ਬਠਿੰਡਾ-ਆਪ ਵਿਧਾਇਕਾ ਬਲਜਿੰਦਰ ਕੌਰ ਘਰੇਲੂ ਹਿੰਸਾ ਦੀ ਸ਼ਿਕਾਰ ਹੋਏ ਹਨ। ਉਨ੍ਹਾਂ ਦੇ ਪਤੀ ਸੁਖਰਾਜ ਸਿੰਘ ਨੇ ਉਨ੍ਹਾਂ ਨਾਲ ਹਿੰਸਾ ਕੀਤੀ। ਇਹ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਵੀਡੀਓ 10 ਜੁਲਾਈ ਦਾ ਹੈ।
ਸੋਸ਼ਲ ਮੀਡੀਆ ਉਤੇ ਤਲਵੰਡੀ ਸਾਬੋ ਤੋਂ ਆਪ ਵਿਧਾਇਕ ਬਲਜਿੰਦਰ ਕੌਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਵੀਡੀਓ ਵਿੱਚ ਵਿਧਾਇਕਾ ਬਲਜਿੰਦਰ ਕੌਰ ਦਾ ਪਤੀ ਉਸ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਇਹ ਵੀਡੀਓ ਇਹ 2 ਮਹੀਨੇ ਪੁਰਾਣਾ ਦੱਸਿਆ ਜਾ ਰਿਹਾ ਹੈ।
ਇਸ ਮੌਕੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਡਾ. ਬਲਜੀਤ ਕੌਰ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਕੋਲ ਇਹ ਕੇਸ ਆਇਆ ਤਾਂ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਇਸ ਮੁੱਦੇ ਉਤੇ ਐਕਸ਼ਨ ਲੈਣਾ ਚਾਹੀਦਾ ਹੈ। ਦਸ ਦਈਏ ਕਿ ਪ੍ਰੋ. ਬਲਜਿੰਦਰ ਕੌਰ ਦੂਜੀ ਵਾਰ ਵਿਧਾਇਕ ਬਣੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Baljinder kaur, Bathinda, Bhagwant Mann Cabinet, Domestic violence, MLAs, Talwandi Sabo