Home /News /punjab /

ਸਰਕਾਰੀ ਬੈਂਕ 31 ਦਸੰਬਰ ਤੱਕ SC ਬੈਕਲਾਗ ਦੀਆਂ ਅਸਾਮੀਆਂ ਭਰਨਗੇ: ਵਿਜੇ ਸਾਂਪਲਾ

ਸਰਕਾਰੀ ਬੈਂਕ 31 ਦਸੰਬਰ ਤੱਕ SC ਬੈਕਲਾਗ ਦੀਆਂ ਅਸਾਮੀਆਂ ਭਰਨਗੇ: ਵਿਜੇ ਸਾਂਪਲਾ

ਸਰਕਾਰੀ ਬੈਂਕ 31 ਦਸੰਬਰ ਤੱਕ SC ਬੈਕਲਾਗ ਦੀਆਂ ਅਸਾਮੀਆਂ ਭਰਨਗੇ: ਵਿਜੇ ਸਾਂਪਲਾ (file photo)

ਸਰਕਾਰੀ ਬੈਂਕ 31 ਦਸੰਬਰ ਤੱਕ SC ਬੈਕਲਾਗ ਦੀਆਂ ਅਸਾਮੀਆਂ ਭਰਨਗੇ: ਵਿਜੇ ਸਾਂਪਲਾ (file photo)

ਬੈਂਕਾਂ ਨੂੰ 31 ਅਕਤੂਬਰ ਤੱਕ ਲੰਬਿਤ ਅਨੁਸੂਚਿਤ ਜਾਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ

  • Share this:

    ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ (NCSC) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਸਾਰੇ ਜਨਤਕ ਖੇਤਰ ਦੇ ਬੈਂਕ (PSB) ਇਸ ਸਾਲ 2 ਅਕਤੂਬਰ ਤੋਂ ਅਨੁਸੂਚਿਤ ਜਾਤੀਆਂ ਦੀਆਂ ਬੈਕਲਾਗ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨਗੇ।

    ਵਿਜੇ ਸਾਂਪਲਾ ਜਨਤਕ ਖੇਤਰ ਦੇ ਬੈਂਕਾਂ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕਾਂ ਨਾਲ ਸਮੀਖਿਆ ਮੀਟਿੰਗ ਕਰਨ ਤੋਂ ਇਕ ਦਿਨ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ NCSC ਦੀ ਚੇਅਰਪਰਸਨ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਂਝੇ ਤੌਰ 'ਤੇ ਕੀਤੀ ਸੀ।

    NCSC ਦੇ ਚੇਅਰਮੈਨ ਅਤੇ ਵਿੱਤ ਮੰਤਰੀ ਨੇ ਜਨਤਕ ਖੇਤਰ ਦੇ ਬੈਂਕਾਂ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਨੂੰ ਕਰਜ਼ਾ ਮੁਹੱਈਆ ਕਰਵਾਉਣ, ਅਸਾਮੀਆਂ ਵਿੱਚ ਰਾਖਵੇਂਕਰਨ ਦੇ ਬੈਕਲਾਗ ਨੂੰ ਭਰਨ, ਦਲਿਤ ਕਰਮਚਾਰੀਆਂ ਦੀ ਸ਼ਿਕਾਇਤ ਨਿਵਾਰਣ ਵਿਧੀ ਅਤੇ ਉਨ੍ਹਾਂ ਦੀ ਭਲਾਈ ਲਈ ਚੁੱਕੇ ਗਏ ਵੱਖ-ਵੱਖ ਉਪਰਾਲਿਆਂ ਦੀ ਸਮੀਖਿਆ ਕੀਤੀ।


    ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਵਿਜੇ ਸਾਂਪਲਾ ਨੇ ਕਿਹਾ, “ਬੈਂਕ 2 ਅਕਤੂਬਰ ਤੋਂ 31 ਦਸੰਬਰ ਤੱਕ ਬੈਕਲਾਗ ਖਾਲੀ ਅਸਾਮੀਆਂ ਨੂੰ ਭਰਨ ਲਈ ਇੱਕ ਮੁਹਿੰਮ ਚਲਾਉਣਗੇ। ਨਾਲ ਹੀ, ਬੈਂਕਾਂ ਨੂੰ ਇਸ ਮੁਹਿੰਮ ਦੌਰਾਨ 31 ਅਕਤੂਬਰ ਤੱਕ ਲੰਬਿਤ SC ਸ਼ਿਕਾਇਤਾਂ ਨੂੰ ਨਿਪਟਾਉਣ ਅਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

    ਸਾਂਪਲਾ ਨੇ ਕਿਹਾ ਕਿ  ਕੇਂਦਰ ਸਰਕਾਰ ਦੇ ਸਟੈਂਡ ਅੱਪ ਇੰਡੀਆ ਪ੍ਰੋਗਰਾਮ ਦੇ ਅਨੁਸਾਰ, ਬੈਂਕਾਂ ਦੀਆਂ ਸ਼ਾਖਾਵਾਂ ਉਹਨਾਂ ਨੂੰ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨਗੀਆਂ, ਖਾਸ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਲਈ ਇਸੇ ਤਰ੍ਹਾਂ, ਕੇਂਦਰ ਸਰਕਾਰ ਦੀਆਂ ਹੋਰ ਸਕੀਮਾਂ ਜਿਵੇਂ ਕਿ NRLM, NULM, ਮੁਦਰਾ, ਸਵਾਭਿਮਾਨ ਅਤੇ ਆਵਾਸ ਯੋਜਨਾ ਦੇ ਸਬੰਧ ਵਿੱਚ, ਬੈਂਕਾਂ ਨੂੰ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਨਿਰਧਾਰਤ ਪ੍ਰਤੀਸ਼ਤਤਾ ਪ੍ਰਾਪਤ ਕਰਨ ਦਾ ਟੀਚਾ ਬਣਾਉਣਾ ਚਾਹੀਦਾ ਹੈ।

    Published by:Ashish Sharma
    First published:

    Tags: Bank, Schedule, Vijay Sampla