Home /News /punjab /

ਅਕਾਲੀ ਦਲ ਨੇ ਧਨਖੜ ਦੇ ਹੱਕ ਵਿਚ ਪਾਈ ਵੋਟ; ਕਿਸਾਨਾਂ ਨਾਲ ਖੜ੍ਹੇ ਉਮੀਦਵਾਰਾਂ ਦਾ ਸਮਰਥਨ ਕੀਤਾ: ਸੁਖਬੀਰ

ਅਕਾਲੀ ਦਲ ਨੇ ਧਨਖੜ ਦੇ ਹੱਕ ਵਿਚ ਪਾਈ ਵੋਟ; ਕਿਸਾਨਾਂ ਨਾਲ ਖੜ੍ਹੇ ਉਮੀਦਵਾਰਾਂ ਦਾ ਸਮਰਥਨ ਕੀਤਾ: ਸੁਖਬੀਰ

(ਫਾਇਲ ਫੋਟੋ)

(ਫਾਇਲ ਫੋਟੋ)

ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੇ ਆਸਾਨੀ ਨਾਲ ਚੋਣ ਜਿੱਤਣ ਦੀ ਸੰਭਾਵਨਾ ਹੈ। ਅਕਾਲੀ ਦਲ ਬਾਦਲ ਨੇ ਐਨਡੀਏ ਉਮੀਦਵਾਰ ਧਨਖੜ ਦੇ ਹੱਕ ਵਿਚ ਵੋਟ ਪਾਈ ਹੈ। ਇਸ ਦੀ ਜਾਣਕਾਰੀ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ-

  • Share this:
    ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਅਹੁਦੇ ’ਤੇ ਚੋਣ ਲਈ ਐੱਨਡੀਏ ਉਮੀਦਵਾਰ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਵਿਚਕਾਰ ਮੁਕਾਬਲਾ ਹੈ।

    ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੇ ਆਸਾਨੀ ਨਾਲ ਚੋਣ ਜਿੱਤਣ ਦੀ ਸੰਭਾਵਨਾ ਹੈ। ਅਕਾਲੀ ਦਲ ਬਾਦਲ ਨੇ ਐਨਡੀਏ ਉਮੀਦਵਾਰ ਧਨਖੜ ਦੇ ਹੱਕ ਵਿਚ ਵੋਟ ਪਾਈ ਹੈ। ਇਸ ਦੀ ਜਾਣਕਾਰੀ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ-

    ਸ਼੍ਰੋਮਣੀ ਅਕਾਲੀ ਦਲ ਇੱਕ ਕਿਸਾਨ ਦੇ ਪੁੱਤਰ, ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੇ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਲਈ ਸਮਰਥਨ ਦਿੰਦਾ ਹੈ।


    ਸ਼੍ਰੋਮਣੀ ਅਕਾਲੀ ਦਲ ਇਸ ਗੱਲੋਂ ਖੁਸ਼ ਹੈ ਕਿ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਦੋਵਾਂ ਚੋਣਾਂ ਵਿੱਚ ਅਸੀਂ ਦੱਬੇ-ਕੁਚਲੇ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਉਮੀਦਵਾਰਾਂ ਦਾ ਸਮਰਥਨ ਕੀਤਾ ਹੈ।

    ਉਧਰ, ਟੀਆਰਐੱਸ ਨੇ ਮਾਰਗਰੇਟ ਅਲਵਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪੋਲਿੰਗ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।
    Published by:Gurwinder Singh
    First published:

    Tags: Shiromani Akali Dal, Sukhbir Badal

    ਅਗਲੀ ਖਬਰ