ਜਲ ਸਪਲਾਈ ਠੇਕਾ ਵਰਕਰਾਂ ਨੇ ਪਰਿਵਾਰਾਂ ਸਮੇਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘੇਰਾਓ ਕੀਤਾ

News18 Punjabi | News18 Punjab
Updated: January 22, 2021, 7:49 PM IST
share image
ਜਲ ਸਪਲਾਈ ਠੇਕਾ ਵਰਕਰਾਂ ਨੇ ਪਰਿਵਾਰਾਂ ਸਮੇਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘੇਰਾਓ ਕੀਤਾ
ਜਲ ਸਪਲਾਈ ਠੇਕਾ ਵਰਕਰਾਂ ਨੇ ਪਰਿਵਾਰਾਂ ਸਮੇਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘੇਰਾਓ ਕੀਤਾ

  • Share this:
  • Facebook share img
  • Twitter share img
  • Linkedin share img
ਮਨੋਜ ਸ਼ਰਮਾ

ਪਟਿਆਲਾ -  ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.31) ਪੰਜਾਬ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮੇਨੈਜਮੈਂਟ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਅੱਜ ਪਟਿਆਲਾ ’ਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਘੇਰਾਓ ਕਰਕੇ ਰੋਸ ਧਰਨਾ ਦਿੱਤਾ ਗਿਆ। ਸਵੇਰੇ ਸਭ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਸਰਕਲ ਪ੍ਰਧਾਨ ਗੁਰਚਰਨ ਸਿੰਘ,ਸਰਕਲ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਪਟਿਆਲਾ ਵਿਖੇ ਇਕੱਠ ਕੀਤਾ ਗਿਆ। ਵਰਤਮਾਨ ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੀ ਪੂਰਜੋਰ ਸ਼ਬਦਾਂ ਵਿਚ ਅਲੋਚਨਾਂ ਕਰਦੇ ਹੋਏ ਜੰਮ ਕੇ ਨਾਅਰੇਬਾਜੀ ਕੀਤੀ ਗਈ। ਜਿਸਦੇ ਬਾਅਦ ਰੋਸ ਮਾਰਚ ਕਰਦੇ ਹੋਏ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਪਹੁੰਚੇ।

ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ , ਮਨਪ੍ਰੀਤ ਸਿੰਘ,ਜ਼ਿਲਾ ਆਗੂ ਜੀਤ ਸਿੰਘ ਬਠੋਈ, ਜਰਨੈਲ ਸਿੰਘ ਫਤਿਹਗੜ੍ਹ ਸਾਹਿਬ, ਜਸਬੀਰ ਸਿੰਘ ਸੰਗਰੂਰ ਨੇ ਸੰਬੋਧਨ ਕਰਦਿਆਂ ਕਿਹਾ ਕਿ  ਜਲ ਸਪਲਾਈ ਵਿਭਾਗ ’ਚ ਇਨਲਿਸਟਮੈਂਟ, ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀ ਜਲ ਸਪਲਾਈ ਸਕੀਮਾਂ ’ਤੇ ਬਤੌਰ ਪੰਪ ਓਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਲਮੈਨ, ਡਰਾਇਵਰ, ਸੇਵਾਦਾਰ ਅਤੇ ਦਫਤਰਾਂ ਵਿਚ ਕੰਪਿਉਟਰ ਉਪਰੇਟਰ, ਲੇਜਰਕੀਪਰ, ਬਿੱਲ ਕਲਰਕ, ਲੇਬ ਕੈਮਿਸਟ ਆਦਿ ਵੱਖ ਵੱਖ ਪੋਸਟਾਂ ’ਤੇ ਪਿਛਲੇ 12-13 ਸਾਲਾਂ ਦੇ ਲੰਮੇ ਸਮੇਂ ਤੋਂ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ਅਧੀਨ ਸਿੱਧੇ ਸ਼ਾਮਿਲ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਅਤੇ ਵਿਭਾਗ ਵਲੋਂ ਜੱਥੇਬੰਦੀ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।
Published by: Ashish Sharma
First published: January 22, 2021, 7:37 PM IST
ਹੋਰ ਪੜ੍ਹੋ
ਅਗਲੀ ਖ਼ਬਰ