Home /News /punjab /

ਪਾਰਟੀਆਂ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਕੋਰੀਆਂ ਅਫਵਾਹਾਂ: ਸੁਨੀਲ ਜਾਖੜ

ਪਾਰਟੀਆਂ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਕੋਰੀਆਂ ਅਫਵਾਹਾਂ: ਸੁਨੀਲ ਜਾਖੜ

'ਆਪ' OLX 'ਤੇ ਸਿੱਖ CM ਉਮੀਦਵਾਰ ਭਾਲ ਹੀ ਰਹੀ ਸੀ ਕਿ ਆਪ MLA ਕਾਂਗਰਸ ਵੱਲ ਲੱਗੇ ਆਉਣ : ਸੁਨੀਲ ਜਾਖੜ
(ਫਾਇਲ ਫੋਟੋ)

'ਆਪ' OLX 'ਤੇ ਸਿੱਖ CM ਉਮੀਦਵਾਰ ਭਾਲ ਹੀ ਰਹੀ ਸੀ ਕਿ ਆਪ MLA ਕਾਂਗਰਸ ਵੱਲ ਲੱਗੇ ਆਉਣ : ਸੁਨੀਲ ਜਾਖੜ (ਫਾਇਲ ਫੋਟੋ)

  • Share this:
    ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਪਾਰਟੀ ਦੇ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਦੀ ਗੱਲ ਕੋਰੀ ਅਫਵਾਹ ਹੈ ਅਤੇ ਜਮੀਨੀ ਪੱਧਰ ਉਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਨੇ ਪਾਰਟੀ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਨੌਜਵਾਨਾਂ ਦਾ ਆਦਰਸ਼ ਦੱਸਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦਾ ਪੂਰਾ ਸਨਮਾਨ ਕਰਦੀ ਹੈ।

    ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਪਾਰਟੀ ਦਾ ਮੁੱਖ ਏਜੰਡਾ ਲੋਕਾਂ ਨੂੰ ਕੋਵਿਡ ਤੋਂ ਬਚਾਉਣਾ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾ ਦਿਵਾਉਣਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਬਦਲੇ ਦੀ ਰਾਜਨੀਤੀ ਨਹੀਂ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਅਸੂਲ ਰਿਹਾ ਹੈ ਕਿ ਇਹ ਸੰਵਿਧਾਨਕ ਅਦਾਰਿਆਂ ਦਾ ਆਪਣੇ ਨਿੱਜੀ ਹਿੱਤਾਂ ਲਈ ਇਸਤੇਮਾਲ ਨਹੀਂ ਕਰਦੀ ਹੈ ਅਤੇ ਆਪਣੇ ਵਿਧਾਇਕ ਖਿਲਾਫ ਅਜਿਹਾ ਕਰਨ ਦਾ ਤਾਂ ਸੋਚਿਆ ਵੀ ਨਹੀਂ ਜਾ ਸਕਦਾ ਹੈ।

    ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਇਨ੍ਹਾਂ ਅਫਵਾਹਾਂ ਵਿਚ ਕੋਈ ਸੱਚਾਈ ਨਹੀਂ ਹੈ ਕਿਉਂਕਿ ਕੈਪਟਨ ਸੰਦੀਪ ਸੰਧੂ ਨੇ ਤਾਂ ਆਪ ਸਪੱਸ਼ਟ ਕਰ ਦਿੱਤਾ ਹੈ ਕਿ ਉਨਾਂ ਨੇ ਪ੍ਰਗਟ ਸਿੰਘ ਨੂੰ ਧਮਕੀ ਦੇਣ ਵਾਲਾ ਜਾਂ ਧਮਕੀ ਭਰਿਆ ਕੋਈ ਫੋਨ ਨਹੀਂ ਕੀਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਚ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਪਾਰਟੀ ਦੇ ਅਕਸ਼ ਨੂੰ ਢਾਹ ਲਗਾਉਣ ਵਾਲੀਆਂ ਅਜਿਹੀਆਂ ਕਾਰਵਾਈਆਂ ਦੀ ਜਾਂਚ ਹੋਵੇ।

    ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿਧਾਇਕ ਪ੍ਰਗਟ ਸਿੰਘ ਸੂਬੇ ਦੇ ਨੌਜਵਾਨਾਂ ਦੇ ਆਦਰਸ਼ ਹਨ ਅਤੇ ਉਨਾਂ ਦੀ ਇਮਾਨਦਾਰ ਛਵੀ ਤੇ ਕਿਸੇ ਨੂੰ ਸ਼ੱਕ ਨਹੀਂ ਹੈ ਅਤੇ ਪਾਰਟੀ ਆਪਣੇ ਸਾਰੇ ਵਿਧਾਇਕਾਂ ਦਾ ਪੂਰਾ ਸਤਿਕਾਰ ਕਰਦੀ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪਾਰਟੀ ਇਸ ਸਮੇਂ ਕੋਵਿਡ ਸੰਕਟ ਵਿਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸਰਕਾਰ ਨਾਲ ਮਿਲ ਕੇ ਲੋਕਾਂ ਦੀ ਮਦਦ ਕਰਨਾ ਅਤੇ ਬੇਅਦਵੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਜਾਂਚ ਪੂਰੀ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਦੇ ਸਿੰਕਜੇ ਵਿਚ ਲਿਆਉਣਾ ਹੀ ਪਾਰਟੀ ਦਾ ਉਦੇਸ਼ ਹੈ।

    ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋ ਮੁੱਦਿਆਂ ਤੋਂ ਭਟਕਾਉਣ ਲਈ ਹੀ ਇਸ ਤਰਾਂ ਦੀਆਂ ਅਫਵਾਹਾ ਫੈਲਾਈਆਂ ਜਾ  ਰਹੀਆਂ ਹਨ ਪਰ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਵਿਚ ਕੋਈ ਸੱਚਾਈ ਨਹੀਂ ਹੈ ਅਤੇ ਸਰਕਾਰ ਵੱਲੋਂ ਅਜਿਹਾ ਕੁਝ ਨਾ ਕੀਤਾ ਜਾ ਰਿਹਾ ਅਤੇ ਨਾ ਕੀਤਾ ਜਾਵੇਗਾ।
    Published by:Gurwinder Singh
    First published:

    Tags: Congress, Sunil Jakhar

    ਅਗਲੀ ਖਬਰ