
ਬਠਿੰਡਾ ਦੇ ਸਰਕਾਰੀ ਰਾਜਿੰਦਰਾ ਕਾਲਜ ਦੇ ਬਾਹਰ ਸਹਾਇਕ ਪ੍ਰੋਫੈਸਰਾਂ ਨੇ ਲਗਾਈ ਅਨੋਖੀ ਸੇਲ
Suraj Bhan
ਬਠਿੰਡਾ ਦੇ ਸਰਕਾਰੀ ਰਾਜਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਨੇ 'ਸੇਲ-ਸੇਲ-ਸੇਲ' ਦੇ ਪੋਸਟਰ ਲਾਏ ਜਿਸ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਤਜਰਬਿਆਂ ਦੀ ਸੇਲ ਲਗਾਈ। ਉਨ੍ਹਾਂ ਨੇ ਕਿਹਾ ਕਿ ਵੀਹ ਸਾਲ ਤੋਂ ਜ਼ਿਆਦਾ ਸਮੇਂ ਤੋਂ ਉਹ ਕਾਲਜਾਂ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ, ਪ੍ਰੰਤੂ ਉਨ੍ਹਾਂ ਦੀ ਨੌਕਰੀ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ, ਜਿਸ ਦੇ ਚਲਦੇ ਅੱਜ ਬਠਿੰਡਾ ਵਿੱਚ ਇਨ੍ਹਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ।
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ਉਤੇ ਪੰਜਾਬ ਸਰਕਾਰ ਦੀਆਂ ਪਿਛਲੇ 15-20 ਸਾਲਾਂ ਤੋਂ ਬਹੁਤ ਥੋੜੀਆ ਤਨਖਾਹਾਂ ਉਤੇ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਿਰੁੱਧ ਮਾਰੂ ਨੀਤੀਆਂ ਅਪਣਾਉਣ ਕਾਰਨ ਅਤੇ ਨੌਕਰੀ ਤੋਂ ਬਾਹਰ ਦਾ ਰਸਤਾ ਵਿਖਾਉਣ ਦੀਆਂ ਤਿਆਰੀਆਂ ਕਰਨ ਕਾਰਨ ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਵਿਚ ਉੱਚੇਰੀ ਸਿੱਖਿਆ ਮੰਤਰੀ ਸ.ਪਰਗਟ ਸਿੰਘ ਅਤੇ ਉੱਚੇਰੀ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਆਪਣੀਆਂ ਨੌਕਰੀਆਂ ਸੁਰਖਿੱਅਤ ਕਰਨ ਦੀ ਗੁਹਾਰ ਲਗਾਈ ਗਈ ਅਤੇ ਉਨ੍ਹਾਂ ਤੋਂ ਮੰਗ ਕੀਤੀ ਗਈ ਕਿ 906 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਟੈਸਟ ਤੋਂ ਛੋਟ ਦਿੰਦੇ ਹੋਏ ਬਿਨਾਂ ਕਿਸੇ ਸ਼ਰਤ ਤੋਂ ਪੱਕਾ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ। ਜਿਸ ਦੀ ਜ਼ਿੰਮੇਵਾਰ ਇਹ ਪੰਜਾਬ ਸਰਕਾਰ ਹੋਵੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।