ਪੱਤਰਕਾਰ ਛਤਰਪਤੀ ਕਤਲ ਕੇਸ: ਡੇਰਾ ਮੁਖੀ ਦੋਸ਼ੀ ਕਰਾਰ


Updated: January 11, 2019, 3:40 PM IST
ਪੱਤਰਕਾਰ ਛਤਰਪਤੀ ਕਤਲ ਕੇਸ: ਡੇਰਾ ਮੁਖੀ ਦੋਸ਼ੀ ਕਰਾਰ

Updated: January 11, 2019, 3:40 PM IST
ਰਾਮਚੰਦਰ ਛਤਰਪਤੀ ਕਤਲ ਕੇਸ 'ਚ ਪੰਚਕੂਲਾ ਦੀ ਸੀਬੀਆਈ ਅਦਾਲਤ ਦਾ ਫੈਸਲਾ ਆ ਗਿਆ ਹੈ। ਅਦਾਲਤ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।  ਇਸ ਮਾਮਲੇ ਵਿੱਚ ਚਾਰੋਂ ਦੋਸ਼ੀ ਕਰਾਰ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਾਮ ਰਹੀਮ ਤੋਂ ਇਲਾਵਾ ਕੁਲਦੀਪ ਸਿੰਘ ਨਿਰਮਲ ਸਿੰਘ ਤੇ ਕ੍ਰਿਸ਼ਨ ਲਾਲ ਨੰ ਵੀ ਦੋਸ਼ ਠਹਿਰਾਇਆ ਗਿਆ ਹੈ।  ਇਸ  ਮਾਮਲੇ ਵਿੱਚ 17 ਜਨਵਰੀ ਨੂੰ ਸਜ਼ਾ ਦਾ ਐਲਾਨ ਹੋਵੇਗਾ।  ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਜ਼ਰੀਏ  ਰਾਮ ਰਹੀਮ ਦੀ ਪੇਸ਼ੀ ਹੋਈ ਹੈ।

ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਹੈ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਰਾਮ ਰਹੀਮ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਹਨ।

ਕੀ ਹੈ ਮਾਮਲਾ :2002 ਵਿੱਚ ਡੇਰੇ ਦੇ ਕਾਰਕੁਨਾਂ ਵੱਲੋਂ ‘ਪੂਰਾ ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਸੀਬੀਆਈ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਹੈ।

ਜਿਸ ਮਾਮਲੇ ‘ਚ ਰਾਮ ਰਹਿਮ ਸਜ਼ਾ ਕੱਟ ਰਿਹਾ ਹੈ ਉਸ ਦਾ ਖੁਲਾਸਾ ਪੱਤਰਕਾਰ ਰਾਮਚੰਦਰ ਨੇ ਹੀ ਕੀਤਾ ਸੀ। ਦੋ ਅੋਰਤਾਂ ਨੇ ਚਿੱਠੀ ਲਿੱਖ ਆਪਣੇ ਜਿਣਸੀ ਸੋਸ਼ਣ ਦੀ ਗੱਲ ਦੱਸੀ ਸੀ ਜਿਸ ਦੀ ਖ਼ਬਰ ਰਾਮਚੰਦਰ ਨੇ ਆਪਣੇ ਅਖ਼ਬਾਰ ‘ਚ ਛਾਪੀ ਸੀ। ਇਸ ਤੋਂ ਬਾਅਦ 24 ਅਕਤੂਬਰ 2002 ‘ਚ ਉਸ ‘ਤੇ ਹਮਲਾ ਕੀਤਾ ਜਿਸ ਤੋਂ ਬਾਅਦ 21 ਨਵੰਬਰ 2002 ਨੂੰ ਦਿੱਲੀ ਅਪੋਲੋ ਹਸਪਤਾਲ ‘ਚ ਉਸ ਦੀ ਮੌਤ ਹੋ ਗਈ।

ਜਿਕਰਯੋਗ ਹੈ ਕਿ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 10-10 ਸਾਲ ਦੀ ਵੱਖ-ਵੱਖ ਯਾਨੀ ਕਿ ਕੁੱਲ 20 ਸਾਲ ਦੀ ਕੈਦ ਮਿਲੀ ਹੈ। ਉਹ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

25 ਅਗਸਤ 2017 ਨੂੰ ਡੇਰਾ ਮੁਖੀ ਨੂੰ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਮਗਰੋਂ ਵੱਡੇ ਪੱਧਰ 'ਤੇ ਹਿੰਸਾ ਭੜਕ ਗਈ ਸੀ। ਇਸ ਦੌਰਾਨ ਫ਼ੌਜੀ ਤੇ ਪੁਲਿਸ ਕਾਰਵਾਈ ਵੀ ਹੋਈ ਜਿਸ ਵਿੱਚ 43 ਲੋਕਾਂ ਦੀ ਮੌਤ ਹੋ ਗਈ ਸੀ।
First published: January 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...