ਗੈਂਗਸਟਰ ਵਿੱਕੀ ਗੌਂਡਰ ਦੇ ਗਰੁੱਪ ਵੱਲੋਂ ਨੌਂ ਸਾਲਾ ਬੱਚੀ ਨਾਲ ਬਲਾਤਕਾਰ ਦੇ ਮੁਲਜ਼ਮ ਨੂੰ ਧਮਕੀ, ਕਿਹਾ...

ਫਿਰੋਜ਼ਪੁਰ ਦੇ ਜ਼ੀਰਾ ਵਿਚ ਨੌਂ ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਵਿੱਕੀ ਗੌਂਡਰ ਗਰੁੱਪ ਨੇ ਧਮਕੀ ਦਿੱਤੀ ਹੈ।

ਵਿੱਕੀ ਗੌਂਡਰ ਦੇ ਗਰੁੱਪ ਵੱਲੋਂ ਨੌਂ ਸਾਲਾ ਬੱਚੀ ਨਾਲ ਬਲਾਤਕਾਰ ਦੇ ਮੁਲਜ਼ਮ ਨੂੰ ਧਮਕੀ

  • Share this:
    ਫਿਰੋਜ਼ਪੁਰ ਦੇ ਜੀਰਾ ’ਚ ਨੌਂ ਸਾਲ ਦੀ ਬੱਚੀ ਦੇ ਨਾਲ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਵਿੱਕੀ ਗੌਂਡਰ ਗਰੁੱਪ ਨੇ ਧਮਕੀ ਦਿੱਤੀ ਹੈ। ਗੈਂਗਸਟਰ ਵਿੱਕੀ ਗੌਂਡਰ ਦੇ ਗਰੁੱਪ ਨੇ ਫੇਸਬੁੱਕ ਉਤੇ ਬਲਾਤਕਾਰ ਦੇ ਮੁਲਜ਼ਮ ਨੂੰ ਧਮਕੀ ਦਿੱਤੀ ਹੈ। ਗੌਂਡਰ ਗਰੁੱਪ ਨੇ ਪੋਸਟ ’ਚ ਲਿਖਿਆ ਹੈ ਕਿ ਬਲਾਤਕਾਰ ਦੇ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਸਜ਼ਾ ਦਿੱਤੀ ਜਾਵੇ।

    ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਮੁਲਜ਼ਮ ਸਾਡੇ ਹੱਥ ਲੱਗ ਗਏ ਤਾਂ ਉਹ ਉਨ੍ਹਾਂ ਨੂੰ ਨਹੀਂ ਛੱਡਣਗੇ। ਜੇਕਰ ਮੁਲਜ਼ਮਾਂ ਨੂੰ ਕੋਈ ਬਚਾਉਣ ਵੀ ਆਇਆ ਤਾਂ ਉਸ ਨੂੰ ਵੀ ਅਸੀਂ ਨਹੀਂ ਛੱਡਾਂਗੇ। ਇਸ ਤੋਂ ਇਲਾਵਾ ਗੈਂਗਸਟਰ ਵਿੱਕੀ ਗੌਂਡਰ ਦੇ ਗਰੁੱਪ ਨੇ ਪੁਲਿਸ ਨੂੰ ਵੀ ਧਮਕੀ ਦਿੱਤੀ ਹੈ।

    Published by:Gurwinder Singh
    First published: