Home /News /punjab /

USA: ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

USA: ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਮ੍ਰਿਤਕਾਂ ਦੀ ਫਾਇਲ ਫੋਟੋ

ਮ੍ਰਿਤਕਾਂ ਦੀ ਫਾਇਲ ਫੋਟੋ

ਕਪੂਰਥਲਾ ਦੇ ਸੁਖਜੀਤ ਸਿੰਘ ਅਤੇ ਬਲਜਿੰਦਰ ਸਿੰਘ ਦੀ ਕਾਰ ਹਾਦਸੇ ਦੌਰਾਨ ਹੋਈ ਮੌਤ

  • Share this:

Jagjit Dhanju

ਕਪੂਰਥਲਾ- ਅਮਰੀਕਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਹਨ। ਹਾਦਸਾ ਬੀਤੀ ਸ਼ਾਮ ਭਾਰਤੀ ਸਮੇਂ ਅਨੁਸਾਰ ਸ਼ਾਮ ਪੰਜ ਵਜੇ ਹੋਇਆ ਦੱਸਿਆ ਜਾ ਰਿਹਾ ਹੈ। ਜਿਸ ਦੌਰਾਨ ਇਹ ਦੋਵੇਂ ਨੌਜਵਾਨ ਸੁਖਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਚੀਮਾ ਵਾਸੀ ਪਿੰਡ ਲਿੱਟਾਂ ਅਤੇ ਬਲਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਲੱਖਣ ਕੇ ਪੱਡਾ ਇੱਕੋ ਕਾਰ ਵਿੱਚ ਕੋਈ ਦੋ ਕੁ ਕਿਲੋਮੀਟਰ ਦੀ ਦੂਰੀ ਤੋਂ ਆਪਣੇ ਘਰ ਕੈਲੇਫੋਰਨੀਆ ਦੇ ਸੈਕਰਾਮੈਂਡ ਵਿਖੇ ਜਾ ਰਹੇ ਸਨ ਕਿ ਰਸਤੇ ਵਿੱਚ ਕਾਰ ਸੜਕ ਹਾਦਸੇ ਦੀ ਸ਼ਿਕਾਰ ਹੋ ਗਈ ਜਿਸ ਦੌਰਾਨ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਵਿੰਦਰ ਸਿੰਘ ਵਾਸੀ ਲਿਟਾਂ ਥਾਣਾ ਭੁਲੱਥ ਨੇ ਦੱਸਿਆ ਕਿ ਉਸ ਦੇ ਭਰਾ ਨਰਿੰਦਰ ਸਿੰਘ ਚੀਮਾ ਦਾ ਪੁੱਤਰ ਸੁਖਜੀਤ ਸਿੰਘ ਉਮਰ 30 ਸਾਲ, 2010 ਵਿਚ ਅਮਰੀਕਾ ਗਿਆ ਸੀ ਜਿੱਥੇ ਦੋ ਸਾਲ ਬਾਅਦ ਉਸ ਦਾ ਵਿਆਹ ਹੋ ਗਿਆ ਹੁਣ ਉਸ ਦਾ ਕਰੀਬ ਅੱਠ ਨੌਂ ਸਾਲ ਦਾ ਬੇਟਾ ਵੀ ਹੈ। ਉਨ੍ਹਾਂ ਦੱਸਿਆ  ਕਿ ਸੁਖਜੀਤ ਸਿੰਘ ਨੇ  17 - 18 ਜਨਵਰੀ ਨੂੰ 12 ਸਾਲਾਂ ਬਾਅਦ ਪੰਜਾਬ ਵਿੱਚ ਆਪਣੇ ਘਰ ਆਉਣਾ ਸੀ। ਪਰ ਬੀਤੇ ਕੱਲ੍ਹ  ਸ਼ਾਮ ਸਾਢੇ ਪੰਜ ਵਜੇ ਭਾਰਤੀ ਸਮੇਂ ਮੁਤਾਬਕ ਸਾਨੂੰ ਪਤਾ ਲੱਗਾ ਕਿ ਕਾਰ ਦਾ ਐਕਸੀਡੈਂਟ ਹੋਣ ਕਰਕੇ ਸੁਖਜੀਤ ਦੀ ਮੌਤ  ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੁਖਜੀਤ ਦੇ ਪਿਤਾ ਨਰਿੰਦਰ ਸਿੰਘ ਚੀਮਾ ਤੇ ਮਾਤਾ ਅੱਜ ਪਿੰਡ ਤੋਂ ਅਮਰੀਕਾ ਲਈ ਰਵਾਨਾ ਹੋ ਗਏ ਹਨ।

ਦੂਸਰੇ ਮ੍ਰਿਤਕ ਨੌਜਵਾਨ ਬਲਜਿੰਦਰ ਸਿੰਘ ਉਮਰ 24 ਸਾਲ ਪੁੱਤਰ ਪਰਮਜੀਤ ਸਿੰਘ ਵਾਸੀ ਲੱਖਣ ਕੇ ਪੱਡਾ ਦੇ ਮਾਮੇ  ਸੁਖਪਾਲ ਸਿੰਘ ਗੁੱਡੂ ਵਾਸੀ ਰਾਮਗੜ ਨੇ ਦੱਸਿਆ ਕਿ ਬਲਜਿੰਦਰ ਸਿੰਘ ਕਰੀਬ ਪੰਜ ਸਾਲ ਪਹਿਲਾਂ ਚੰਗੇ ਭਵਿੱਖ ਦੀ ਤਲਾਸ਼ ਵਿਚ ਅਮਰੀਕਾ ਗਿਆ ਸੀ। ਜੋ ਉੱਥੇ ਟਰਾਲਾ ਚਲਾਉਂਦਾ ਸੀ ਪਰ ਬੀਤੇ ਕੱਲ੍ਹ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬਲਜਿੰਦਰ ਦਸਵੀਂ ਤਕ ਸਾਡੇ ਕੋਲ ਨਾਨਕੇ ਪਿੰਡ ਹੀ ਪੜ੍ਹਿਆ ਹੈ ਅਤੇ ਬਾਰ੍ਹਵੀਂ ਕਰਨ ਤੋਂ ਬਾਅਦ ਅਮਰੀਕਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬਲਜਿੰਦਰ ਦੀ ਮਾਤਾ ਜਦਕਿ ਮੇਰੀ ਭੈਣ ਦੀ ਇਕ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਹੁਣ ਪਰਿਵਾਰ ਵਿੱਚ ਬਲਜਿੰਦਰ ਦਾ ਇਕ ਛੋਟਾ ਭਰਾ ਤੇ ਪਿਤਾ ਹਨ।

Published by:Ashish Sharma
First published:

Tags: Deaths, Road accident, USA