Home /News /punjab /

ਰਾਜਪਾਲ ਮਿਸ਼ਰਾ ਦੇ 'ਦੁਬਾਰਾ ਕਾਨੂੰਨ ਬਣਾਉਣ' ਵਾਲੇ ਬਿਆਨ ਪਿੱਛੋਂ ਸਾਨੂੰ ਹੋਰ ਵੀ ਚੌਕਸ ਹੋ ਜਾਣਾ ਚਾਹੀਦੈ: ਕਿਸਾਨ ਆਗੂ

ਰਾਜਪਾਲ ਮਿਸ਼ਰਾ ਦੇ 'ਦੁਬਾਰਾ ਕਾਨੂੰਨ ਬਣਾਉਣ' ਵਾਲੇ ਬਿਆਨ ਪਿੱਛੋਂ ਸਾਨੂੰ ਹੋਰ ਵੀ ਚੌਕਸ ਹੋ ਜਾਣਾ ਚਾਹੀਦੈ: ਕਿਸਾਨ ਆਗੂ

ਕੇਂਦਰ ਨੇ ਫਿਰ ਕੀਤਾ ਕਿਸਾਨਾਂ ਨਾਲ ਸੰਪਰਕ,ਮੰਗਾਂ 'ਤੇ ਜਲਦ ਹੀ ਦੇ ਸਕਦਾ ਹੈ ਲਿਖਤੀ ਭਰੋਸਾ (ਫਾਇਲ ਫੋਟੋ)

ਕੇਂਦਰ ਨੇ ਫਿਰ ਕੀਤਾ ਕਿਸਾਨਾਂ ਨਾਲ ਸੰਪਰਕ,ਮੰਗਾਂ 'ਤੇ ਜਲਦ ਹੀ ਦੇ ਸਕਦਾ ਹੈ ਲਿਖਤੀ ਭਰੋਸਾ (ਫਾਇਲ ਫੋਟੋ)

 • Share this:

  ਆਸ਼ੀਸ਼ ਸ਼ਰਮਾ

  ਬਰਨਾਲਾ: ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 417ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ।

  ਅੱਜ ਬੁਲਾਰਿਆਂ ਨੇ ਬੀਜੇਪੀ ਦੇ ਸਾਬਕਾ ਸੀਨੀਅਰ ਨੇਤਾ ਅਤੇ ਰਾਜਸਥਾਨ ਦੇ ਮੌਜੂਦਾ ਗਵਰਨਰ ਕਲਰਾਜ ਮਿਸ਼ਰਾ ਦੇ ਇਸ ਬਿਆਨ ਦਾ ਬਹੁਤ ਗੰਭੀਰ ਨੋਟਿਸ ਲਿਆ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਜੇਕਰ ਜਰੂਰਤ ਪਈ ਤਾਂ ਖੇਤੀ ਕਾਨੂੰਨ ਦੁਬਾਰਾ ਤੋਂ ਬਣਾਏ ਜਾ ਸਕਦੇ ਹਨ। ਕਿਸਾਨ ਲੀਡਰਸ਼ਿਪ ਨੂੰ ਪਹਿਲਾਂ ਤੋਂ ਹੀ ਇਸ ਗੱਲ ਦਾ ਅੰਦੇਸ਼ਾ ਹੈ ਕਿ ਸਰਕਾਰ ਭਵਿੱਖ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਚੋਰ-ਮੋਰੀ ਰਾਹੀਂ, ਛੋਟੇ ਛੋਟੇ ਟੁਕੜਿਆਂ ਵਿੱਚ ਜਾਂ ਲੁਕਵੇਂ ਰੂਪ ਵਿੱਚ ਰਾਜ ਸਰਕਾਰਾਂ ਰਾਹੀਂ ਲਿਆ ਸਕਦੀ ਹੈ।

  ਕਲਰਾਜ ਮਿਸ਼ਰਾ ਦੇ ਅੱਜ ਦੇ ਬਿਆਨ ਤੋਂ ਬਾਅਦ ਸਾਨੂੰ ਹੋਰ ਵੀ ਚੌਕਸ ਹੋ ਜਾਣਾ ਚਾਹੀਦਾ ਹੈ। ਜੇਕਰ ਅਸੀਂ ਭੋਰਾ ਭਰ ਵੀ ਅਵੇਸਲੇ ਹੋਏ, ਤਾਂ ਸਰਕਾਰ ਭਵਿੱਖ ਵਿੱਚ ਅਜਿਹਾ ਹਮਲਾ ਫਿਰ ਤੋਂ ਅਤੇ ਕਿਸੇ ਹੋਰ ਰੂਪ ਵਿੱਚ ਕਰ ਸਕਦੀ ਹੈ।

  ਅੱਜ ਧਰਨੇ ਵਿੱਚ ਕੰਗਣਾ ਰਣੌਤ ਦੀ ਉਸ ਤਾਜ਼ਾ ਸੋਸ਼ਲ ਮੀਡੀਆ ਪੋਸਟ ਵਿਰੁੱਧ ਨਿਖੇਧੀ ਮਤਾ ਪਾਸ ਕੀਤਾ ਗਿਆ ਜਿਸ ਰਾਹੀਂ ਉਸ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਹੁਤ ਗੰਭੀਰ ਠੇਸ ਪਹੁੰਚਾਈ ਹੈ। ਪੋਸਟ ਵਿੱਚ ਕੰਗਨਾ ਨੇ ਲਿਖਿਆ ਹੈ ਕਿ ਇਨ੍ਹਾਂ ( ਸਿੱਖਾਂ) ਨੂੰ ਇੰਦਰਾ ਗਾਂਧੀ ਨੇ ਆਪਣੀ ਜੁੱਤੀ ਹੇਠ ਮੱਛਰਾਂ ਵਾਂਗ ਰਗੜਿਆ ਸੀ। ਆਗੂਆਂ ਨੇ ਕਿਹਾ ਕਿ ਲੱਗਦਾ ਹੈ ਕਿ ਇਸ ਔਰਤ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ, ਵਰਨਾ ਕੋਈ ਵੀ ਸੂਝਵਾਨ ਵਿਅਕਤੀ ਅਜਿਹੀ ਘਟੀਆ ਟਿੱਪਣੀ ਨਹੀਂ ਕਰਦਾ। ਮਤੇ ਵਿੱਚ ਕੰਗਨਾ ਤੋਂ ਪਦਮ ਸ਼੍ਰੀ ਅਵਾਰਡ ਵਾਪਸ ਲੈਣ ਦੀ ਮੰਗ ਕੀਤੀ।

  ਅੱਜ ਗੁਰਦੇਵ ਸਿੰਘ ਮਾਂਗੇਵਾਲ, ਬਲਜੀਤ ਸਿੰਘ ਚੌਹਾਨਕੇ, ਗੁਰਜੰਟ ਸਿੰਘ ਹਮੀਦੀ,ਜਗਤਾਰ ਸਿੰਘ ਠੀਕਰੀਵਾਲਾ, ਪੰਜਾਬ ਸਿੰਘ ਠੀਕਰੀਵਾਲਾ, ਪਰਮਜੀਤ ਕੌਰ ਜੋਧਪੁਰ, ਜਸਪਾਲ ਕੌਰ ਕਰਮਗੜ੍ਹ, ਜਸਵਿੰਦਰ ਸਿੰਘ ਮੰਡੇਰ, ਮੇਲਾ ਸਿੰਘ ਕੱਟੂ, ਗੁਰਚਰਨ ਸਿੰਘ ਸਰਪੰਚ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਅੱਜ ਤਿਲੰਗਾਨਾ ਸਰਕਾਰ ਦੇ ਇਸ ਫੈਸਲੇ ਦਾ  ਸਵਾਗਤ ਕੀਤਾ ਜਿਸ ਵਿੱਚ ਕਿਸਾਨ ਅੰਦੋਲਨ ਦੇ ਸਾਰੇ ਸ਼ਹੀਦਾਂ ਦੇ ਵਾਰਸਾਂ ਨੂੰ ਤਿੰਨ ਤਿੰਨ ਲੱਖ ਰੁਪਏ ਦੇਣ ਦਾ ਗੱਲ ਕੀਤੀ ਹੈ।

  ਇਹ ਫੈਸਲਾ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਯੋਗਦਾਨ ਨੂੰ ਮਾਨਤਾ ਤੇ ਸਤਿਕਾਰ ਦੇਣ ਵਾਲੀ ਕਾਰਵਾਈ ਹੈ ਜਿਸ ਦਾ ਸਭ ਨੂੰ ਸਵਾਗਤ ਕਰਨਾ ਚਾਹੀਦਾ ਹੈ। ਅਸੀਂ ਦੂਸਰੀਆਂ ਸੂਬਾ ਸਰਕਾਰਾਂ ਤੋਂ ਵੀ ਉਮੀਦ ਕਰਦੇ ਹਾਂ ਕਿ ਉਹ ਵੀ ਅਜਿਹੇ ਫੈਸਲੇ ਕਰਕੇ ਸ਼ਹੀਦ ਕਿਸਾਨਾਂ ਦਾ ਸਨਮਾਨ ਕਰਨਗੀਆਂ। ਅੱਜ ਪਰਮਜੀਤ ਕੌਰ ਜੋਧਪੁਰ ਨੇ ਗੀਤ ਅਤੇ ਨਰਿੰਦਰਪਾਲ ਸਿੰਗਲਾ ਨੇ ਕਵਿਤਾ ਸੁਣਾਈ।

  Published by:Gurwinder Singh
  First published:

  Tags: Agricultural law, Bharti Kisan Union, Kisan andolan