ਕਮਰਸ਼ੀਅਲ ਬੈਂਕਾਂ ਦੇ ਕਰਜ਼ੇ, ਇੱਕ ਲੱਖ 10 ਹਜ਼ਾਰ ਕਿਸਾਨਾਂ ਦੇ ਕਰਜ਼ੇ ਹੋਣਗੇ ਮੁਆਫ..


Updated: December 7, 2018, 3:05 PM IST
ਕਮਰਸ਼ੀਅਲ ਬੈਂਕਾਂ ਦੇ ਕਰਜ਼ੇ, ਇੱਕ ਲੱਖ 10 ਹਜ਼ਾਰ ਕਿਸਾਨਾਂ ਦੇ ਕਰਜ਼ੇ ਹੋਣਗੇ ਮੁਆਫ..
ਹੁਣ ਕਮਰਸ਼ੀਅਲ ਬੈਂਕਾਂ ਦੇ ਕਰਜ਼ੇ,1 ਲੱਖ 10 ਹਜ਼ਾਰ ਕਿਸਾਨਾਂ ਦਾ ਕਰਜ਼ੇ ਹੋਣਗੇ ਮੁਆਫ..

Updated: December 7, 2018, 3:05 PM IST
ਕੈਪਟਨ ਸਰਕਾਰ  ਕਿਸਾਨਾਂ ਸਿਰ ਚੜ੍ਹੇ ਕਮਰਸ਼ੀਅਲ ਬੈਂਕਾਂ ਦੇ ਕਰਜ਼ ਮੁਆਫ ਕਰੇਗੀ। ਅੱਜ ਪਟਿਆਲਾ ਵਿੱਚ ਕਰਜ਼ ਮੁਆਫੀ ਦੇ ਦੂਜੇ ਗੇੜ੍ਹ ਦਾ ਪਹਿਲਾ ਸਮਾਗਮ ਹੈ ਜਿਸ ਵਿੱਚ 1 ਲੱਖ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਪਹੁੰਚੇਗਾ।

ਅੱਜ ਤੋਂ ਪੰਜਾਬ ਸਰਕਾਰ ਕਿਸਾਨਾਂ ਦੀ ਕਰਜ਼ਮਾਫੀ ਦੇ ਅਗਲੇ ਪੜਾਅ ਦੀ ਸ਼ੁਰੂਆਤ ਹੋ ਰਹੀ ਹੈ। ਕੋਪਾਰੇਟਿਵ ਬੈਂਕਾਂ ਦਾ ਕਰਜ਼ ਮੁਆਫ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਕਮਰਸ਼ੀਅਲ ਬੈਂਕਾਂ ਦਾ ਲੋਨ ਮੁਆਫ ਕਰੇਗੀ। ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਹੈ।

ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸਟੇਜ ਤੇ ਮੌਜੂਦ ਹਨ। ਇਸਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੀ ਮੌਜੂਦ ਹਨ ਦੂਜੇ ਗੇੜ ਚ ਤਕਰੀਬਨ 1 ਲੱਖ 10 ਹਜ਼ਾਰ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ।

ਇਸਤੋਂ ਪਹਿਲਾਂ ਸੀਐੱਮ ਨੇ ਆਪਣੇ ਫੇਸਬੁੱਕ ਪੇਜ ਉੱਤੇ ਕਿਹਾ ਕਿ ਕਰਜ਼ਾ ਮਾਫੀ ਸਕੀਮ ਦੇ ਪਹਿਲੇ ਪੜਾਅ ਵਿੱਚ, ਮੇਰੀ ਸਰਕਾਰ ਨੇ ਸਫ਼ਲਤਾ ਪੂਰਵਕ ਪੰਜਾਬ ਦੇ ਕਿਸਾਨਾਂ ਵਲੋਂ ਸਹਿਕਾਰੀ ਬੈਕਾਂ ਤੋਂ ਲਏ ਕਰਜ਼ੇ ਨੂੰ ਮਾਫ਼ ਕੀਤਾ ਸੀ, ਅਤੇ ਹੁਣ ਕਮਰਸ਼ੀਅਲ ਬੈਂਕਾਂ ਤੋਂ ਲਿਆ ਗਿਆ ਕਰਜ਼ਾ ਮਾਫ ਕੀਤਾ ਜਾ ਰਿਹਾ ਹੈ। ਮੈਂ ਆਪਣੀ ਸਰਕਾਰ ਦੇ ' ਕਰਜ਼ਾ ਕੁਰਕੀ ਖ਼ਤਮ ਫਸਲ ਦੀ ਪੂਰੀ ਰਕਮ' ਦੇ ਟੀਚੇ ਨੂੰ ਹਾਸਲ ਕਰਨ ਵਚਨਬੱਧ ਹਾਂ।
First published: December 7, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...