ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨਾਲ ਜੁੜੇ ਵੱਡੇ ਖੁਲਾਸੇੇ ਹੋ ਰਹੇ ਹਨ।ਸੁਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੇ ਕੇਸ ਵਿੱਚ ਐਨਆਈਏ ਦਾ ਦਖਲ ਹੋ ਸਕਦਾ ਹੈ ਯਾਨੀ ਐਨਆਈਏ ਇਸ ਮਾਮਲੇ ਦੀ ਜਾਂਚ ਕਰ ਸਕਦੀ ਹੈ। ਦਰਅਸਲ ਅੰਮ੍ਰਿਤਪਾਲ ਦੇ ਆਈਐਸਆਈ ਦੇ ਨਾਲ ਜੁੜੇ ਹੋਣ ਦੇ ਸਬੂਤ ਮਿਲੇ ਹਨ । ਇਸ ਦੇ ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ । ਜਿਸ ਤੋਂ ਬਾਅਦ ਹੁਣ ਐਨਆਈਏ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋ ਸਕਦੀ ਹੈ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਜਲੰਧਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼ਨੀਵਾਰ ਨੂੰ 20-25 ਕਿਲੋਮੀਟਰ ਤੱਕ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰਦੀ ਸੀ। ਅੰਮ੍ਰਿਤਪਾਲ ਗੱਡੀ ਦੀ ਅਗਲੀ ਸੀਟ ’ਤੇ ਬੈਠਾ ਸੀ ਅਤੇ ਗਲੀਆਂ ਤੰਗ ਹੋਣ ਕਾਰਣ ਅੰਮ੍ਰਿਤਪਾਲ ਗੱਡੀ ਬਦਲ ਕੇ ਫਰਾਰ ਹੋ ਗਿਆ। ਪੁਲਿਸ ਵਲੋਂ ਲਗਾਤਾਰ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਸ ਦੇ ਕਈ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਕੁਲਦੀਪ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥਾ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅੰਮ੍ਰਿਤਪਾਲ ਦੇ ਕਾਫਲੇ ਦੀਆਂ ਦੋ ਗੱਡੀਆਂ ਵੀ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਕੁਝ ਵੀ ਹਥਿਆਰ ਵੀ ਪੁਲਿਸ ਨੇ ਕਬਜ਼ੇ ਵਿੱਚ ਲਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੂਰੀ ਸੂਝ-ਬੂਝ ਨਾਲ ਕੰਮ ਲਿਆ ਜਾ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, NIA, Punjab Police