Home /News /punjab /

ਸਿੱਖਾਂ ਦੇ ਧਾਰਮਿਕ ਚਿੰਨ੍ਹ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਲਈ ਚਿਤਾਵਨੀ ਜਾਰੀ

ਸਿੱਖਾਂ ਦੇ ਧਾਰਮਿਕ ਚਿੰਨ੍ਹ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਲਈ ਚਿਤਾਵਨੀ ਜਾਰੀ

ਭਾਰਤ ਅਤੇ ਸਬੰਧਤ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਕੋਲ ਕੀਤੀ ਸ਼ਿਕਾਇਤ

ਭਾਰਤ ਅਤੇ ਸਬੰਧਤ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਕੋਲ ਕੀਤੀ ਸ਼ਿਕਾਇਤ

ਹਾਲ ਹੀ ਦੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ ਬ੍ਰਾਜ਼ੀਲ ਦੀ ਇੱੱਕ ਕੁੜੀ ਦੇ ਖ਼ਿਲਾਫ਼ ਆਈ ਹੈ। ਇਸ ਕੁੜੀ ਨੇ ਆਪਣੀ ਲੱੱਤ ਦੇ ਉੱਪਰ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ। ਇਸ ਤੋਂ ਇਲਾਵਾ ਇੱਕ ਸ਼ਿਕਾਇਤ ਅਮਰੀਕਾ ਵਿੱਚ ਵੱਸਦੇ ਭਾਰਤੀ ਮੂਲ ਦੇ ਵਿਅਕਤੀ ਦੇ ਖ਼ਿਲਾਫ਼ ਕੀਤੀ ਗਈ ਹੈ। ਇਸ ਵਿਅਕਤੀ ਨੇ ਆਪਣੇ ਸਰੀਰ ਦੇ ਉੱਪਰ ਗੁਰਬਾਣੀ ਦੀ ਤੁੱਕ ਵਾਲਾ ਟੈਟੂ ਬਣਵਾਇਆ ਹੈ।

ਹੋਰ ਪੜ੍ਹੋ ...
  • Share this:

ਸ਼੍ਰੋਮਣੀ ਕਮੇਟੀ ਨੇ ਸਰੀਰ ਦੇ ਉੱਪਰ ਸਿੱਖਾਂ ਦੇ ਧਾਰਮਿਕ ਚਿੰਨ੍ਹ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਅਜਿਹੀ ਬੇਅਦਬੀ ਨਾ ਕਰਨ ਦੇ ਲਈ ਚਿਤਾਵਨੀ ਜਾਰੀ ਕੀਤੀ ਹੈ।ਦਰਅਸਲ ਸ੍ਰੀ ਅਕਾਲ ਤਖ਼ਤ ਵੱਲੋਂ ਜੂਨ 2013 ਵਿੱਚ ਇਸ ਦੇ ਸਬੰਧ ਵਿੱਚ ਇੱਕ ਹੁਕਮਨਾਮਾ ਜਾਰੀ ਕੀਤਾ ਸੀ ਜਿਸ ਵਿੱਚ ਸਰੀਰ ਦੇ ਉੱਪਰ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ। ਪਰ ਹੁਣ ਹਾਲ ਹੀ ਦੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ ਬ੍ਰਾਜ਼ੀਲ ਦੀ ਇੱੱਕ ਕੁੜੀ ਦੇ ਖ਼ਿਲਾਫ਼ ਆਈ ਹੈ। ਇਸ ਕੁੜੀ ਨੇ ਆਪਣੀ ਲੱੱਤ ਦੇ ਉੱਪਰ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ। ਇਸ ਤੋਂ ਇਲਾਵਾ ਇੱਕ ਸ਼ਿਕਾਇਤ ਅਮਰੀਕਾ ਵਿੱਚ ਵੱਸਦੇ ਭਾਰਤੀ ਮੂਲ ਦੇ ਵਿਅਕਤੀ ਦੇ ਖ਼ਿਲਾਫ਼ ਕੀਤੀ ਗਈ ਹੈ। ਇਸ ਵਿਅਕਤੀ ਨੇ ਆਪਣੇ ਸਰੀਰ ਦੇ ਉੱਪਰ ਗੁਰਬਾਣੀ ਦੀ ਤੁੱਕ ਵਾਲਾ ਟੈਟੂ ਬਣਵਾਇਆ ਹੈ।

ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਦੋਵਾਂ ਸ਼ਿਕਾਇਤਾਂ ਦੇ ਖ਼ਿਲਾਫ਼ ਭਾਰਤ ਅਤੇ ਸਬੰਧਤ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਕੋਲ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਕੋਲ ਨਿੱਜੀ ਤੌਰ ’ਤੇ ਵੀ ਇਨ੍ਹਾਂ ਟੈਟੂਆਂ ਪ੍ਰਤੀ ਨਾਰਾਜ਼ਗੀ ਪ੍ਰਕਟ ਕੀਤੀ ਗਈ ਹੈ। ਇਹ ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਜਾਰੀ ਕੀਤਾ ਹੁਕਮਨਾਮਾ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਅਜਿਹੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ।

ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਵੱਲੋਂ ਵੀ ਗੁਰਬਾਣੀ ਦੀ ਇੱਕ ਤੁੱਕ ਵਾਲਾ ਟੈਟੂ ਬਣਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਤਰ੍ਹਾਂ ਅਦਾਕਾਰਾ ਮੰਦਿਰਾ ਬੇਦੀ ਨੇ ਵੀ ਅਜਿਹਾ ਹੀ ਇੱਕ ਟੈਟੂ ਬਣਵਾਇਆ ਸੀ ਜਿਸ ਦਾ ਵਿਰੋਧ ਹੋਣ ਤੋਂ ਬਾਅਦ ਉਸ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਲੋਕਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਨ ਲਈ ਕਿਹਾ ਗਿਆ ਹੈ।

Published by:Shiv Kumar
First published:

Tags: Amritsar, Dhami, Dsgpc, Punjab, Sikh, Tattoo