ਚੰਡੀਗੜ੍ਹ : ਪੰਜਾਬੀ ਗਾਇਕ ਮੂਸੇਵਾਲਾ ਕਤਲਕਾਂਡ 'ਚ ਵੱਡਾ ਖੁਲਾਸਾ ਹੋਇਆ ਹੈ। ਸੂਤਰ ਮੁਤਾਬਿਕ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਥਿਆਰ ਪੰਜਾਬ-ਹਰਿਆਣਾ ਬਾਰਡਰ ਕੋਲ ਮਿੱਟੀ 'ਚ ਦਫ਼ਨਾਏ ਗਏ ਹਨ। ਪਵਨ ਬਿਸ਼ਨੋਈ ਅਤੇ ਨਸੀਬ ਤੋਂ ਪੁੱਛਗਿੱਛ 'ਚ ਇਹ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਜਲਦ ਹਥਿਆਰ ਬਰਾਮਦ ਕਰ ਸਕਦੀ ਹੈ। ਸਹਥਿਆਰਾਂ ਨੂੰ ਹਮਲਾਵਰ ਜ਼ਿਆਦਾ ਦੂਰ ਤੱਕ ਨਹੀਂ ਲੈ ਕੇ ਗਏ ਸਨ।
ਮੂਸੇਵਾਲਾ ਕਤਲ ਕਾਂਡ 'ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ
ਮੂਸੇਵਾਲਾ ਕਤਲਕਾਂਡ 'ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ ਹੈ। ਗੁਰਿੰਦਰ ਗੋਰਾ ਨੂੰ ਸਾਹਮਣੇ ਬਿਠਾ ਕੇ ਸਵਾਲ-ਜਵਾਬ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਪੁਲਿਸ ਨੂੰ ਅਹਿਮ ਸੁਰਾਗ ਮਿਲੇ। ਪੁਲਿਸ ਨੇ ਹੁਸ਼ਿਆਰਪੁਰ ਜੇਲ੍ਹ ਤੋਂ ਗੋਰੇ ਨੂੰ ਲਿਆਂਦਾ ਸੀ। ਗੈਂਗਸਟਰ ਗੁਰਿੰਦਰ ਗੋਰਾ ਕੈਨੇਡਾ ਬੈਠੇ ਗੋਲਡੀ ਬਰਾੜ ਦਾ ਜੀਜਾ ਹੈ। ਗੁਰਿੰਦਰ ਗੋਰਾ ਕੋਟਕਪੂਰਾ ਦਾ ਰਹਿਣ ਵਾਲਾ ਹੈ। ਉਸ ਤੇ 9 ਕ੍ਰਿਮੀਨਲ ਕੇਸ ਦਰਜ ਹਨ। ਗੋਰਾ ਪਹਿਲਾਂ ਫਰੀਦਕੋਟ ਜੇਲ੍ਹ ਵਿੱਚ ਬੰਦ ਸੀ ਅਤੇ ਥੋੜ੍ਹੇ ਦਿਨ ਪਹਿਲਾਂ ਹੀ ਉਸ ਨੂੰ ਹੁਸ਼ਿਆਰਪੁਰ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ।
ਦੱਸ਼ ਦੇਈਏ ਕਿ ਗੋਰਾ ਅਤੇ ਨੀਰਜ ਦੋਵਾਂ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਸੀਆਈਏ ਖਰੜ ਲਿਆਂਦਾ ਗਿਆ ਹੈ, ਲਾਰੈਂਸ ਨੇ ਪੁੱਛਗਿੱਛ 'ਚ ਗੋਰਾ ਦਾ ਜ਼ਿਕਰ ਕੀਤਾ ਹੈ, ਜਿਸ ਤੋਂ ਬਾਅਦ ਗੋਰਾ ਨੂੰ ਲਿਆਂਦਾ ਗਿਆ ਹੈ।
ਪ੍ਰਤਾਪ ਬਾਜਵਾ ਨੇ ਚੁੱਕੇ ਪੰਜਾਬ ਪੁਲਿਸ 'ਤੇ ਗੰਭੀਰ ਸਵਾਲ
ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ 'ਤੇ ਗੰਭੀਰ ਸਵਾਲ ਚੁੱਕੇ ਹਨ। ਪੰਜਾਬ ਪੁਲਿਸ ਦੇ ਅਧਿਕਾਰੀ ਗੈਂਗਸਟਰਾਂ ਦੇ ਸੰਪਰਕ 'ਚ ਹਨ। ਪੁਲਿਸ ਨੂੰ ਗੈਂਗਸਟਰਾਂ ਦੀ ਹਰ ਐਕਟੀਵਿਟੀ ਦੀ ਖ਼ਬਰ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ' ਜੇਲ੍ਹਾਂ 'ਚ ਬੰਦ ਗੈਂਗਸਟਰਾਂ ਦੇ ਸੰਪਰਕ 'ਚ ਹਨ। ਪੁਲਿਸ ਨੂੰ ਹਰ ਹੋਣ ਵਾਲੀ ਵਾਰਦਾਤ ਦਾ ਪਤਾ ਹੁੰਦਾ ਹੈ। AGTF ਦੀ ਕਾਰਗੁਜ਼ਾਰੀ 'ਤੇ ਵੀ ਚੁੱਕੇ ਸਵਾਲ ਚੁੱਕਦਿਆਂ ਕਿਹਾ ਕਿ 'ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਿੰਨ ਮਹੀਨੇ 'ਚ ਕੀ ਕੀਤਾ ?' ਬਾਜਵਾ ਨੇ ਕਿਹਾ ਕਿ, ਉਨ੍ਹਾਂ ਵੱਲੋਂ ਪੰਜਾਬ ਪੁਲਿਸ 'ਤੇ ਲਗਾਏ ਜਾ ਰਹੇ ਇਲਜ਼ਾਮ ਕਾਫ਼ੀ ਗੰਭੀਰ ਹਨ, ਪਰ ਉਹ ਆਪਣੇ ਬਿਆਨ 'ਤੇ ਕਾਇਮ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab Police, Sidhu Moosewala