Home /News /punjab /

ਮੌਸਮ ਵਿਭਾਗ ਦੀ ਭਵਿੱਖਬਾਣੀ; ਪੰਜਾਬ ਵਿਚ ਅਜੇ ਜਾਰੀ ਰਹੇਗਾ ਬਾਰਸ਼ ਦਾ ਸਿਲਸਲਾ

ਮੌਸਮ ਵਿਭਾਗ ਦੀ ਭਵਿੱਖਬਾਣੀ; ਪੰਜਾਬ ਵਿਚ ਅਜੇ ਜਾਰੀ ਰਹੇਗਾ ਬਾਰਸ਼ ਦਾ ਸਿਲਸਲਾ

ਮੌਸਮ ਵਿਭਾਗ ਦੀ ਭਵਿੱਖਬਾਣੀ; ਪੰਜਾਬ ਵਿਚ ਅਜੇ ਜਾਰੀ ਰਹੇਗਾ ਬਾਰਸ਼ ਦਾ ਸਿਲਸਲਾ

ਮੌਸਮ ਵਿਭਾਗ ਦੀ ਭਵਿੱਖਬਾਣੀ; ਪੰਜਾਬ ਵਿਚ ਅਜੇ ਜਾਰੀ ਰਹੇਗਾ ਬਾਰਸ਼ ਦਾ ਸਿਲਸਲਾ

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਮੀਂਹ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤੇਜ਼ ਹਵਾਵਾਂ ਕਾਰਨ ਫਸਲਾਂ ਜ਼ਮੀਨ ਉਤੇ ਵਿੱਛ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦਾ ਫਿਕਰ ਵਧ ਗਿਆ ਹੈ। ਪੰਜਾਬ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਹੁਣ ਪਛੜਣ ਦਾ ਖਦਸ਼ਾ ਬਣ ਗਿਆ ਹੈ।

ਹੋਰ ਪੜ੍ਹੋ ...
  • Share this:

    ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਮੀਂਹ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

    ਤੇਜ਼ ਹਵਾਵਾਂ ਕਾਰਨ ਫਸਲਾਂ ਜ਼ਮੀਨ ਉਤੇ ਵਿੱਛ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦਾ ਫਿਕਰ ਵਧ ਗਿਆ ਹੈ। ਪੰਜਾਬ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਹੁਣ ਪਛੜਣ ਦਾ ਖਦਸ਼ਾ ਬਣ ਗਿਆ ਹੈ।

    ਪੰਜਾਬ ਤੋਂ ਇਲਾਵਾ ਦਿੱਲੀ 'ਚ ਸ਼ਨੀਵਾਰ ਨੂੰ ਲਗਾਤਾਰ ਤੀਜੇ ਦਿਨ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ। ਮੌਸਮ ਵਿਗਿਆਨੀਆਂ ਨੇ ਅਗਲੇ ਦੋ ਦਿਨਾਂ ਤੱਕ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ ਅਤੇ ਕਈ ਅਹਿਮ ਸੜਕਾਂ ’ਤੇ ਵਾਹਨ ਚੱਲਦੇ ਦੇਖੇ ਗਏ।

    ਦਿੱਲੀ ਦੇ ਮੁੱਖ ਮੌਸਮ ਵਿਗਿਆਨ ਸਟੇਸ਼ਨ ਸਫਦਰਜੰਗ ਆਬਜ਼ਰਵੇਟਰੀ ਨੇ ਸ਼ਨੀਵਾਰ ਸਵੇਰੇ 8.30 ਵਜੇ ਤੋਂ ਬਾਅਦ ਛੇ ਮਿਲੀਮੀਟਰ ਬਾਰਿਸ਼ ਦਰਜ ਕੀਤੀ। ਲਗਾਤਾਰ ਮੀਂਹ ਕਾਰਨ ਕੌਮੀ ਰਾਜਧਾਨੀ ਵਿੱਚ ਪਾਰਾ ਡਿੱਗ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਸੱਤ ਡਿਗਰੀ ਘੱਟ ਹੈ।

    ਘੱਟੋ-ਘੱਟ ਤਾਪਮਾਨ 22.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਦਰਜ ਕੀਤੇ ਗਏ ਸਨ। ਮੌਸਮ ਵਿਭਾਗ ਨੇ ਸ਼ਨੀਵਾਰ ਲਈ 'ਯੈਲੋ' ਅਲਰਟ ਵੀ ਜਾਰੀ ਕੀਤਾ ਸੀ, ਜਿਸ ਤਹਿਤ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਸੀ।

    ਦਿੱਲੀ ਟ੍ਰੈਫਿਕ ਪੁਲਿਸ ਨੇ ਯਾਤਰੀਆਂ ਨੂੰ ਜਾਮ ਦੀ ਸਥਿਤੀ ਨੂੰ ਦੇਖਦੇ ਹੋਏ ਆਪਣੀ ਯਾਤਰਾ ਦੀ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਭਾਰਤ ਮੌਸਮ ਵਿਭਾਗ ਦੀ ਰਿਪੋਰਟ ਦੇ ਮੁਤਾਬਕ, ‘ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।’ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਹਿਸਾਬ ਨਾਲ ਆਪਣੀ ਯਾਤਰਾ ਦੀ ਯੋਜਨਾ ਬਣਾਉਣ।’

    Published by:Gurwinder Singh
    First published:

    Tags: Heavy rain fall, Punjab farmers