Home /News /punjab /

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

 • Share this:

  Ashish Sharma

  ਬਰਨਾਲਾ -  ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

  ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਸ਼੍ਰੀਮਤੀ ਸੁਚੇਤਾ ਅਸ਼ੀਸ ਦੇਵ, ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਅਤੇ ਸ਼੍ਰੀ ਬਲਜੀਤ ਸਿੰਘ ਘੁੰਮਣ, ਜੇਲ੍ਹ ਸੁਪਰਡੰਟ ਬਰਨਾਲਾ ਹਾਜ਼ਰ ਸਨ। ਜੇਲ੍ਹ ਪਹੁੰਚਣ ਤੇ ਉਨ੍ਹਾਂ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ਤੇ ਹੱਲ ਵੀ ਦੱਸੇ।

  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜੇਲ੍ਹ ਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਾਹਿਬ ਦੀ ਜ਼ਰੂਰਤ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਸਬੰਧੀ ਦਰਖ਼ਾਸਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣੀ ਹੁੰਦੀ ਹੈ।

  ਉਨ੍ਹਾਂ ਵੱਲੋਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਵਿੱਚ ਸੈਨੇਟਾਈਜਰ, ਕੈਦੀਆਂ/ਹਵਾਲਾਤੀਆਂ ਲਈ ਮਾਸਕ, ਜੇਲ੍ਹ ਦੀ ਸਾਫ਼-ਸਫ਼ਾਈ, ਖਾਣਾ ਪਕਾਉਣ ਵਾਲੀ ਜਗ੍ਹਾ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਖਾਣ ਵਾਲੀਆਂ ਵਸਤੂਆ ਢੱਕ ਕੇ ਰੱਖੀਆ ਜਾਣ। ਇਸਤੋਂ ਇਲਾਵਾਂ ਕੈਦੀਆਂ/ਹਵਾਲਾਤੀਆਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆਂ ਕਰਵਾਇਆ ਜਾਵੇ ਅਤੇ ਜੇਲ੍ਹ ਬੈਰਕਾਂ ਅਤੇ ਆਸ ਪਾਸ ਦੀ ਸਾਫ਼-ਸਫ਼ਾਈ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਬੰਦੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਵੱਲੋਂ ਰਸੋਈ ਘਰ ਦੀ ਬੰਦੀਆਂ ਲਈ ਬਣਾਏ ਜਾ ਰਹੇ ਖਾਣੇ ਦੀ ਚੈਕਿੰਗ ਵੀ ਕੀਤੀ ਗਈ।

  ਅੰਤ ਵਿੱਚ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਬੰਦੀਆਂ ਨੂੰ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਉਪਲੱਬਧ ਕਰਵਾਏ ਗਏ ਹਨ, ਜਿਸ ਤੋਂ ਉਨ੍ਹਾਂ ਨੂੰ ਉਨ੍ਹਾਂ ਦੇ ਕੇਸਾਂ ਸਬੰਧੀ ਜਾਣਕਾਰੀ ਮਿਲ ਸਕਦੀ ਹੈ।

  Published by:Ashish Sharma
  First published:

  Tags: Barnala