ਪੰਜਾਬ ਸਰਕਾਰ ਵੱਲੋਂ ਅੱਜ ਤੋਂ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਏਸੀ ਵੋਲਵੋ ਬੱਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਲਵੋ ਬੱਸਾਂ ਨੂੰ ਜਲੰਧਰ ਦੇ ਬੱਸ ਅੱਡੇ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ, ਜਿਸ ਦਾ ਕਿਰਾਇਆ 1170 ਰੁਪਏ ਪ੍ਰਤੀ ਸਵਾਰੀ ਹੋਵੇਗਾ।
ਹੁਣ ਤੱਕ ਪ੍ਰੀਮੀਅਮ ਬੱਸ ਸੇਵਾ ਰਾਹੀਂ ਦਿੱਲੀ ਜਾਣ ਵਾਲੇ ਯਾਤਰੀਆਂ ਦੀ ਨਿਰਭਰਤਾ ਪ੍ਰਾਈਵੇਟ ਬੱਸਾਂ 'ਤੇ ਸੀ। ਇਨ੍ਹਾਂ ਦਾ ਕਿਰਾਇਆ 3000 ਤੋਂ 3500 ਰੁਪਏ ਹੈ। ਅਜਿਹੇ 'ਚ ਇੱਕ ਯਾਤਰੀ ਨੂੰ ਕਰੀਬ 2 ਹਜ਼ਾਰ ਤੋਂ 2300 ਰੁਪਏ ਦੀ ਬਚਤ ਹੋਵੇਗੀ।
ਅੰਮ੍ਰਿਤਸਰ ਤੋਂ ਦਿੱਲੀ ਏਅਰਪੋਰਟ ਲਈ ਰੋਡਵੇਜ਼ ਅੰਮ੍ਰਿਤਸਰ-1 ਦੀ ਬੱਸ ਸਵੇਰੇ 9:20 ਤੋਂ ਅਤੇ ਜਲੰਧਰ ਤੋਂ 11:40 ਤੇ ਚੱਲ ਕੇ ਰਾਤ 20:10 ਵਜੇ ਦਿੱਲੀ ਏਅਰਪੋਰਟ ’ਤੇ ਪੁੱਜੇਗੀ ਅਤੇ ਸਵੇਰੇ 2.40 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਵਾਪਿਸ ਰਵਾਨਾ ਹੋਵੇਗੀ।
ਇਸੇ ਤਰ੍ਹਾਂ ਹੀ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਦੀ ਬੱਸ ਦੁਪਹਿਰ 13.40 ਤੇ ਅੰਮ੍ਰਿਤਸਰ ਤੋਂ ਅਤੇ 16.20 ਤੇ ਜਲੰਧਰ ਤੋਂ ਚੱਲ ਕੇ ਰਾਤ 00.35 ਤੇ ਦਿੱਲੀ ਏਅਰਪੋਰਟ ’ਤੇ ਪੁੱਜੇਗੀ ਅਤੇ ਸਵੇਰੇ 05.00 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਵਾਪਿਸ ਰਵਾਨਾ ਹੋਵੇਗੀ।
ਇਨ੍ਹਾਂ ਏਸੀ ਵੋਲਵੋ ਬੱਸਾਂ ਦੀਆਂ ਟਿਕਟਾਂ ਦੀ ਬੁਕਿੰਗ ਵੈਬਸਾਈਟ ਰਾਹੀਂ ਕੀਤੀ ਜਾ ਸਕਦੀ ਹੈ ਅਤੇ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਣੀ ਵੀ ਵੈਬਸਾਈਟ ਤੇ ਉਪਲੱਬਧ ਹੋਵੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Bhagwant Mann, Punbus