ਸਿੰਗਲਾ ਵੱਲੋਂ ਅਧਿਕਾਰੀਆਂ ਨੂੰ ਲੰਬਿਤ ਸਮੱਸਿਆਵਾਂ ਦਾ ਹੱਲ ਮਿਥੇ ਸਮੇਂ 'ਚ ਕਰਨ ਦੀ ਹਦਾਇਤ

News18 Punjabi | News18 Punjab
Updated: February 22, 2021, 6:12 PM IST
share image
ਸਿੰਗਲਾ ਵੱਲੋਂ ਅਧਿਕਾਰੀਆਂ ਨੂੰ ਲੰਬਿਤ ਸਮੱਸਿਆਵਾਂ ਦਾ ਹੱਲ ਮਿਥੇ ਸਮੇਂ 'ਚ ਕਰਨ ਦੀ ਹਦਾਇਤ
ਸਿੰਗਲਾ ਵੱਲੋਂ ਅਧਿਕਾਰੀਆਂ ਨੂੰ ਲੰਬਿਤ ਸਮੱਸਿਆਵਾਂ ਦਾ ਹੱਲ ਮਿਥੇ ਸਮੇਂ 'ਚ ਕਰਨ ਦੀ ਹਦਾਇਤ

  • Share this:
  • Facebook share img
  • Twitter share img
  • Linkedin share img
ਅਵਤਾਰ ਸਿੰਘ ਕੰਬੋਜ਼
ਰੂਪਨਗਰ: ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸ੍ਰੀ ਵਿਜੈ ਇੰਦਰ ਸਿੰਗਲਾ ਲੋਕ ਨਿਰਮਾਣ ਤੇ ਸਿਖਿਆ ਮੰਤਰੀ ਪੰਜਾਬ ਸਰਕਾਰ ਜੋ ਕਿ ਕਮੇਟੀ ਦੇ ਚੇਅਰਮੈਨ ਹਨ, ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹੇ ਦੀਆਂ ਸਮੂਹ ਲੰਬਿਤ ਸਮੱਸਿਆਵਾਂ ਤੇ ਪ੍ਰਸ਼ਾਸਨ ਵਲੋਂ ਕੀਤੇ ਗਈ ਕਾਰਵਾਈ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ।

ਮੀਟਿੰਗ ਵਿਚ ਕਮੇਟੀ ਦੇ ਸਮੂਹ ਮੈਂਬਰਾਨ ਤੋਂ ਇਲਾਵਾ ਸ੍ਰੀ ਅਮਰਜੀਤ ਸਿੰਘ ਸੰਦੋਆ ਐਮ ਐਲ ਏ ਰੂਪਨਗਰ, ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਡਾ. ਅਖਿਲ ਚੌਧਰੀ ਐਸ ਐਸ ਪੀ, ਸ੍ਰੀਮਤੀ ਦੀਪਸਿਖਾ ਸ਼ਰਮਾ ਏਡੀਸੀ ਜਨਰਲ, ਸ੍ਰੀ ਦਿਨੇਸ਼ ਵਿਸ਼ਿਸ਼ਟ ਵਿਕਾਸ, ਸ੍ਰੀ ਗੁਰਵਿੰਦਰ ਸਿੰਘ ਜ਼ੌਹਲ ਐਸਡੀਐਮ ਰੂਪਨਗਰ, ਸ੍ਰੀ ਜਸਬੀਰ ਸਿੰਘ ਐਸਡੀਐਮ ਮੋਰਿੰਡਾ, ਸ੍ਰੀ ਹਰਪ੍ਰੀਤ ਸਿੰਘ ਅਟਵਾਲ ਐਸਡੀਐਮ ਸ੍ਰੀ ਚਮਕੌਰ ਸਾਹਿਬ, ਸ੍ਰੀਮਤੀ ਕੰਨੂੰ ਗਰਗ ਐਸਡੀਐਮ ਨੰਗਲ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਮੀਟਿੰਗ ਦੀ ਸ਼ੁਰੂਆਤ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇਕ ਮਿੰਟ ਦਾ ਮੋਨ ਰੱਖਿਆ ਗਿਆ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਸ਼ਿਕਾਇਤ ਦੀ ਮੀਟਿੰਗ ਕੋਰੋਨਾ ਦੀ ਮਹਾਂਮਾਰੀ ਕਾਰਨ ਲੰਬੇ ਅਰਸੇ ਮਗਰੋਂ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਰਸ਼ਮੀ ਤੌਰ ਉਤੇ ਨਹੀਂ ਹੋਈ ਪਰ ਉਹ ਖੁਦ ਨਿੱਜੀ ਤੌਰ ਤੇ ਜ਼ਿਲ੍ਹਾ ਰੂਪਨਗਰ ਦਾ ਕਈ ਵਾਰ ਦੌਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਕੰਮਾਂ ਦੀ ਸਮੀਖਿਆ ਵੀ ਕੀਤੀ ਜਾਂਦੀ ਰਹੀ ਹੈ ਅਤੇ ਜਨਤਾ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ।

ਮੀਟਿੰਗ ਦੌਰਾਨ ਮੈਂਬਰਾਨ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਮੇਟੀ ਦੇ ਚੇਅਰਮੈਨ ਸ੍ਰੀ ਵਿਜੈ ਇੰਦਰ ਸਿੰਗਲਾ ਨੂੰ ਜਾਣੂ ਕਰਵਾਇਆ ਗਿਆ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਲੰਬਿਤ ਸਮੱਸਿਆਵਾਂ ਦਾ ਹੱਲ 15 ਮਾਰਚ ਤੱਕ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ। ਉਨ੍ਹਾਂ  ਕਿਹਾ ਕਿ 31 ਮਾਰਚ ਤੋਂ ਪਹਿਲਾਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਅਗਲੀ ਮੀਟਿੰਗ ਹੋਵੇਗੀ ਅਤੇ ਅਧਿਕਾਰੀਆਂ ਤੋਂ  ਪ੍ਰਗਤੀ ਰਿਪੋਰਟ ਲਈ ਜਾਵੇਗੀ।
Published by: Gurwinder Singh
First published: February 22, 2021, 6:12 PM IST
ਹੋਰ ਪੜ੍ਹੋ
ਅਗਲੀ ਖ਼ਬਰ