ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ, ਜਿਨ੍ਹਾਂ ’ਚ ਕੁਝ ਬੇਰੁਜ਼ਗਾਰ ਮਹਿਲਾਵਾਂ ਵੀ ਹਨ।
ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਾਫੀ ਚਿਰ ਤੋਂ ਸੰਘਰਸ਼ ਕਰ ਰਹੇ ਹਨ। ਅੱਜ ਪੈਲੇਸ ਦੇ ਘਿਰਾਓ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਬੇਰੁਜ਼ਗਾਰ ਠੀਕਰੀਵਾਲਾ ਚੌਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ।
ਪੁਲਿਸ ਨੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਕੁਝ ਆਗੂ ਹਿਰਾਸਤ ਵਿੱਚ ਲੈ ਲਏ। ਰੋਸ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ, ਬੇਰੁਜ਼ਗਾਰ ਪੀਟੀਆਈ ਜੂਨੀਅਨ ,ਬੇਰੁਜ਼ਗਾਰ ਡੀਪੀਈ ਯੂਨੀਅਨ ਅਤੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਕਾਰਕੁਨ ਸ਼ਾਮਲ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Education department, Vijay Inder Singla