Home /News /punjab /

ਲੁਧਿਆਣਾ : ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਕੀਤੀ ਭੰਨ-ਤੋੜ, ਕੁੱਟਮਾਰ ਦੀ ਵੀਡੀਓ ਵਾਇਰਲ

ਲੁਧਿਆਣਾ : ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਕੀਤੀ ਭੰਨ-ਤੋੜ, ਕੁੱਟਮਾਰ ਦੀ ਵੀਡੀਓ ਵਾਇਰਲ

ਲੁਧਿਆਣਾ : ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਕੀਤੀ ਭੰਨ-ਤੋੜ, ਕੁੱਟਮਾਰ ਦੀ ਵੀਡੀਓ ਵਾਇਰਲ

ਲੁਧਿਆਣਾ : ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਕੀਤੀ ਭੰਨ-ਤੋੜ, ਕੁੱਟਮਾਰ ਦੀ ਵੀਡੀਓ ਵਾਇਰਲ

ਲੁਧਿਆਣਾ ਦੇ ਨਿਊ ਮਾਧੋਪੁਰੀ ਵਿੱਚ ਆਪਸ ਵਿੱਚ ਭਿੜੇ ਗੁਅਂਢੀ, ਇੱਕ ਦੂਜੇ ਤੇ ਲਾਏ ਇਲਜ਼ਾਮ, ਝੜਪ ਦੌਰਾਨ ਪੁਲੀਸ ਦੀ ਵੀ ਹੋਈ ਖਿੱਚ ਧੂਹ, ਦੋਵਾਂ ਪਾਰਟੀਆਂ ਤੇ ਪਰਚਾ ਦਰਜ..ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

  • Share this:

    ਲੁਧਿਆਣਾ ਦੇ ਨਿਊ ਮਾਧੋਪੁਰੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਧਿਰਾਂ ਆਪਸ ਵਿੱਚ ਲੜ ਰਹੀਆਂ ਹਨ ਅਤੇ ਇਕ ਧਿਰ ਵੱਲੋਂ ਦੂਜੀ ਧਿਰ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਵੀਡਿਓ ਦੇ ਵਿੱਚ ਕੁਝ ਨੌਜਵਾਨ ਦੂਜੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਵੀ ਭੰਨ ਤੋੜ ਕਰ ਰਹੇ ਅਤੇ ਵੀਡੀਓ ਬਣਾਉਣ ਵਾਲਿਆਂ ਨੂੰ ਲਲਕਾਰ ਕੇ ਹੇਠਾਂ ਆਉਣ ਲਈ ਕਹਿ ਰਹੇ ਹਨ। ਇਨ੍ਹਾਂ ਨਹੀਂ ਵੀਡਿਓ ਦੇ ਵਿੱਚ ਮੌਕੇ ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਦੇ ਨਾਲ ਵੀ ਖਿੱਚ ਧੂਹ ਕੀਤੀ ਜਾ ਰਹੀ ਹੈ, ਇੱਥੋਂ ਤੱਕ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਵੀ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਕਾਫੀ ਸਵਾਲ ਵੀ ਖੜ੍ਹੇ ਹੋ ਰਹੇ ਹਨ। ਉਥੇ ਦੂਜੇ ਪਾਸੇ ਦੋਵਾਂ ਧਿਰਾਂ ਨੇ ਇਕ ਦੂਜੇ ਤੇ ਇਲਜ਼ਾਮ ਲਗਾਏ ਹਨ।

    ਪਹਿਲੀ ਧਿਰ ਦੋ ਸਬੰਧਤ ਮਹਿਲਾ ਨੀਲਮ ਗੁਪਤਾ ਨੇ ਕਿਹਾ ਹੈ ਕਿ ਸਾਡੇ ਗੁਆਂਢ ਵਿਚ ਹੀ ਰਹਿਣ ਵਾਲਿਆਂ ਵੱਲੋਂ ਉਨ੍ਹਾਂ ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਤੇ ਪਰਿਵਾਰ ਦੇ ਸੱਟਾਂ ਮਾਰੀਆਂ ਗਈਆਂ। ਉੱਥੇ ਹੀ ਦੂਜੇ ਪਾਸੇ ਪੁਲੀਸ ਉਨ੍ਹਾਂ ਤੇ ਕਾਰਵਾਈ ਕਰਨ ਦੀ ਥਾਂ ਉਲਟਾ ਸਾਡੇ ਤੇ ਹੀ ਪਰਚਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਬਾਹਰੋਂ ਗੁੰਡੇ ਬਦਮਾਸ਼ ਬੁਲਾ ਕੇ ਉਨ੍ਹਾਂ ਤੇ ਕੁੱਟਮਾਰ ਕਰਵਾਈ ਗਈ। ਜਿਸ ਦੀ ਬਕਾਇਦਾ ਵੀਡੀਓ ਵੀ ਬਣੀ ਹੈ।

    ਜਦੋਂ ਕਿ ਦੂਜੇ ਪਾਸੇ ਰਾਕੇਸ਼ ਜੈਨ ਨੇ ਕਿਹਾ ਕਿ ਜੋ ਕੁੱਟਮਾਰ ਦੇ ਇਲਜ਼ਾਮ ਲਗਾ ਰਹੇ ਹਨ। ਉਹ ਪਹਿਲਾਂ ਤੋਂ ਹੀ ਲੜਾਈ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸਾਡੇ ਘਰ ਦੇ ਅੱਗੇ ਫੈਕਟਰੀ ਚ ਕੰਮ ਕਰਨ ਵਾਲੇ ਮਜ਼ਦੂਰ ਥੁੱਕਦੇ ਸਨ ਅਤੇ ਕਈ ਵਾਰ ਮਨ੍ਹਾ ਕਰਨ ਦੇ ਬਾਵਜੂਦ ਜਦੋਂ ਉਹ ਨਹੀਂ ਹਟੇ ਤਾਂ ਉਨ੍ਹਾਂ ਨੇ ਗੁਆਂਢੀਆਂ ਨੂੰ ਇਸ ਸੰਬੰਧੀ ਮਨ੍ਹਾ ਕੀਤਾ , ਜਿਸ ਤੋਂ ਬਾਅਦ ਇਹ ਪੂਰਾ ਝਗੜਾ ਹੋਇਆ।

    ਜਦੋਂ ਕਿ ਉੱਧਰ ਦੂਜੇ ਪਾਸੇ ਥਾਣਾ ਦਰੇਸੀ ਦੇ ਵਿੱਚ ਪੁਲਿਸ ਨੇ ਦੋਵਾਂ ਹੀ ਪਾਰਟੀਆਂ ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਚਾਰ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪੁਲਿਸ ਨੂੰ ਜਦੋਂ ਪੁੱਛਿਆ ਗਿਆ ਕਿ ਕਿਹੜੀ ਕਿਹੜੀ ਧਰਾਵਾਂ ਲਈਆਂ ਨੇ ਦੋਨੋਂ ਕੋਲ ਕੋਈ ਜਵਾਬ ਨਹੀਂ ਸੀ ਉਥੇ ਹੀ ਦਰੇਸੀ ਦੇ ਏ ਐੱਸ ਆਈ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਨਾਲ ਵੀ ਧੱਕਾ ਮੁੱਕੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਦੋ ਮੁਲਜ਼ਮ ਨੂੰ ਖੋਹਣ ਦੀ ਕੋਸ਼ਿਸ਼ ਵੀ ਹੋਈ ਹੈ ਜਿਸ ਦੇ ਆਧਾਰ ਤੇ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਅਜੇ ਚੱਲ ਰਹੀ ਹੈ।

    Published by:Sukhwinder Singh
    First published:

    Tags: Fight, Ludhiana, Viral video