ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਬਾਰੇ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਇਸ ਸਬੰਧੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖਿਆ ਹੈ ਕਿ ਜਲਦ ਹੀ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਮੁੱਖ ਮੰਤਰੀ ਹੀ ਦੇ ਸਕਦੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਗੈਂਗਸਟਰ ਨੂੰ ਅਮਰੀਕੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਪੁਲਿਸ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।
ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਤੇ ਉਹ ਛੇਤੀ ਪੰਜਾਬ ਪੁਲਿਸ ਦੀ ਗ੍ਰਿਫ਼ਤ ’ਚ ਹੋਵੇਗਾ। ਮਾਨ ਨੇ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਜਲਦ ਹੀ ਪੰਜਾਬ ਵਿਚ ਗੈਂਗਸਟਰ ਸੱਭਿਆਚਾਰ ਖ਼ਤਮ ਹੋ ਜਾਵੇਗਾ ਅਤੇ ਜਿਹੜੇ ਗੈਂਗਸਟਰ ਵਿਦੇਸ਼ਾਂ ਵਿੱਚ ਬੈਠੇ ਹਨ, ਉਹ ਵੀ ਗੋਲਡੀ ਬਰਾੜ ਵਾਂਗ ਛੇਤੀ ਫੜੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anmol Gagan Mann, Goldy brar, Sidhu Moose Wala, Sidhu moosewala news update