ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਅਲੀ ਸ਼ੇਰ ਵਿੱਚ ਬਿਜਲੀ ਵਿਭਾਗ ਵੱਲੋਂ ਮਜ਼ਦੂਰਾਂ ਦੇ ਘਰਾਂ ਵਿੱਚ ਚਿਪ ਮੀਟਰ ਲਗਾਏ ਗਏ ਹਨ। ਇੰਨ ਮੀਟਰਾਂ ਖਿਲਾਫ ਪਿੰਡ ਵਾਸੀਆਂ ਨੇ ਵਿਰੋਧ ਕੀਤਾ ਅਤੇ ਉਸੇ ਸਮੇਂ ਮੀਟਰਾਂ ਨੂੰ ਪੁੱਟ ਦਿੱਤਾ।ਪਿੰਡ ਵਾਸੀਆਂ ਨੇ ਇਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਚਿੱਪ ਮੀਟਰ ਲਗਾਏ ਤਾਂ ਉਸੇ ਸਮੇਂ ਮੀਟਰ ਪੁੱਟ ਦੇਣਗੇ ਅਤੇ ਮੌਕੇ ਤੇ ਪਹੁੰਚੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।
ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਅਲੀ ਸ਼ੇਰ ਵਿੱਚ ਬਿਜਲੀ ਵਿਭਾਗ ਵੱਲੋਂ ਮਜ਼ਦੂਰਾਂ ਦੇ ਘਰਾਂ ਵਿੱਚ ਚਿੱਪ ਮੀਟਰ ਲਗਾਏ ਗਏ ਹਨ। ਵਿਰੋਧ ਵਿੱਚ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੀਟਰ ਪੁੱਟ ਦਿੱਤੇ।
ਇਸ ਮੌਕੇ ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਉਹ ਵੀ ਚਿੱਪ ਨਾ ਲੱਗਣ ਦੇਣਗੇ। ਕਿਸਾਨ ਆਗੂ ਰਾਮਫਲ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਦੋ ਮਜ਼ਦੂਰਾਂ ਦੇ ਘਰਾਂ ਵਿੱਚ ਚੋਰੀ ਛਿਪੇ ਚਿੱਪ ਮੀਟਰ ਲਗਾ ਕੇ ਰਫੂ ਚੱਕਰ ਹੋ ਗਏ ਹਨ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਇਸ ਦਾ ਵਿਰੋਧ ਕਰ ਕੇ ਮੀਟਰਾਂ ਨੂੰ ਉਖਾੜ ਦਿੱਤਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਪਿੰਡ ਵਿੱਚ ਅਜਿਹੇ ਮੀਟਰ ਲਗਾਏ ਗਏ ਤਾਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਇਸ ਦਾ ਸਖ਼ਤ ਵਿਰੋਧ ਕਰਨਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Electricity, Electricity Bill, Mansa, Protests