Home /News /punjab /

ਭ੍ਰਿਸ਼ਟਾਚਾਰ ਖਿਲਾਫ ਮੁਹਿੰਮ: ਹੁਣ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ

ਭ੍ਰਿਸ਼ਟਾਚਾਰ ਖਿਲਾਫ ਮੁਹਿੰਮ: ਹੁਣ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ

ਭ੍ਰਿਸ਼ਟਾਚਾਰ ਖਿਲਾਫ ਮੁਹਿੰਮ: ਹੁਣ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ (ਫਾਇਲ ਫੋਟੋ)

ਭ੍ਰਿਸ਼ਟਾਚਾਰ ਖਿਲਾਫ ਮੁਹਿੰਮ: ਹੁਣ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ (ਫਾਇਲ ਫੋਟੋ)

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੇ ਘੇਰੇ ਵਿਚ ਇਕ ਤੋਂ ਬਾਅਦ ਇਕ ਸਾਬਕਾ ਕਾਂਗਰਸੀ ਮੰਤਰੀ ਤੇ ਵਿਧਾਇਕ ਘਿਰਦੇ ਜਾ ਰਹੇ ਹਨ। ਬੀਤੇ ਦਿਨ ਸਾਬਕਾ ਮੰਤਰੀ ਭਾਰਤ ਭੁਸ਼ਨ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਆਪ ਸਰਕਾਰ ਉਤੇ ਬਦਲਾਖੋਰੀ ਦੇ ਦੋਸ਼ ਲਾਏ ਜਾ ਰਹੇ ਹਨ।

ਹੋਰ ਪੜ੍ਹੋ ...
  • Share this:

    ਉਧਰ, ਹੁਣ ਬਠਿੰਡਾ ਸ਼ਹਿਰੀ ਦੇ ਸਾਬਕਾ ਅਕਾਲੀ ਵਿਧਾਇਕ ਤੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਐੱਸਐੱਸਪੀ ਵਿਜੀਲੈਂਸ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਸ ਦੇ ਸਾਥੀਆਂ ਵਿਰੁੱਧ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

    ਸਿੰਗਲਾ ਨੇ ਸ਼ਿਕਾਇਤ ਵਿਚ ਦੱਸਿਆ ਕਿ ਸਾਲ 2017 ਤੋਂ 2022 ਤੱਕ ਅਨਾਜ ਦੀ ਢੋਆ-ਢੁਆਈ ਲਈ ਸਾਬਕਾ ਵਿੱਤ ਮੰਤਰੀ ਵੱਲੋਂ ਜੇਬੀ ਕੰਟਰੈਕਟਰ ਨਾਂ ਫਰਮ ਲਈ ਟੈਂਡਰ ਲਏ ਗਏ ਸਨ।

    ਉਨ੍ਹਾਂ ਦੋਸ਼ ਲਾਇਆ ਹੈ ਕਿ ਸਾਬਕਾ ਵਿੱਤ ਮੰਤਰੀ ਨੇ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਹੈ।

    Published by:Gurwinder Singh
    First published:

    Tags: Bhagwant Mann, Manpreet Badal, Vigilance Bureau