ਕਿਸਾਨ ਆਗੂ ਤਾਂ ਕੇਂਦਰ ਸਰਕਾਰ ਵੀ ਬਿਨਾਂ ਸ਼ਰਤ ਗੱਲਬਾਤ ਦਾ ਕਰੇ ਐਲਾਨ : ਜਥੇਦਾਰ ਦਾਦੂਵਾਲ

News18 Punjabi | News18 Punjab
Updated: July 15, 2021, 10:39 AM IST
share image
ਕਿਸਾਨ ਆਗੂ ਤਾਂ ਕੇਂਦਰ ਸਰਕਾਰ ਵੀ ਬਿਨਾਂ ਸ਼ਰਤ ਗੱਲਬਾਤ ਦਾ ਕਰੇ ਐਲਾਨ : ਜਥੇਦਾਰ ਦਾਦੂਵਾਲ
ਕਿਸਾਨ ਆਗੂ ਬਿਨਾਂ ਸ਼ਰਤ ਗੱਲਬਾਤ ਲਈ ਤਿਆਰ ਕੇਂਦਰ ਸਰਕਾਰ ਵੀ ਬਿਨਾਂ ਸ਼ਰਤ ਗੱਲਬਾਤ ਦਾ ਕਰੇ ਐਲਾਨ -- ਜਥੇਦਾਰ ਦਾਦੂਵਾਲ

ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਆਗੂ ਬਿਨਾਂ ਸ਼ਰਤ ਇੱਕ ਮੇਜ਼ ਤੇ ਬੈਠਣ ਅਤੇ ਗੱਲਬਾਤ ਸ਼ੁਰੂ ਕਰਕੇ ਮਸਲੇ ਦਾ ਹੱਲ ਕੱਢੇ। 

  • Share this:
  • Facebook share img
  • Twitter share img
  • Linkedin share img
ਤਲਵੰਡੀ ਸਾਬੋ :  ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਮਜ਼ਦੂਰਾਂ ਦਾ ਸੰਘਰਸ਼ ਚੱਲ ਰਿਹਾ ਹੈ ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਜਨਵਰੀ 2021 ਤੱਕ 11ਵਾਰ ਗੱਲਬਾਤ ਹੋ ਚੁੱਕੀ ਹੈ ਪਰ ਬੇਨਤੀਜਾ ਰਹੀ 26 ਜਨਵਰੀ ਦੇ ਟਰੈਕਟਰ ਮਾਰਚ ਤੋਂ ਬਾਅਦ ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਦੌਰ ਰੁਕ ਗਿਆ ਸੀ , ਜਿਸਨੂੰ ਮੁੜ ਸ਼ੁਰੂ ਕਰਵਾਉਣ ਲਈ ਅਸੀਂ ਯਤਨਸ਼ੀਲ ਹਾਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੀਡੀਆ ਨੂੰ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਦਾ ਹੱਲ ਗੱਲਬਾਤ ਦੇ ਨਾਲ ਹੀ ਹੁੰਦਾ ਹੈ ਪਰ ਪਿਛਲੇ 6 ਮਹੀਨਿਆਂ ਤੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਰੁਕ ਚੁੱਕੀ ਹੈ ਇਸ ਤਰਾਂ ਮਸਲਾ ਹੱਲ ਕਿਵੇਂ ਹੋਵੇ ਗੱਲਬਾਤ ਨੂੰ ਮੁੜ ਸ਼ੁਰੂ ਕਰਵਾਉਣ ਵਾਸਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਦਾਦੂਵਾਲ ਜੀ ਦੀ ਅਗਵਾਈ ਵਿੱਚ ਆਪਣਾ ਫ਼ਰਜ਼ ਸਮਝਦਿਆਂ 4 ਜੂਨ ਨੂੰ ਇਕ ਮਤਾ ਪਾਸ ਕੀਤਾ ਸੀ। ਜਿਸ ਦੇ ਤਹਿਤ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟੜ ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਰੁਕੀ ਗੱਲਬਾਤ ਨੂੰ ਮੁੜ ਸ਼ੁਰੂ ਕਰਵਾਉਣ ਦਾ ਲਿਖਤੀ ਪ੍ਰਸਤਾਵ ਪੇਸ਼ ਕੀਤਾ ਸੀ ਕੇ ਮੁੱਖ ਮੰਤਰੀ ਹਰਿਆਣਾ ਆਪਣਾ ਅਸਰ ਰਸ਼ੂਖ ਵਰਤਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਰੁਕੀ ਗੱਲਬਾਤ ਨੂੰ ਸ਼ੁਰੂ ਕਰਵਾਉਣ ਮੁੱਖ ਮੰਤਰੀ ਸਾਹਿਬ ਹਰਿਆਣਾ ਨੂੰ  ਮਿਲਣ ਤੋਂ ਬਾਅਦ ਹਰਿਆਣਾ ਕਮੇਟੀ ਦੇ ਇੱਕ 5 ਮੈਂਬਰੀ ਵਫਦ ਨੇ ਕਿਸਾਨਾਂ ਦੀ 9 ਮੈਂਬਰੀ ਕਮੇਟੀ ਨੂੰ ਵੀ ਲਿਖਤੀ ਪੱਤਰ ਦਿੱਤਾ ਸੀ ਜਿਸਨੂੰ ਕਿਸਾਨਾਂ ਦੀ 40 ਮੈਂਬਰੀ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਗਿਆ ਸੀ।

ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਆਗੂ ਬਿਨਾਂ ਸ਼ਰਤ ਇੱਕ ਮੇਜ਼ ਤੇ ਬੈਠਣ ਅਤੇ ਗੱਲਬਾਤ ਸ਼ੁਰੂ ਕਰਕੇ ਮਸਲੇ ਦਾ ਹੱਲ ਕੱਢੇ।  ਉਨ੍ਹਾਂ ਕਿਹਾ ਕੇ ਸਾਡੇ ਸੁਝਾਅ ਤੋਂ ਬਾਅਦ ਦੋ ਵੱਡੇ ਕਿਸਾਨ ਆਗੂ ਸ੍ਰੀ ਰਾਕੇਸ਼ ਟਿਕੈਤ ਅਤੇ ਸ. ਜੋਗਿੰਦਰ ਸਿੰਘ ਉਗਰਾਹਾਂ ਦਾ ਬਿਆਨ ਮੀਡੀਆ ਵਿੱਚ ਆ ਚੁੱਕਾ ਹੈ ਕੇ ਕਿਸਾਨ ਬਿਨਾਂ ਸ਼ਰਤ ਗੱਲਬਾਤ ਕਰਨ ਲਈ ਤਿਆਰ ਹਨ ਜਿਸਦਾ ਅਸੀਂ ਸਵਾਗਤ ਕਰਦੇ ਹਾਂ ਹੁਣ ਗੇਂਦ ਕੇਂਦਰ ਸਰਕਾਰ ਦੇ ਪਾਲੇ ਵਿੱਚ ਹੈ ਹੁਣ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀ ਹੱਕੀ ਮੰਗਾਂ ਦੀ ਕਦਰ ਕਰਦੇ ਹੋਏ ਬਿਨਾਂ ਸ਼ਰਤ ਕਿਸਾਨ ਆਗੂਆਂ ਨਾਲ ਗੋਲ ਮੇਜ਼ ਤੇ ਬੈਠਣਾ ਚਾਹੀਦਾ ਹੈ ਅਤੇ ਗੱਲਬਾਤ ਦਾ ਦੌਰ ਸ਼ੁਰੂ ਕਰਨਾ ਚਾਹੀਦਾ ਹੈ।
ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਸਾਡੀ ਕੋਸ਼ਿਸ਼ ਹੈ ਹੁਣ ਕੇਂਦਰ ਅਤੇ ਕਿਸਾਨਾਂ ਦੀ ਬਿਨਾਂ ਸ਼ਰਤ ਮੇਜ਼ ਤੇ ਬੈਠ ਕੇ ਗੱਲਬਾਤ ਸ਼ੁਰੂ ਹੋਵੇ ਅਤੇ ਮਸਲੇ ਦਾ ਹੱਲ ਨਿਕਲੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਵਿੱਚ ਬਾਰਡਰਾਂ ਤੇ ਬੈਠੇ ਕਿਸਾਨ ਮੋਰਚਾ ਫਤਹਿ ਕਰਕੇ ਜੈਕਾਰੇ ਲਾਉਂਦੇ ਆਪਣੇ ਘਰਾਂ ਨੂੰ ਪਰਤਣ ਅਤੇ ਆਪਣੀਆਂ ਫਸਲਾਂ ਦੀ ਸਾਂਭ ਸੰਭਾਲ ਕਰ ਸਕਣ ਹੁਣ ਕੋਈ ਇੱਕ ਵੀ ਕਿਸਾਨ ਸਾਥੋਂ ਨਾ ਵਿਛੜੇ ਪਹਿਲਾਂ ਹੀ ਸ਼ੈਕੜੇ ਕਿਸਾਨਾਂ ਦੀਆਂ ਕੀਮਤੀ ਜਾਨਾਂ ਇਸ ਅੰਦੋਲਨ ਦੀ ਭੇਂਟ ਚੜ ਚੁੱਕੀਆਂ ਹਨ।

ਮਨੀਸ਼ ਗਰਗ ਦੀ ਰਿਪੋਰਟ।
Published by: Sukhwinder Singh
First published: July 15, 2021, 8:25 AM IST
ਹੋਰ ਪੜ੍ਹੋ
ਅਗਲੀ ਖ਼ਬਰ