ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਲਗਾਤਾਰ ਇਥੇ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਇਸ ਦੀ ਜਾਣਕਾਰੀ ਹੈ ਕਿ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਅਕਤੂਬਰ ਤੋਂ ਪੰਜਾਬ ਵਿਚ ਬਹੁਤ ਸਾਰੇ ਹਥਿਆਰ ਆ ਰਹੇ ਹਨ।
ਉਨ੍ਹਾਂ ਨੇ ‘ਦਿ ਇੰਡੀਅਨ ਐਕਸਪ੍ਰੈਸ’ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਹੈ ਕਿ ਪੰਜਾਬ ਵਿੱਚ ਸਲੀਪਰ ਸੈੱਲ ਕੋਲ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਰਨ ਲਈ ਅਜੇ ਨੌਜਵਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸੋਚਣਾ ਚਾਹੀਦਾ ਹੈ ਕਿ ਇਹ ਲੋਕ ਅੰਦੋਲਨ ਦੌਰਾਨ ਇਨ੍ਹਾਂ ਨਾਰਾਜ਼ ਨੌਜਵਾਨਾਂ ਦੀ ਵਰਤੋਂ ਕਰ ਸਕਦੇ ਹਨ, ਕਿਉਂਕਿ ਉਹ ਲੋਕ ਪੰਜਾਬ ਵਿਚ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਹਥਿਆਰ ਪਾਕਿਸਤਾਨ ਵਾਲੇ ਪਾਸਿਓਂ ਸੁਰੰਗਾਂ ਬਣਾ ਕੇ ਸਰਹੱਦ ਪਾਰੋਂ ਆਉਂਦੇ ਸਨ। ਹੁਣ ਉਹ ਡਰੋਨਾਂ ਰਾਹੀਂ ਸਰਹੱਦ ਦੇ ਅੰਦਰ ਹਥਿਆਰ ਭੇਜ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸੇ ਲਈ ਇਸ ਵਿਸ਼ੇ ਨੂੰ ਕੇਂਦਰੀ ਗ੍ਰਹਿ ਮੰਤਰੀ ਤੱਕ ਪਹੁੰਚਾਇਆ ਗਿਆ ਸੀ।
ਉਸ ਸਮੇਂ ਦੌਰਾਨ ਲੋਕਾਂ ਨੇ ਸੋਚਿਆ ਕਿ ਮੈਂ ਕਿਸਾਨਾਂ ਦੀ ਤਰਫੋਂ ਗ੍ਰਹਿ ਮੰਤਰੀ ਨੂੰ ਮਿਲਣ ਗਿਆ ਸੀ, ਪਰ ਅਜਿਹਾ ਨਹੀਂ ਸੀ, ਉਸ ਸਮੇਂ ਤਕਰੀਬਨ ਛੇ-ਸੱਤ ਡਰੋਨ ਬਰਾਮਦ ਹੋਏ। ਕੇਂਦਰ ਸਰਕਾਰ ਨੂੰ ਇਸ ਚਿੰਤਾ ਤੋਂ ਜਾਣੂ ਕਰਵਾਇਆ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।