• Home
 • »
 • News
 • »
 • punjab
 • »
 • VALTOHA URGES AKAL TAKHAT JATHEDAR TO TAKE ACTION AGAINST CONGRESS LEADERS INVOLVED IN NAAM CHARCHA ORGANIZED BY DERA SACHA SAUDA

ਵਲਟੋਹਾ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਆਯੋਜਿਤ ‘ਨਾਮ-ਚਰਚਾ’ ਵਿਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ

ਰਾਹੁਲ ਗਾਂਧੀ, ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਉਹਨਾਂ ਦੇ ਕਹਿਣ ’ਤੇ ਇਹ ਆਗੂ ਪ੍ਰੋਗਰਾਮਾਂ ਵਿਚ ਗਏ ਸਨ

ਵਲਟੋਹਾ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਆਯੋਜਿਤ ‘ਨਾਮ-ਚਰਚਾ’ ਵਿਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ

 • Share this:
  ਅੰਮ੍ਰਿਤਸਰ  : ਸੀਨੀਅਰ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕੀਤੀ ਕਿ ਉਹਨਾਂ ਸਾਰੇ ਕਾਂਗਰਸੀ ਆਗੂਆਂ ਦੇ ਖਿਲਾਫ ਸਿੱਖ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਜਿਹਨਾਂ ਨੇ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਸੁਬੇ ਦੇ ਕਈ ਜ਼ਿਲ੍ਹਿਆਂ ਵਿਚ ਆਯੋਜਿਤ ‘ਨਾਮ ਚਰਚਾ’ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ ਹੈ।

  ਅਕਾਲੀ ਆਗੂ, ਜਿਹਨਾਂ ਨੇ ਇਥੇ ਇਸ ਮਾਮਲੇ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਇਆ ਹੈ ਕਿ ਕੋਈ ਵੀ ਗੁਰੂ ਨਾਮ ਲੇਵਾ ਸ਼ਰਧਾਲੂ ਡੇਰਾ ਸੱਚਾ ਸੌਦਾ ਜਾਂ ਇਸਦੇ ਸ਼ਰਧਾਲੂਆਂ ਨਾਲ ਕੋਈ ਵਾਹ ਵਾਸਤਾ ਨਹੀਂ ਰੱਖੇਗਾ ਪਰ ਇਸਦੇ ਬਾਵਜੂਦ ਫਿਰੋਜ਼ਪੁਰ ਤੋਂ ਪਰਮਿੰਦਰ ਸਿੰਘ ਪਿੰਕੀ, ਫਾਜ਼ਿਲਾ ਤੋਂ ਦਵਿੰਦਰ ਸਿੰਘ ਘੁਬਾਇਆ ਅਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਡੇਰੇ ਵੱਲੋਂ ਆਯੋਜਿਤ ‘ਨਾਮ ਚਰਚਾ’ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ।

  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰ ਜੀ ਨੂੰ ਕਾਂਗਰਸੀ ਆਗੂਆਂ ਦੇ ਖਿਲਾਫ ਸਿੱਖਾਂ ਦੇ ਸਰਵ ਉਚ ਅਸਥਾਨ ਤੋਂ ਜਾਰੀ ਹੁਕਮਨਾਮੇ ਦੀ ਅਵੱਗਿਆ ਦੇ ਦੋਸ਼ਾਂ ਤਹਿਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਤਾਂ ਡੇਰੇ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਡੇਰੇ ਨਾਲ ਰਲੀ ਹੋਈ ਹੈ।

  ਸ. ਵਲਟੋਹਾ ਨੇ ਰਾਹੁਲ ਗਾਂਧੀ ਸਮੇਤ ਕਾਂਗਰਸ ਹਾਈ ਕਮਾਂਡ ਤੇ ਨਾਲੋ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਸਵਾਲ ਕੀਤਾ ਹੈ ਕਿ ਕੀ ਇਹ ਕਾਂਗਰਸੀ ਆਗੂ ਉਹਨਾਂ ਦੀ ਹਦਾਇਤ ’ਤੇ ‘ਨਾਮ ਚਰਚਾ’ ਪ੍ਰੋਗਰਾਮਾਂ ਵਿਚ ਸ਼ਾਮਲ ਹੋਏ ਸਨ ? ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਫਿਰ ਇਹਨਾਂ ਸਾਰੇ ਕਾਂਗਰਸੀ ਆਗੂਆਂ ਨੁੰ ਜਿਹਨਾਂ ਨੇ ਇਹਨਾਂ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ, ਨੁੰ ਤੁਰੰਤ ਪਾਰਟੀ ਵਿਚੋਂ ਕੱਢ ਦੇਣਾ ਚਾਹੀਦਾ ਹੈ।

  ਅਕਾਲੀ ਆਗੂ ਨੇ ਮੁੱਖ ਮੰਤਰੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਬਾਜਵਾ ਤੇ ਸੁਨੀਲ ਜਾਖੜ ਸਮੇਤ ਕਾਂਗਰਸ ਦੇ ਸੀਨੀਅਰ ਆਗੂਆਂ ਨੁੰ ਆਖਿਆ ਕਿ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰਨ। ਉਹਨਾਂ ਕਿਹਾ ਕਿ ਇਹਨਾਂ ਕਾਂਗਰਸੀ ਆਗੂਆਂ ਨੇ ਹੀ ਡੇਰੇ ਦੇ ਸ਼ਰਧਾਲੂਆਂ ਨੁੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਦੋਸ਼ੀ ਠਹਿਰਾਇਆ ਸੀ। ਉਹਨਾਂ ਕਿਹਾ ਕਿ ਡੇਰੇ ਦੇ ਕੁਝ ਸ਼ਰਧਾਲੂ ਗ੍ਰਿਫਤਾਰ ਵੀ ਹੋਏ। ਉਹਨਾਂ ਕਿਹਾ ਕਿ ਇਹ ਆਗੂ ਹੁਣ ਦੱਸਣ ਕਿ ਕੀ ਇਹ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ । ਇਕ ਪਾਸੇ ਤਾਂ ਬੇਅਦਬੀ ਲਈ ਡੇਰੇ ਨੁੰ ਦੋਸ਼ੀ ਠਹਿਰਾ ਰਹੇ ਹਨ ਤੇ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਡੇਰੇ ਦੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰ ਰਹੇ ਹਨ।

  ਸ. ਵਲਟੋਹਾ ਨੇ ਅਖੌਤੀ ਪੰਥਕ ਆਗੂਆਂ ਨੂੰ ਵੀ ਨਹੀਂ ਬਖਸ਼ਿਆ ਜੋ ਉਹਨਾਂ ਮੁਤਾਬਕ ਇਸ ਮਾਮਲੇ ’ਤੇ ਅਕਾਲੀ ਦਲ ਨੁੰ ਗਲਤ ਨਿਸ਼ਾਨਾ ਬਣਾਉਂਦੇ ਹਨ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਇਹ ਨਾਮ ਚਰਚਾ 28 ਨਵੰਬਰ ਨੁੰ ਆਯੋਜਿਤ ਕੀਤੀ ਗਈ ਸੀ ਪਰ ਇਹਨਾਂ ‘ਪੰਥਕ’ ਆਗੂਆਂ ਨੇ ਇਸ ਮਾਮਲੇ ’ਤੇ ਹਾਲੇ ਤੱਕ ਚੁੱਪੀ ਧਾਰੀ ਹੋਈ ਹੈ। ਉਹਨਾਂ ਨੇ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ, ਅਮਰੀਕ ਸਿੰਘ ਅਜਨਾਲਾ ਤੇ ਹਰਜਿੰਦਰ ਸਿੰਘ ਮਾਝੀ ਸਮੇਤ ਇਹਨਾਂ ਆਗੂਆਂ ਨੂੰ ਇਹਨਾਂ ਘਟਨਾਕ੍ਰਮਾਂ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਵਾਸਤੇ ਆਖਿਆ।

  ਅਕਾਲੀ ਆਗੂ ਨੇ ਕਿਹਾ ਕਿ ਹਾਲ ਹੀ ਦੇ ਘਟਨਾਕ੍ਰਮ ਨੇ ਸਿੱਖ ਜਗਤ ਨੂੰ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਕਿਹੜੀ ਪਾਰਟੀ ਡੇਰਾ ਸੱਚਾ ਸੌਦਾ ਨਾਲ ਰਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੂੰ ਕਾਂਗਰਸ ਪਾਰਟੀ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਤੋਂ ਰੋਕਿਆ ਤੇ ਇਹ ਜਾਂਚ ਸੀ ਬੀ ਆਈ ਹਵਾਲੇ ਕਰਨ ਲਈ ਮਜਬੂਰ ਕੀਤਾ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਘਟਨਾ ਦੀ ਜਾਂਚ ਨਾਲ ਕਾਂਗਰਸ ਪਾਰਟੀ ਦੀ ਇਸ ਵਿਚ ਭੂਮਿਕਾ ਬੇਨਕਾਬ ਹੋ ਜਾਣੀ ਸੀ।
  Published by:Ashish Sharma
  First published: