Home /News /punjab /

ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ਹੇਠ IFS ਅਫਸਰ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ਹੇਠ IFS ਅਫਸਰ ਨੂੰ ਕੀਤਾ ਗ੍ਰਿਫਤਾਰ

 ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ਹੇਠ IFS ਅਫਸਰ ਨੂੰ ਕੀਤਾ ਗ੍ਰਿਫਤਾਰ  (file photo)

ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ਹੇਠ IFS ਅਫਸਰ ਨੂੰ ਕੀਤਾ ਗ੍ਰਿਫਤਾਰ (file photo)

ਕੋਲੋਨਾਈਜ਼ਰ ਦਵਿੰਦਰ ਸੰਧੂ ਤੋਂ ਮੋਟੀਆਂ ਰਿਸ਼ਵਤਾਂ ਹਾਸਲ ਕਰਨ ਦੇ ਦੋਸ਼ਾਂ ਹੇਠ ਵਣਪਾਲ ਵਿਸ਼ਾਲ ਚੌਹਾਨ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

  • Share this:


    ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਵਣਪਾਲ ਯੋਜਨਾ ਵਿਸ਼ਾਲ ਚੌਹਾਨ ਆਈਐਫਐਸ ਨੂੰ ਮੁਕੱਦਮਾ ਨੰਬਰ 6 ਮਿਤੀ 02-06-2022 ਜੁਰਮ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤੋਂ ਇਲਾਵਾ ਆਈਪੀਸੀ ਦੀ ਧਾਰਾ 120 ਬੀ ਤਹਿਤ ਦਰਜ ਮੁਕੱਦਮੇ ਵਿੱਚ ਨਾਮਜ਼ਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

    ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਕੱਦਮਾ ਨੰਬਰ 6 ਮਿਤੀ 02-06-2022 ਤਹਿਤ ਪਹਿਲਾਂ ਹੀ ਗ੍ਰਿਫ਼ਤਾਰ ਵਣ ਮੰਡਲ ਅਫਸਰ ਮੁਹਾਲੀ ਗੁਰਅਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ ਹੰਮੀ ਤੋਂ ਕੀਤੀ ਪੁੱਛਗਿੱਛ ਅਤੇ ਇਸ ਸੰਬੰਧੀ ਕੀਤੀ ਗਹਿਨ ਤਫਤੀਸ਼ ਦੌਰਾਨ ਉਜਾਗਰ ਹੋਏ ਘਟਨਾਕ੍ਰਮ ਅਤੇ ਜ਼ੁਬਾਨੀ ਬਾ ਦਸਤਾਵੇਜ਼ੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਵਣਪਾਲ ਵਿਸ਼ਾਲ ਚੌਹਾਨ ਆਈਐਫਐਸ ਨੂੰ ਗ੍ਰਿਫਤਾਰ ਕੀਤਾ ਹੈ ਕਿਉਂਕਿ ਉਕਤ ਦੋਹਾਂ ਦੋਸ਼ੀਆਂ ਨਾਲ ਹਮਸਲਾਹ ਹੋ ਕੇ ਮਿਲੀਭੁਗਤ ਰਾਹੀਂ ਕੋਲੋਨਾਈਜਰ ਦਵਿੰਦਰ ਸਿੰਘ ਸੰਧੂ ਦੀ ਕੰਪਨੀ ਪਾਸੋਂ ਮੋਟੀ ਰਿਸ਼ਵਤ ਹਾਸਲ ਕਰਨ ਦੇ ਮੰਤਵ ਨਾਲ ਪਹਿਲਾਂ ਉਸ ਵਿਰੁੱਧ ਸਰਕਾਰੀ ਕਾਰਵਾਈ ਦਾ ਡਰਾਵਾ ਦੇ ਕੇ ਦੋਸ਼ੀਆਨ ਗੁਰਅਮਨਪ੍ਰੀਤ ਸਿੰਘ ਅਤੇ ਹੰਮੀ ਰਾਹੀਂ ਰਿਸ਼ਵਤ ਦੀ ਸੈਟਿੰਗ ਕਰਨ ਵਿਚ ਉਸਦੀ ਸਿੱਧੀ ਭੂਮਿਕਾ ਜ਼ਾਹਰ ਹੋਈ ਹੈ ਜਿਸ ਕਰਕੇ ਸਾਹਮਣੇ ਆਈ ਸ਼ਹਾਦਤ ਦੇ ਅਧਾਰ ਉਤੇ ਵਿਸ਼ਾਲ ਚੌਹਾਨ ਨੂੰ ਦੋਸ਼ੀ ਨਾਮਜ਼ਦ ਕਰਨ ਉਪਰੰਤ ਗ੍ਰਿਫ਼ਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

    ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਸਿੰਘ ਸੰਧੂ ਵਾਸੀ ਮਕਾਨ ਨੰਬਰ 292 ਸੈਕਟਰ 10 ਚੰਡੀਗੜ੍ਹ ਪਾਸ ਪਿੰਡ ਮਸੌਲ ਅਤੇ ਟਾਂਡਾ, ਸਬ ਤਹਿਸੀਲ ਮਾਜਰੀ ਜ਼ਿਲ੍ਹਾ ਐਸਏਐਸ ਨਗਰ ਵਿਖੇ ਕਰੀਬ 100 ਏਕੜ ਜ਼ਮੀਨ ਕੰਪਨੀ ਦੇ ਨਾਮ ਉੱਪਰ ਹੈ। ਇਸ ਜ਼ਮੀਨ ਦਾ ਕੁਝ ਹਿੱਸਾ ਪੀਐਲਪੀਏ ਕਾਨੂੰਨ ਦੀ ਧਾਰਾ 4 ਅਧੀਨ ਆਉਂਦਾ ਹੈ।

    ਉਨ੍ਹਾਂ ਦੱਸਿਆ ਕਿ ਮਿਤੀ 24-04-2022 ਨੂੰ ਰਣਜੋਧ ਸਿੰਘ ਰੇਂਜ ਅਫਸਰ ਵੱਲੋਂ ਦਵਿੰਦਰ ਸਿੰਘ ਸੰਧੂ ਦੇ ਪਿਤਾ ਕਰਨਲ ਬਲਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀ ਤਰਸੇਮ ਸਿੰਘ ਖ਼ਿਲਾਫ਼ ਕੁਦਰਤੀ ਜੰਗਲੀ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾ ਕੇ ਇਕ ਸ਼ਿਕਾਇਤ ਮੁੱਖ ਅਫ਼ਸਰ ਥਾਣਾ ਨਵਾਂ ਗਰਾਉਂ ਨੂੰ ਦਿੱਤੀ ਗਈ ਸੀ। ਇਸ ਉਪਰੰਤ ਮਿਤੀ 27-04-2022 ਨੂੰ ਦਵਿੰਦਰ ਸਿੰਘ ਸੰਧੂ ਨੂੰ ਰਣਜੋਧ ਸਿੰਘ ਰੇਂਜ ਅਫਸਰ ਅਤੇ ਅਮਨ ਜੰਗਲਾਤ ਪਟਵਾਰੀ ਨੇ ਨੇ ਕਿਹਾ ਕਿ ਜੋ ਉਕਤ ਦਰਖਾਸਤ ਉਸ ਵੱਲੋਂ ਥਾਣਾ ਨਵਾਂ ਗਰਾਉਂ ਵਿਖੇ ਦਿੱਤੀ ਗਈ ਹੈ ਇਹ ਦਰਖ਼ਾਸਤ ਉਸਨੇ ਗੁਰਅਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਵਣਪਾਲ ਸ਼ਿਵਾਲਿਕ ਸਰਕਲ ਦੇ ਕਹਿਣ ਤੇ ਦਿੱਤੀ ਹੈ। ਇਸ ਲਈ ਤੁਸੀਂ ਇਸ ਸਬੰਧੀ ਉਨ੍ਹਾਂ ਨੂੰ ਮਿਲ ਕੇ ਗੱਲਬਾਤ ਕਰੋ ਨਹੀਂ ਤਾਂ ਤੁਹਾਡੇ ਖ਼ਿਲਾਫ਼ ਐਫਆਈਆਰ ਦਰਜ ਕਰਵਾ ਦਿੱਤੀ ਜਾਵੇਗੀ।

    ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਦਵਿੰਦਰ ਸਿੰਘ ਸੰਧੂ ਨੂੰ ਮਿਤੀ 30-04-2022 ਨੂੰ ਠੇਕੇਦਾਰ ਹਰਮਹਿੰਦਰ ਸਿੰਘ ਉਰਫ ਹੰਮੀ ਅਤੇ ਗੁਰਅਮਨਪ੍ਰੀਤ ਸਿੰਘ ਮਿਲੇ ਅਤੇ ਉਨ੍ਹਾਂ ਦਰਮਿਆਨ ਰਣਜੋਧ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਸਬੰਧੀ ਕਰੀਬ ਡੇਢ ਘੰਟਾ ਗੱਲਬਾਤ ਹੁੰਦੀ ਰਹੀ ਜੋ ਕਿ ਸਾਰੀ ਗੱਲਬਾਤ ਦੀ ਦਵਿੰਦਰ ਸਿੰਘ ਸੰਧੂ ਨੇ ਵੀਡੀਓ ਰਿਕਾਰਡਿੰਗ ਕਰ ਲਈ ਅਤੇ ਠੇਕੇਦਾਰ ਹੰਮੀ ਦੇ ਕਹਿਣ ਉੱਤੇ ਦਵਿੰਦਰ ਸਿੰਘ ਸੰਧੂ ਨੇ ਦੋ ਲੱਖ ਰੁਪਏ ਦਾ ਪੈਕਟ ਗੁਰਅਮਨਪ੍ਰੀਤ ਸਿੰਘ ਨੂੰ ਦੇ ਦਿੱਤਾ ਅਤੇ ਉਸਨੇ ਆਪਣੇ ਪਾਸ ਰੱਖ ਲਿਆ। ਇਸ ਮੌਕੇ ਗੁਰਅਮਨਪ੍ਰੀਤ ਸਿੰਘ ਨੇ ਦਵਿੰਦਰ ਸਿੰਘ ਸੰਧੂ ਨੂੰ ਦੱਸਿਆ ਕਿ ਉਹ ਇਸ ਪ੍ਰਾਜੈਕਟ ਬਾਰੇ ਵਿਸ਼ਾਲ ਚੌਹਾਨ ਵਣਪਾਲ ਨਾਲ ਗੱਲ ਕਰਕੇ ਬਾਕੀ ਪੈਸਿਆਂ ਸਬੰਧੀ ਬਾਅਦ ਵਿੱਚ ਦੱਸੇਗਾ।

    ਇਸ ਕੇਸ ਦਾ ਹੋਰ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਠੇਕੇਦਾਰ ਹੰਮੀ ਨੇ ਦਵਿੰਦਰ ਸੰਧੂ ਨਾਲ ਸੰਪਰਕ ਕਰਕੇ ਉਸ ਨੂੰ ਦੱਸਿਆ ਕਿ ਉਸ ਦੀ ਅਤੇ ਗੁਰਅਮਨਪ੍ਰੀਤ ਦੀ ਵਿਸ਼ਾਲ ਚੌਹਾਨ ਨਾਲ ਗੱਲਬਾਤ ਹੋ ਚੁੱਕੀ ਹੈ ਜਿਨ੍ਹਾਂ ਨੇ ਇਹ ਕਿਹਾ ਹੈ ਕਿ ਜੇਕਰ ਪ੍ਰੋਜੈਕਟ ਦੀ ਸ਼ੁਰੂਆਤ ਕਰਨੀ ਹੈ ਤਾਂ ਉਸ ਵਿੱਚੋਂ ਇੱਕ ਕਰੋੜ ਰੁਪਏ ਪਹਿਲਾਂ ਅਤੇ ਫਿਰ ਦੱਸ ਲੱਖ ਰੁਪਏ ਪ੍ਰਤੀ ਮਹੀਨਾ ਅਤੇ ਜੋ ਵੀ ਜ਼ਮੀਨ ਵਿਕੇਗੀ ਉਸ ਵਿਚੋਂ ਪੰਜ ਲੱਖ ਰੁਪਏ ਬਤੌਰ ਹਿੱਸਾ ਦੇਣਾ ਪਵੇਗਾ ਪਰ ਦਵਿੰਦਰ ਸਿੰਘ ਸੰਧੂ ਇਹ ਸਾਰੀ ਰਿਸ਼ਵਤ ਦੇਣ ਲਈ ਸਹਿਮਤ ਨਹੀਂ ਹੋਇਆ।

    ਇਸ ਪਿੱਛੋਂ ਦਵਿੰਦਰ ਸਿੰਘ ਸੰਧੂ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉੱਪਰ ਸ਼ਿਕਾਇਤ ਕਰਨ ਉਪਰੰਤ ਵਿਜੀਲੈਂਸ ਬਿਓਰੋ ਵੱਲੋਂ ਉਕਤ ਮੁਕੱਦਮੇ ਵਿਚ ਗੁਰਅਮਨਪ੍ਰੀਤ ਸਿੰਘ ਅਤੇ ਠੇਕੇਦਾਰ ਹੰਮੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਜਿਸ ਦੌਰਾਨ ਸਾਹਮਣੇ ਆਏ ਤੱਥਾਂ ਮੁਤਾਬਕ ਗੁਰਅਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਵੱਲੋਂ ਹਮਸਲਾਹ ਰਾਹੀਂ ਆਪਣੇ ਹੇਠਲੇ ਕਰਮਚਾਰੀਆਂ ਉੱਤੇ ਦਬਾਅ ਪਾਕੇ ਦਵਿੰਦਰ ਸਿੰਘ ਸੰਧੂ ਦੇ ਪਿਤਾ ਵਿਰੁੱਧ ਨਵਾਂ ਗਰਾਓਂ ਥਾਣੇ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਉਨ੍ਹਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 09-05-2022 ਅਧੀਨ ਧਾਰਾ 4, 5 ਪੀਐਲਪੀਏ ਕਾਨੂੰਨ ਹੇਠ ਦਰਜ ਕਰਵਾ ਦਿੱਤਾ ਗਿਆ ਸੀ। ਇਸ ਉਪਰੰਤ ਅਗਲੇ ਦਿਨ ਮਿਤੀ 10-05-2022 ਨੂੰ ਵਿਸ਼ਾਲ ਚੌਹਾਨ ਵੱਲੋਂ ਗੁਰਅਮਨਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਆਪਣੇ ਅਧੀਨ ਕਰਮਚਾਰੀਆਂ ਨੂੰ ਕਿਹਾ ਕਿ ਇਸ ਦਰਜ ਮੁਕੱਦਮੇ ਵਿਚ ਦਵਿੰਦਰ ਸਿੰਘ ਸੰਧੂ ਦਾ ਨਾਮ ਵੀ ਸ਼ਾਮਲ ਕਰਵਾਇਆ ਜਾਵੇ ਅਤੇ ਮੁਕੱਦਮੇ ਵਿਚ ਵਾਧਾ ਜੁਰਮ ਕਰਾਉਣ ਸਬੰਧੀ ਵੀ ਕਾਰਵਾਈ ਕੀਤੀ ਜਾਵੇ। ਜਿਸ ਸਬੰਧੀ ਉਸ ਵੱਲੋਂ ਖੁਦ ਤਿਆਰ ਕੀਤੀ ਇਕ ਟਾਈਪਸ਼ੁਦਾ ਦਰਖਾਸਤ ਵੀ ਮੁਹੱਈਆ ਕਰਵਾਈ ਗਈ। ਬੁਲਾਰੇ ਨੇ ਦੱਸਿਆ ਕਿ ਉਕਤ ਘਟਨਾਕ੍ਰਮ ਅਤੇ ਜ਼ੁਬਾਨੀ ਤੇ ਦਸਤਾਵੇਜ਼ੀ ਸ਼ਹਾਦਤ ਤੋਂ ਸਪਸ਼ਟ ਹੋਇਆ ਹੈ ਕਿ ਵਿਸ਼ਾਲ ਚੌਹਾਨ ਉਕਤ ਦੋਹਾਂ ਦੋਸ਼ੀਆਂ ਨਾਲ ਹਮਸਲਾਹ ਹੋ ਕੇ ਦਵਿੰਦਰ ਸਿੰਘ ਸੰਧੂ ਦੀ ਕੰਪਨੀ ਪਾਸੋਂ ਮੋਟੀ ਰਿਸ਼ਵਤ ਹਾਸਲ ਕਰਨੀ ਚਾਹੁੰਦਾ ਸੀ ਜਿਸ ਕਰਕੇ ਵਿਜੀਲੈਂਸ ਵੱਲੋਂ ਉਸ ਨੂੰ ਵੀ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।



    Published by:Ashish Sharma
    First published:

    Tags: Arrested, Chandigarh, Forest department, Vigilance Bureau

    ਅਗਲੀ ਖਬਰ