• Home
  • »
  • News
  • »
  • punjab
  • »
  • VIDEO CELEBRATION ATMOSPHERE IN FRONT OF MAJITHIA HOUSE AFTER RELIEF FROM HIGH COURT

VIDEO-ਹਾਈ ਕੋਰਟ ਤੋਂ ਰਾਹਤ ਪਿੱਛੋਂ ਮਜੀਠੀਆ ਦੇ ਘਰ ਅੱਗੇ ਜਸ਼ਨ ਦਾ ਮਾਹੌਲ, ਪਏ ਭੰਗੜੇ....

  • Share this:
    ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।

    ਇਸ ਦੌਰਾਨ ਅਕਾਲੀ ਵਰਕਰਾਂ ਤੇ ਆਗੂਆਂ ਨੇ ਉਨ੍ਹਾਂ ਦੇ ਘਰ ਅੱਗੇ ਲੱਡੂ ਵੰਡੇ ਤੇ ਭੰਗੜੇ ਪਾ ਕੇ ਖੁਸ਼ੀ ਮਨਾਈ। ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਸਾਜ਼ਿਸ਼ ਅਸਫਲ ਰਹੀ ਹੈ।

    ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਜਾਂਚ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ।

    ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸਨ।

    ਪੰਜਾਬ ਸਰਕਾਰ ਅਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ ਪਰ ਹੁਣ ਤੱਕ ਮਜੀਠੀਆ ਪੁਲਿਸ ਦੇ ਹੱਥ ਨਹੀਂ ਸੀ ਲੱਗੇ। ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
    Published by:Gurwinder Singh
    First published: