ਚੰਡੀਗੜ੍ਹ- ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਪੁੱਜੇ ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ। ਉਨ੍ਹਾਂ ਕਿਹਾ ਜੇਕਰ ਸਰਕਾਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵਿਰੋਧ ਨਹੀਂ ਕਰਦੀ ਤਾਂ ਅਸੀ ਇਸ ਦਾ ਸਖ਼ਤ ਵਿਰੋਧ ਕਰਨਗੇ ਕਿਉਂਕਿ ਡੇਰਾ ਮੁਖੀ ਰਾਮ ਰਹੀਮ ਨੇ ਸਿੱਖਾਂ ਦਾ ਅਪਮਾਨ ਕੀਤਾ ਹੈ। ਕਿਸੇ ਵੀ ਹਾਲਤ ਵਿੱਚ ਡੇਰਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਫਿਰ ਉਨ੍ਹਾਂ ਨੂੰ ਗਰਮ ਖਿਆਲੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਡੇਰਾ ਮੁਖੀ ਨੂੰ ਸੁਰੱਖਿਆ ਦੇ ਰਹੀ ਹੈ।
ਭਾਈ ਅੰਮ੍ਰਿਤਪਾਲ ਸਿੰਘ ਅੱਗੇ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੁਨਾਮ 'ਚ ਬਣਨ ਜਾ ਰਹੇ ਡੇਰੇ ਨੂੰ ਨਾ ਰੋਕਿਆ ਤਾਂ ਅਸੀ ਰੋਕਾਂਗੇ। ਉਹ ਸਿੱਖ ਵਿਰੋਧੀ ਸਾਡਾ ਵੈਰੀ ਹੈ, ਬਲਾਤਕਾਰੀ ਹੈ। ਪੰਜਾਬ 'ਚ ਡੇਰਾ ਨਹੀਂ ਬਣਨਾ ਚਾਹੀਦਾ। ਉਨ੍ਹਾ ਕਿਹਾ ਕਿ ਸਿੱਖਾਂ 'ਤੇ ਗਰਮ-ਖਿਆਲੀ ਹੋਣ ਦਾ ਦੋਸ਼ ਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਮੋੜ ਮੰਡੀ ਧਮਾਕੇ ਦੇ ਤਾਰ ਡੇਰੇ ਨਾਲ ਜੁੜੇ ਹੋਏ ਹਨ।
ਦੱਸ ਦਈਏ ਕਿ 40 ਦਿਨਾਂ ਦੀ ਪੈਰੋਲ ਉਤੇ ਬਾਹਰ ਆਏ ਗੁਰਮੀਤ ਰਾਮ ਰਹੀਮ ਨੇ ਬੀਤੇ ਦਿਨੀਂ ਆਨਲਾਈਨ ਪ੍ਰੋਗਰਾਮ ਵਿੱਚ ਐਲਾਨ ਕੀਤਾ ਸੀ ਉਹ ਸੁਨਾਮ ਵਿੱਚ ਨਵਾਂ ਡੇਰਾ ਖੋਲਣਗੇ, ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amrit pal, Gurmeet Ram Rahim, Gurmeet Ram Rahim Singh, Mansa