• Home
  • »
  • News
  • »
  • punjab
  • »
  • VIRSA SINGH VALTOHA RAISED QUESTIONS ON AAM AADMI PARTY GOVERNMENT

ਬਾਦਲ ਕੋਈ ਭੁੱਖੇ ਨੰਗੇ ਨਹੀਂ, ਹਜ਼ਾਰਾਂ ਏਕੜ ਦੇ ਮਾਲਕ ਹਨ: ਵਲਟੋਹਾ

(ਫਾਇਲ ਫੋਟੋ)

  • Share this:
    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ।

    ਸ੍ਰੀ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਸਨ, ਇਹ ਕਰਜ਼ਾ ਵਰਤਿਆ ਕਿੱਥੇ ਹੈ, ਉਸ ਦੀ ਜਾਂਚ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦਾ ਪੈਸਾ ਹੈ, ਜਿਸ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।



    ਉਧਰ,  ਪਿਛਲੀਆਂ ਸਰਕਾਰਾਂ ਉਤੇ ਦੋਸ਼ਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਾਦਲ ਪਰਿਵਾਰ ਉਤੇ ਗੰਭੀਰ ਦੋਸ਼ ਲਾਏ ਹਨ। ਖਾਸਕਰ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਗਿਣਤੀ ਨੂੰ ਲੈ ਕੇ ਸਵਾਲ ਉਠ ਰਹੇ ਹਨ। ਜਿਸ ਦੇ ਜਵਾਬ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਬਾਦਲ ਕੋਈ ਭੁੱਖੇ ਨੰਗੇ ਨਹੀਂ... ਪੰਜਾਬ ਦੇ ਵੱਡੇ ਸਰਦਾਰਾਂ ਵਿਚੋਂ ਬਾਦਲ ਪਰਿਵਾਰ ਹੈ।

    ਉਨ੍ਹਾਂ ਕਿਹਾ ਕਿ 1947 ਤੋਂ ਪਹਿਲਾਂ ਦੀ ਉਨ੍ਹਾਂ ਦੀ ਟਰਾਂਸਪੋਰਟ ਹੈ। ਉਹ ਪੰਜਾਬ ਦੇ ਸਭ ਤੋਂ ਵੱਡੇ ਸਰਦਾਰਾਂ ਵਿਚੋਂ ਹਨ।

    ਆਪ ਆਗੂ ਮਾਲਵਿੰਦਰ ਸਿੰਘ ਕੰਗ ਵੱਲੋਂ ਚੁੱਕੇ ਸਵਾਲਾਂ ਉਤੇ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਕਾਂਗਰਸ ਸਰਕਾਰ ਵੇਲੇ ਰੌਲਾ ਪਾ ਰਹੇ ਸਨ ਕਿ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਨੂੰ ਨੁਕਸਾਨ ਹੋਇਆ ਹੈ ਪਰ ਅੱਜ ਜਦੋਂ ਇਨ੍ਹਾਂ ਦੀ ਸਰਕਾਰ ਬਣ ਗਈ ਹੈ ਤਾਂ ਇਹ ਚੁੱਪ ਧਾਰ ਗਏ ਹਨ।
    Published by:Gurwinder Singh
    First published: