
ਮੰਤਰੀ ਅਹੁਦੇ ਤੋਂ ਬਰਖ਼ਾਸਤਗੀ ਪਿੱਛੋਂ ਵਿਜੇ ਸਿੰਗਲਾ ਗ੍ਰਿਫਤਾਰ (ਫਾਇਲ ਫੋਟੋ)
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਪਿੱਛੋਂ ਪੁਲਿਸ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ ਤੇ ਸਖਤ ਕਾਰਵਾਈ ਦੇ ਹੁਕਮ ਦਿੱਤੇ ਸਨ। ਹੁਣ ਪੁਲਿਸ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਗਲਾ ਨੂੰ ਬਰਖਾਸਤ ਕਰਦੇ ਹੋਏ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ।
ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।