ਤਰਨ ਤਾਰਨ(Sidharth Arora) : ਸਰਹੱਦੀ ਪਿੰਡ ਮਹਿਦੀਪੁਰ ਵਿਖੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਕੀਤੀ ਗਈ ਛੇੜਛਾੜ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ ਹੋਈ ਹੈ। 13 ਸਾਲ ਲੜਕੀ ਹਰ ਰੋਜ਼ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਪਾਠ ਸਿੱਖਣ ਜਾਂਦੀ ਸੀ ਤਾਂ ਇੱਕ ਦਿਨ ਉਸ ਨੂੰ ਇਕੱਲਿਆਂ ਵੇਖ ਕੇ ਗੁਰਦੁਆਰੇ ਦੇ ਪ੍ਰਧਾਨ ਬਲਵੀਰ ਸਿੰਘ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀ। ਜਿਸ ਦੀ ਵੀਡੀਓ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਇਸ ਇਸ ਸੰਬੰਧ ਵਿਚ ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਂਬਰ ਪੰਚਾਇਤ ਪ੍ਰਗਟ ਸਿੰਘ ਤੇ ਲੜਕੀ ਦੇ ਚਾਚੇ ਰਾਮ ਸਿੰਘ ਨੇ ਦੱਸਿਆ ਕਿ 13 ਸਾਲ ਲੜਕੀ ਸੁਖਪ੍ਰੀਤ ਕੌਰ ਹਰ ਰੋਜ਼ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਪਾਠ ਸਿੱਖਣ ਜਾਂਦੀ ਸੀ ਤਾਂ ਇੱਕ ਦਿਨ ਉਸ ਨੂੰ ਇਕੱਲਿਆਂ ਵੇਖ ਕੇ ਗੁਰਦੁਆਰੇ ਦੇ ਪ੍ਰਧਾਨ ਬਲਵੀਰ ਸਿੰਘ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਜਿਸ ਦੀ ਵੀਡੀਓ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦੀ ਇਸ ਤੋਂ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਮਿਲ ਚੁੱਕੀ ਸੀ ਬਾਅਦ ਵਿਚ ਇਸ ਵੀਡੀਓ ਦਾ ਰੌਲਾ ਪੈ ਗਿਆ ਜਿਸ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ਬਲਬੀਰ ਸਿੰਘ ਨੂੰ ਗੁਰਦੁਆਰਾ ਕਮੇਟੀ ਤੋਂ ਹਟਾ ਦਿੱਤਾ ਸੀ ਅਤੇ ਇਸੇ ਗੱਲ ਨੂੰ ਲੈ ਕੇ ਹੀ ਬਲਬੀਰ ਸਿੰਘ ਆਪਣੇ ਮਨ ਵਿੱਚ ਰੰਜ਼ਿਸ਼ ਰੱਖਦੇ ਹੋਏ ਇਸ ਲੜਕੀ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਇਸ ਲੜਕੀ ਦੀ ਵੀਡੀਓ ਆਪ ਹੀ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ।
ਇਸ ਸਬੰਧੀ ਭਿੱਖੀਵਿੰਡ ਦੇ ਡੀਐਸਪੀ ਰਾਜਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਪ੍ਰਧਾਨ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਜਿਸ ਤੇ ਥਾਣਾ ਖੇਮਕਰਨ ਪੁਲਿਸ ਲੜਕੀ ਦੇ ਬਿਆਨ ਦਰਜ਼ ਕਰਕੇ ਬਣਦੀ ਧਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdwara, Minor, Molestation, Tarn taran, Viral video