ਦਿੱਲੀ 'ਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ: ਕੈਪਟਨ

News18 Punjabi | News18 Punjab
Updated: November 4, 2020, 5:44 PM IST
share image
ਦਿੱਲੀ 'ਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ: ਕੈਪਟਨ
ਦਿੱਲੀ 'ਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ: ਕੈਪਟਨ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਕਿਸਾਨਾਂ ਖਿਲਾਫ਼ 'ਰਾਸ਼ਟਰ ਵਿਰੋਧੀ' ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਦਿੱਲੀ ਵਿੱਚ ਕੇਂਦਰ ਨਾਲ ਟਕਰਾਅ ਕਰਨ ਨਹੀਂ ਆਏ ਸਗੋਂ ਗਰੀਬ ਕਿਸਾਨਾਂ ਲਈ ਇਨਸਾਫ ਦੀ ਲੜਾਈ ਲੜਨ ਲਈ ਆਏ ਹਨ ਜਿਨ੍ਹਾਂ ਦੀ ਰੋਜ਼ੀ-ਰੋਟੀ ਕੇਂਦਰੀ ਖੇਤੀ ਕਾਨੂੰਨਾਂ ਕਾਰਨ ਖਤਰੇ ਵਿੱਚ ਪਈ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਅਸੀਂ ਇੱਥੇ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਲਈ ਆਏ ਹਾਂ।'' ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਤੇ ਪੰਜਾਬ ਦੇ ਹੋਰ ਵਿਧਾਇਕਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਮਜਬੂਰ ਕੀਤਾ ਗਿਆ ਕਿਉਂਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਮਿਲਣ ਲਈ ਕੀਤੀ ਅਪੀਲ ਨੂੰ ਇਹ ਆਧਾਰ ਬਣਾਉਂਦਿਆਂ ਰੱਦ ਕਰ ਦਿੱਤਾ ਕਿ ਸੂਬੇ ਦੇ ਖੇਤੀ ਸੋਧ ਬਿੱਲ ਅਜੇ ਵੀ ਰਾਜਪਾਲ ਕੋਲ ਪਏ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਰਾਜਘਾਟ ਵਿਖੇ ਕ੍ਰਮਵਾਰ ਧਰਨਾ ਦੇਣ ਦਾ ਸੀ ਪਰ ਬਾਅਦ ਵਿੱਚ ਇਸ ਨੂੰ ਜੰਤਰ-ਮੰਤਰ ਵਿਖੇ ਸ਼ਿਫਟ ਕਰਨਾ ਪਿਆ ਕਿਉਂਕਿ ਦਿੱਲੀ ਪੁਲੀਸ ਨੇ ਰਾਸ਼ਟਰ ਪਿਤਾ ਦੀ ਯਾਦਗਾਰ ਵਿਖੇ ਦਫ਼ਾ 144 ਲਾ ਦਿੱਤੀ।

ਮੱਖ ਮੰਤਰੀ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਰਾਜਪਾਲ ਨੇ ਅਜੇ ਵੀ ਬਿੱਲ ਅੱਗੇ ਨਹੀਂ ਭੇਜੇ ਅਤੇ ਇੱਥੋਂ ਤੱਕ ਕਿ ਇਸ ਮਾਮਲੇ ਵਿੱਚ ਰਾਜਪਾਲ ਨੇ ਕੋਈ ਭੂਮਿਕਾ ਵੀ ਅਦਾ ਨਹੀਂ ਕਰਨੀ। ਇਸ ਕਰਕੇ ਉਹ ਕੌਮੀ ਸੁਰੱਖਿਆ ਅਤੇ ਖੁਰਾਕ ਸੁਰੱਖਿਆ ਬਾਰੇ ਪੰਜਾਬ ਦੀਆਂ ਚਿੰਤਾਵਾਂ ਜ਼ਾਹਰ ਕਰਨ ਲਈ ਰਾਸ਼ਟਰਪਤੀ ਨੂੰ ਮਿਲਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਅਤੇ ਖੁਰਾਕ ਸੁਰੱਖਿਆ ਦੇ ਮੁੱਦਿਆਂ ਬਾਰੇ ਰਾਸ਼ਟਰਪਤੀ ਦੇ ਮੁਖੀ ਨੂੰ ਜਾਣੂੰ ਕਰਵਾਉਣਾ ਉਨ੍ਹਾਂ ਦੀ ਡਿਊਟੀ ਬਣਦੀ ਹੈ।
ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਰਾਸ਼ਟਰਪਤੀ, ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੱਲੋਂ ਪੈਦਾ ਕੀਤੀ ਮਿਸਾਲ ਦੇ ਅਨੁਸਾਰ ਇਨ੍ਹਾਂ ਨੂੰ ਸਹਿਮਤੀ ਦੇ ਦੇਣਗੇ ਜਿਨ੍ਹਾਂ ਨੇ ਅਰੁਣ ਜੇਤਲੀ ਦੇ ਸੁਝਾਅ 'ਤੇ ਧਾਰਾ 254 (ii) ਤਹਿਤ ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਵੱਲੋਂ ਪਾਸ ਕੀਤੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੁੱਖ ਮੰਤਰੀ ਜੰਤਰ-ਮੰਤਰ ਵਿਖੇ ਵਿਧਾਇਕਾਂ ਦੇ ਧਰਨੇ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਉਹ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਰਾਜਘਾਟ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪਹੁੰਚੇ ਸਨ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਪੰਜਾਬੀਆਂ ਵੱਲੋਂ ਦਹਾਕਿਆਂ ਤੋਂ ਕੀਤੀਆਂ ਕੁਰਬਾਨੀਆਂ ਦੇ ਪਿਛੋਕੜ ਵਿੱਚ ਜਾ ਕੇ ਪੰਜਾਬ ਤੇ ਇਸ ਦੀਆਂ ਸਮੱਸਿਆਵਾਂ ਨੂੰ ਵਿਚਾਰੇਗੀ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅਪਣਾਉਣ ਦੇ ਸੁਝਾਅ ਨੂੰ ਰੱਦ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਸਰਹੱਦਾਂ 'ਤੇ ਤਾਇਨਾਤ ਹਨ ਜੋ ਬਹੁਤ ਔਖੀਆਂ ਹਾਲਤਾਂ ਵਿੱਚ ਮੁਲਕ ਦੀ ਲੜ ਰਹੇ ਹਨ ਅਤੇ ਮੁਲਕ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਖੂਨ ਵੀ ਡੁੱਲਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਵਿੱਚ ਸ਼ਾਮਲ ਹੋਣ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਨੇ ਮੁੜ ਖਬਰਦਾਰ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਲੋਕਾਂ ਦੀ ਰੋਜ਼ੀ-ਰੋਟੀ ਨੂੰ ਲੱਤ ਮਾਰਨ ਵਰਗਾ ਕਦਮ ਚੁੱਕਣ ਨਾਲ ਰੋਹ ਤੇ ਗੁੱਸਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਕਰਕੇ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਨਵੇਂ ਕੇਂਦਰੀ ਕਾਨੂੰਨ ਜਿੱਥੇ ਉਨ੍ਹਾਂ ਨੂੰ ਤਬਾਹ ਕਰ ਦੇਣਗੇ, ਉਥੇ ਹੀ ਉਨ੍ਹਾਂ ਦੇ ਬੱਚਿਆਂ ਦੇ ਮੂੰਹ ਵਿੱਚੋਂ ਬੁਰਕੀ ਖੋਹ ਲੈਣਗੇ। ਉਨ੍ਹਾਂ ਕਿਹਾ,''ਅਸੀਂ ਸਾਰੇ ਮੁਲਕ ਲਈ ਆਪਣਾ ਖੂਨ ਦੇਣ ਲਈ ਤਿਆਰ ਹਾਂ ਜਿਵੇਂ ਕਿ ਪੰਜਾਬੀ ਸਦਾ ਹੀ ਕਰਦੇ ਆਏ ਹਨ।'' ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲਤਾ ਬੇਚੈਨੀ ਦਾ ਕਾਰਨ ਬਣੇਗੀ, ਜਿਸ ਨੂੰ ਵੇਖਦਿਆਂ ਚੀਨ ਅਤੇ ਪਾਕਿਸਤਾਨ ਦੋਵੇਂ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ।
Published by: Gurwinder Singh
First published: November 4, 2020, 5:44 PM IST
ਹੋਰ ਪੜ੍ਹੋ
ਅਗਲੀ ਖ਼ਬਰ