮਹਿੰਦਰਾ-ਪਟਿਆਲਾ, ਰਾਣਾ ਗੁਰਮੀਤ -ਫ਼ਿਰੋਜ਼ਪੁਰ, ਰਜ਼ੀਆ ਸੁਲਤਾਨਾ-ਮਲੇਰਕੋਟਲਾ-ਸੰਗਰੂਰ, ਚਰਨਜੀਤ ਚੰਨੀ ਦੀ ਚਮਕੌਰ ਸਾਹਿਬ ਵਿਖੇ ਕੋਠੀਆਂ ਦੇ ਸਾਹਮਣੇ ਰੋਸ-ਪ੍ਰਦਰਸ਼ਨ ਕਰਕੇ ਮੰਗ-ਪੱਤਰ ਦਿੱਤੇ ਗਏ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਬਰਨਾਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਲਈ ਮੁਆਫ਼ੀ ਮੰਗੇ। ਉਨ੍ਹਾਂ ਕਿਹਾ ਕਿ 18 ਦਸੰਬਰ ਨੂੰ ਮਸਲਿਆਂ ਦਾ ਹੱਲ ਨਾ ਹੋਣ 'ਤੇ 25 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਸੇ ਤਰ੍ਹਾਂ ਫ਼ਿਰੋਜ਼ਪੁਰ ਵਿਚ ਬੇਰੁਜ਼ਗਾਰ ਅਧਿਆਪਕਾਂ ਨੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਰੋਸ ਮਾਰਚ ਕਰਦੇ ਹੋਏ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਅੱਗੇ ਰੋਸ-ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਉਪਰੰਤ ਅਧਿਆਪਕਾਂ ਨੇ ਖੇਡ ਮੰਤਰੀ ਦੇ ਨਿੱਜੀ ਸਹਾਇਕ ਨੂੰ ਮੰਗ-ਪੱਤਰ ਵੀ ਸੌਂਪਿਆ। ਅਧਿਆਪਕਾਂ ਦੀਆਂ ਮੁੱਖ ਮੰਗਾਂ 'ਚ ਬੀਐੱਡ ਅਧਿਆਪਕਾਂ ਦੀ ਭਰਤੀ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਅਤੇ ਈ.ਟੀ.ਟੀ. ਦੀ ਭਰਤੀ ਲਈ ਗ੍ਰੈਜੂਏਸ਼ਨ ਦੀ ਸ਼ਰਤ ਖਤਮ ਕਰਨਾ, ਬੀ.ਐੱਡ ਦੀਆਂ 15 ਹਜ਼ਾਰ ਅਤੇ ਈ.ਟੀ.ਟੀ. ਦੀਆਂ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣ, ਉਮਰ ਹੱਦ 37 ਤੋਂ 42 ਸਾਲ ਕਰਨਾ ਸ਼ਾਮਲ ਹੈ।
Published by: Gurwinder Singh
First published: December 15, 2019, 6:20 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading