ਭਾਖੜਾ ਡੈਮ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ

News18 Punjab
Updated: August 19, 2019, 4:01 PM IST
ਭਾਖੜਾ ਡੈਮ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ
ਭਾਖੜਾ ਡੈਮ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ
News18 Punjab
Updated: August 19, 2019, 4:01 PM IST
ਭਾਖੜਾ ਡੈਮ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋ ਗਿਆ ਹੈ। ਜ਼ਿਲ੍ਹਾ ਰੂਪਨਗਰ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦੁਪਹਿਰ 1 ਵਜੇ ਤੱਕ 60-80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਸਕਦਾ ਹੈ। ਹਾਲਤ ਇਹ ਹੈ ਕਿ ਹੁਣ ਭਾਖੜਾ ਡੈਮ 'ਚ ਹੋਰ ਪਾਣੀ  ਸਟੋਰ ਨਹੀਂ ਕੀਤਾ ਜਾ ਸਕੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ।

ਅੱਜ ਭਾਖੜਾ ਡੈਮ ਤੋਂ  ਕਰੀਬ 55 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ। 32500 ਕਿਊਸਿਕ ਪਾਣੀ ਸਤਲੁਜ ਵਿੱਚ ਛੱਡਿਆ ਗਿਆ ਹੈ। ਇਸ ਤੋਂ ਇਲਾਵਾ ਨੰਗਲ ਹਾਈਡਲ 'ਚ 12 ਹਜ਼ਾਰ ਤੋਂ ਵੱਧ ਤੇ ਅਨੰਦਪੁਰ ਹਾਈਡਲ ਵਿੱਚ 10 ਹਜ਼ਾਰ ਤੋਂ ਵੱਧ ਕਿਊਸਿਕ ਪਾਣੀ ਛੱਡਿਆ ਗਿਆ ਹੈ।

Loading...
ਰੋਪੜ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਨਾਲ 500 ਝੁੱਗੀਆਂ ਡੁੱਬ ਗਈ ਸੀ। ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਲੋਕ ਆਪਣਾ ਸਮਾਨ ਸੰਭਾਲ ਰਹੇ ਹਨ ਲੋਕਾਂ ਨੇ ਰੋਸ ਜਾਹਿਰ ਕਰਦੇ ਹੋਇਆ ਕਿਹਾ ਕਿ ਸਰਕਾਰ ਨੇ ਨਾ ਪਾਣੀ ਆਉਣ ਤੋਂ ਪਹਿਲਾਂ ਜਾਣਕਾਰੀ ਦਿੱਤੀ ਤੇ ਨਾ ਹੀ ਨੁਕਸਾਨ ਹੋਣ ਤੋਂ ਬਾਅਦ ਕੋਈ ਮਦਦ ਕੀਤੀ।
First published: August 19, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...