Home /News /punjab /

ਬੇਮੌਸਮੇ ਮੀਂਹ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾਇਆ

ਬੇਮੌਸਮੇ ਮੀਂਹ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾਇਆ

ਬੇਮੌਸਮੇ ਮੀਂਹ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾਇਆ (ਫਾਇਲ ਫੋਟੋ)

ਬੇਮੌਸਮੇ ਮੀਂਹ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾਇਆ (ਫਾਇਲ ਫੋਟੋ)

 • Share this:

  ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਦਿੱਤਾ ਹੈ। ਲਗਾਤਾਰ ਹੋ ਰਹੀ ਬਾਰਸ਼ ਕਾਰਨ ਝੋਨੇ ਸਣੇ ਸਾਉਣੀ ਦੀਆਂ ਹੋਰ ਫਸਲਾਂ ਦੇ ਨੁਕਸਾਨ ਦਾ ਖਦਸ਼ਾ ਹੈ।

  ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਵਿਚ ਲਗਾਤਾਰ ਮੀਂਹ ਤੇ ਤੇਜ਼ ਹਵਾਵਾਂ ਕਾਰਨ ਫਸਲਾਂ ਜ਼ਮੀਨ ਉਤੇ ਵਿੱਛ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦਾ ਫਿਕਰ ਵਧ ਗਿਆ ਹੈ। ਪੰਜਾਬ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਹੁਣ ਪਛੜਣ ਦਾ ਖਦਸ਼ਾ ਬਣ ਗਿਆ ਹੈ।

  ਇਸ ਤੋਂ ਇਲਾਵਾ ਨਮੀ ਵਧਣ ਕਰਕੇ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦੱਸ ਦਈਏ ਕਿ  ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਮੀਂਹ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

  ਲੰਘੇ 24 ਘੰਟਿਆਂ ਵਿਚ ਅੰਮ੍ਰਿਤਸਰ ਵਿਚ 23.3 ਜਦੋਂ ਕਿ ਸੰਗਰੂਰ ਵਿਚ 26.4 ਐੱਮ ਐੱਮ ਮੀਂਹ ਪਿਆ ਹੈ। ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸੁੱਕੇ ਰਹੇ ਹਨ। ਬਠਿੰਡਾ ਦਾ ਪਾਰਾ 21.2 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ।

  Published by:Gurwinder Singh
  First published:

  Tags: Farmers Protest, Heavy rain fall, Punjab farmers