Home /News /punjab /

ਪਿੰਡ ਵਾਸੀਆਂ ਨੇ ਖੁੱਲ੍ਹਵਾਇਆ ਸਰਕਾਰੀ ਸਕੂਲ, ਕਿਹਾ-ਠੇਕੇ ਖੁੱਲ੍ਹ ਸਕਦੇ ਹਨ ਤਾਂ ਸਕੂਲ ਕਿਉਂ ਨਹੀਂ...

ਦੁਬਾਰਾ ਸਕੂਲ ਬੰਦ ਹੋਣ ਉਤੇ ਪ੍ਰਸ਼ਾਸਨ ਖ਼ਿਲਾਫ਼ ਸੜਕਾਂ ਉਤੇ ਉਤਰਨ ਦੀ ਚਿਤਾਵਨੀ 

 • Share this:
  ਲਹਿਰਾਗਾਗਾ ਦੇ ਨੇੜਲੇ ਪਿੰਡ ਲਹਿਲ ਖੁਰਦ ਵਾਸੀਆਂ ਨੇ ਇਕੱਠੇ ਹੋ ਕੇ ਪਿੰਡ ਦਾ ਸਰਕਾਰੀ ਸਕੂਲ ਖੁੱਲ੍ਹਵਾਇਆ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੇ ਪ੍ਰਧਾਨ ਹਰ੍ਸੇਵਕ ਸਿੰਘ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਰਣਜੀਤ ਕੌਰ ਨੇ ਦੱਸਿਆ ਕਰੋਨਾ ਦੀ ਆੜ ਵਿੱਚ ਬੱਚਿਆਂ ਦਾ ਭਵਿੱਖ ਖ਼ਰਾਬ ਕੀਤਾ ਜਾ ਰਿਹਾ।

  ਤਕਰੀਬਨ ਦੋ ਸਾਲ ਤੋਂ ਪੰਜਾਬ ਸਰਕਾਰ ਨੇ ਸਕੂਲ ਬੰਦ ਕੀਤੇ ਹੋਏ ਹਨ। ਜਦ ਕਿ ਦੂਸਰੇ ਪਾਸੇ ਵੋਟਾਂ ਦੇ ਪ੍ਰਚਾਰ ਲਈ ਵੱਡੀਆਂ-ਵੱਡੀਆਂ ਰੈਲੀਆਂ ਅਤੇ ਇਕੱਠ ਹੋ ਰਹੇ ਹਨ।

  ਇਹ ਸਿਰਫ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਹੋ ਰਿਹਾ ਹੈ। ਸਿੱਖਿਆ ਸੰਸਥਾਵਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇਸ ਸਭ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਕਥਿਤ ਜ਼ਿੰਮੇਵਾਰ ਹੈ।

  ਉਨ੍ਹਾਂ ਸਕੂਲ ਖੁੱਲਵਾਉਣ ਤੋਂ ਬਾਅਦ ਕਿਹਾ ਕਿ ਜੇਕਰ ਸਕੂਲ ਦੁਬਾਰਾ ਬੰਦ ਹੁੰਦਾ ਹੈ ਤਾਂ ਇਥੋਂ ਦਾ ਪ੍ਰਸ਼ਾਸਨ ਅਤੇ ਸਰਕਾਰ ਜ਼ਿੰਮੇਵਾਰ ਹੋਵੇਗੀ ਅਤੇ ਜਥੇਬੰਦੀ ਪਿੰਡ ਵਾਸੀਆਂ ਅਤੇ ਬੱਚਿਆਂ ਅਤੇ ਪਰਿਵਾਰਾਂ ਸਮੇਤ ਪ੍ਰਸ਼ਾਸਨ ਖ਼ਿਲਾਫ਼ ਸੜਕਾਂ ਉੱਤੇ ਉੱਤਰੇਗੀ।

  ਉਨ੍ਹਾਂ ਸਵਾਲ ਕੀਤਾ ਕਿ ਸ਼ਰਾਬ ਦੇ ਠੇਕਿਆਂ ਵਿਚ ਕਰੋਨਾ ਨਹੀਂ ਜਾਂਦਾ ? ਇਹ ਸਿਰਫ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਹੋ ਰਿਹਾ ਹੈ। ਬੱਚੇ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ। ਸਿਖਿਆ ਸੰਸਥਾਵਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ।
  Published by:Gurwinder Singh
  First published:

  Tags: Corona, Corona vaccine, Coronavirus, Government School, Government schools, School timings

  ਅਗਲੀ ਖਬਰ