Home /News /punjab /

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਦਾਅਵਾ, ਪੰਜਾਬ 'ਚ 2027 'ਚ BJP ਦੀ ਸਰਕਾਰ ਬਣੇਗੀ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਦਾਅਵਾ, ਪੰਜਾਬ 'ਚ 2027 'ਚ BJP ਦੀ ਸਰਕਾਰ ਬਣੇਗੀ

ਆਪੇਸ਼ਨ ਲੋਟਸ ਬਾਰੇ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਆਪ ਸਰਕਾਰ ਨੇ ਅਜਿਹਾ ਕੀਤਾ ਹੈ। ਸ਼ਰਾਬ ਘੁਟਾਲੇ ਤੋਂ ਧਿਆਨ ਹਟਾਉਣ ਲਈ ਅਜਿਹੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪਰ ਜਾਂਚ ਏਜੰਸੀਆਂ ਆਪਣਾ ਕੰਮ ਸਹੀ ਢੰਗ ਨਾਲ ਕਰ ਰਹੀਆਂ ਹਨ।

ਹੋਰ ਪੜ੍ਹੋ ...
  • Share this:

    ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਮੰਗਲਵਾਰ ਨੂੰ ਪੰਜਾਬ ਦੇ ਜਲੰਧਰ ਸਥਿਤ ਦੋਆਬਾ ਕਾਲਜ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਦੱਸ ਦਈਏ ਕਿ  ਅਨੁਰਾਗ ਠਾਕੁਰ ਨੇ ਇਸ ਕਾਲਜ ਤੋਂ ਹਿਊਮੈਨਟੀਜ਼ ਵਿੱਚ ਗ੍ਰੈਜੂਏਸ਼ਨ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਜੇਕਰ ਹੋਰਨਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਬਣ ਸਕਦੀ ਹੈ ਤਾਂ   2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਪ੍ਰੇ੍ਸ਼ਨ ਲੋਟਸ ਨੂੰ ਲੈ ਕੇ ਸਾਡੇ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਅਸਲ ਵਿਚ ਪੰਜਾਬ ਸਰਕਾਰ ਲੋਕ ਮੁੱਦਿਆਂ ਤੋਂ ਧਿਆਨ ਹਟਾਉਣਾ ਚਾਹੁੰਦੀ ਹੈ। 

    ਆਪੇਸ਼ਨ ਲੋਟਸ ਬਾਰੇ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਆਪ ਸਰਕਾਰ ਨੇ ਅਜਿਹਾ ਕੀਤਾ ਹੈ। ਸ਼ਰਾਬ ਘੁਟਾਲੇ ਤੋਂ ਧਿਆਨ ਹਟਾਉਣ ਲਈ ਅਜਿਹੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪਰ ਜਾਂਚ ਏਜੰਸੀਆਂ ਆਪਣਾ ਕੰਮ ਸਹੀ ਢੰਗ ਨਾਲ ਕਰ ਰਹੀਆਂ ਹਨ। ਕੇਜਰੀਵਾਲ ਉਤੇ ਵਰਦਿਆਂ ਠਾਕੁਰ ਨੇ ਕਿਹਾ ਕਿ ਜਿਹੜੇ ਵਿਅਕਤੀ ਨੇ ਝੂਠ ਬੋਲਣ ਦੀ ਸਹੁੰ ਖਾਧੀ ਹੈ, ਉਹ ਝੂਠ ਹੀ ਬੋਲੇਗਾ। ਜੇ ਇਹ ਇੰਨੇ ਸੱਚੇ ਹੁੰਦੇ ਤਾਂ ਪੈਸਾ ਵਾਪਸ ਕਰਦੇ ਪਰ ਇੱਕ ਤੋਂ ਬਾਅਦ ਇੱਕ ਘੁਟਾਲਾ ਕਰ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਦੀ ਹਾਲਤ ਇੰਨੀ ਬੁਰੀ ਹੋ ਚੁੱਕੀ ਹੈ ਕਿ 4 ਮਹੀਨਿਆਂ ਵਿੱਚ ਪੰਜਾਬ ਦੀ ਜਨਤਾ ਨੂੰ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਤੇ ਰੇਤ ਮਾਫੀਆ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੇ ਹਨ।

    Published by:Ashish Sharma
    First published:

    Tags: Amritsar, Anurag Thakur, BJP