ਹੜ੍ਹਾਂ ਦੀ ਮਾਰ ਹੇਠ ਪੰਜਾਬ, ਦਰਿਆ ਕੰਢੇ ਵੱਸੇ ਕਈ ਪਿੰਡਾਂ 'ਚ ਪਾਣੀ ਵੜਿਆ, ਫਸਲ ਬਰਬਾਦ

News18 Punjab
Updated: August 18, 2019, 3:10 PM IST
share image
ਹੜ੍ਹਾਂ ਦੀ ਮਾਰ ਹੇਠ ਪੰਜਾਬ, ਦਰਿਆ ਕੰਢੇ ਵੱਸੇ ਕਈ ਪਿੰਡਾਂ 'ਚ ਪਾਣੀ ਵੜਿਆ, ਫਸਲ ਬਰਬਾਦ

  • Share this:
  • Facebook share img
  • Twitter share img
  • Linkedin share img
ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 24 ਘੰਟੇ ਭਾਰੀ ਬਾਰਸ਼ ਦੀ ਚਿਤਾਵਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਦਿੱਲੀ, ਹਰਿਆਣਾ, ਪੰਜਾਬ, ਉੱਤਰਾਖੰਡ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਤਾਮਿਲਨਾਡੂ, ਪੁਡੂਚੇਰੀ, ਬਿਹਾਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਬਰਸਾਤ ਹੋ ਸਕਦੀ ਹੈ।

ਲਗਾਤਾਰ ਪੈ ਰਹੀ ਬਾਰਸ਼ ਅਤੇ ਸਤਲੁਜ ਦਰਿਆ 'ਚ ਲਗਾਤਾਰ ਵਧ ਰਹੇ ਪਾਣੀ ਨੇ ਦਰਿਆ ਦੇ ਨਾਲ ਰਹਿੰਦੇ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਭਾਖੜਾ ਡੈਮ ਵੱਲੋਂ ਛੱਡੇ ਜਾ ਰਹੇ 53000 ਕਿਊਸਿਕ ਪਾਣੀ 'ਚੋਂ 30700 ਕਿਊਸਿਕ ਪਾਣੀ ਇਕੱਲੇ ਸਤਲੁਜ ਦਰਿਆ 'ਚ ਆ ਰਿਹਾ ਹੈ ਅਤੇ ਬਾਕੀ ਪਾਣੀ ਨਾਲ ਲੱਗਦੀਆਂ 2 ਨਹਿਰਾਂ 'ਚ ਜਾ ਰਿਹਾ ਹੈ। ਇਸੇ ਤਰ੍ਹਾਂ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ 'ਚ 12350 ਕਿਊਸਿਕ, ਸ੍ਰੀ ਅਨੰਦਪੁਰ ਸਾਹਿਬ ਹਾਈਲਡ ਨਹਿਰ 'ਚ 10150 ਅਤੇ ਸਤਲੁਜ ਦਰਿਆ 'ਚ 30700 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਭਾਖੜਾ ਡੈਮ ਪ੍ਰਬੰਧਕਾਂ ਵੱਲੋਂ ਸਤਲੁਜ ਦਰਿਆ 'ਚ ਛੱਡੇ ਪਾਣੀ ਕਾਰਨ ਸ੍ਰੀ ਕੀਰਤਪੁਰ ਸਾਹਿਬ ਅਤੇ ਇਸ ਦੇ ਨਾਲ ਲੱਗਦੇ ਸਤਲੁਜ ਦਰਿਆ ਕੰਢੇ ਵੱਸਦੇ ਪਿੰਡਾਂ ਚੰਦਪੁਰ ਬੇਲਾ, ਗੱਜਪੁਰ ਬੇਲਾ, ਹਰੀਵਾਲ, ਮਹਿੰਦਲੀ ਕਲਾਂ, ਸ਼ਾਹਪੁਰ ਬੇਲਾ, ਨੌਂ ਲੱਖਾ ਆਦਿ ਪਿੰਡਾਂ ਦੀ ਹਜ਼ਾਰਾਂ ਏਕੜ ਝੋਨੇ ਅਤੇ ਮੱਕੀ ਦੀ ਫਸਲ ਪਾਣੀ 'ਚ ਡੁੱਬ ਚੁੱਕੀ ਹੈ। ਸਤਲੁਜ ਦਰਿਆ ਦੇ ਕੰਢੇ ਵੱਸਦੇ ਪਿੰਡਾਂ ਦੇ ਵਸਨੀਕਾਂ 'ਚ ਸਤਲੁਜ ਦਰਿਆ ਵਿਚ ਲਗਾਤਾਰ ਪਾਣੀ ਵਧਣ ਕਾਰਨ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ 'ਚ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਕੰਢੇ ਵੱਸਦੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਜੇਕਰ ਸਤਲੁਜ ਦਰਿਆ 'ਚ ਸਵਾਂ ਨਦੀ ਦਾ ਪਾਣੀ ਪੈ ਜਾਂਦਾ ਹੈ ਤਾਂ ਪਾਣੀ ਦਾ ਲੈਵਲ ਹੋਰ ਵੱਧ ਜਾਵੇਗਾ, ਜਿਸ ਨਾਲ ਸਤਲੁਜ ਦਰਿਆ ਕੰਢੇ ਵੱਸਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਬਾਰੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਲਈ 0183-2229125 ਤੇ 96469-95595 ਨੰਬਰ ਜਾਰੀ ਕੀਤੇ ਗਏ ਹਨ। ਬਾਬਾ ਬਕਾਲਾ ਲਈ 01853-245510 ਤੇ 98554-69563 ਤੇ ਅਜਨਾਲਾ ਲਈ 01858-221037 ਤੇ 98153-98111 ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਬ ਡਵੀਜ਼ਨ ਦੇ ਹੇਠੋਂ ਬਿਆਸ ਦਰਿਆ ਗੁਜ਼ਰਦਾ ਹੈ ਤੇ ਅਜਨਾਲਾ ਸਬ ਡਵੀਜ਼ਨ ਨੂੰ ਰਾਵੀ ਦਰਿਆ ਲੱਗਦਾ ਹੈ ਜਿਸ ਕਾਰਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਐਸਡੀਐਮ ਬਾਬਾ ਬਕਾਲਾ ਅਤੇ ਐਸਡੀਐਮ ਅਜਨਾਲਾ ਦੇ ਅਧੀਨ ਟੀਮਾਂ ਬਣਾਈਆਂ ਹਨ, ਜੋ ਲਗਾਤਾਰ ਇਨ੍ਹਾਂ ਖੇਤਰਾਂ ਦਾ ਦੌਰਾ ਕਰ ਰਹੀਆਂ ਹਨ ਤੇ ਸਥਿਤੀ ਤੇ ਨਜ਼ਰ ਰੱਖ ਰਹੀਆਂ ਹਨ।
First published: August 18, 2019
ਹੋਰ ਪੜ੍ਹੋ
ਅਗਲੀ ਖ਼ਬਰ