ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਹੁਣ "ਮੈਂ ਜੋ ਵੀ ਜਾਣਕਾਰੀ ਮੰਗਾਂਗਾ ਉਹ ਮੈਨੂੰ ਮਿਲੇਗੀ।" ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੰਗਾਮਾ ਕਰ ਦਿੱਤਾ। ਬਾਜਵਾ ਨੇ ਕਿਹਾਕਿ ਤੁਸੀਂ ’ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰ ਰਹੇ ਹੋ ਪਰ ਇਹ ਸਰਕਾਰ ਤਾਂ ਤੁਹਾਨੂੰ ਹੀ ਜਾਣਕਾਰੀ ਦਿੰਦੀ ਨਹੀਂ ਤਾਂ ਇਸ ’ਤੇ ਰਾਜਪਾਲ ਨੇ ਬੋਲੇ , ਮੈਨੂੰ ਉਮੀਦ ਹੈ ਕਿ ਹੁਣ ਸਰਕਾਰ ਜਵਾਬ ਦੇਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।