
ਅੰਮ੍ਰਿਤਸਰ, ਦਸੰਬਰ 16, 2021 ਵਿੱਚ ਇੱਕ ਧੁੰਦ ਵਾਲੇ ਸਰਦੀਆਂ ਦੇ ਦਿਨ ਇੱਕ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਦਾ ਹੋਇਆ। (IMAGE:PTI)
ਚੰਡੀਗੜ੍ਹ: ਮੌਸਮ ਵਿਭਾਗ (Meteorological Department) ਮੁਤਾਬਿਕ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਸੰਘਣੀ ਧੁੰਦ(dense fog) ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸਰਦੀ ਅਤੇ ਬਾਰਿਸ਼ ਨੂੰ ਲੈ ਕੇ ਅਲਰਟ(alert regarding winter and rain) ਵੀ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦਿੱਲੀ ਸਮੇਤ ਹਰਿਆਣਾ ਅਤੇ ਯੂਪੀ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਨ੍ਹੀਂ ਦਿਨੀਂ ਦੇਸ਼ 'ਚ ਸਰਦੀ ਦਾ ਮੌਸਮ ਜ਼ੋਰਾਂ 'ਤੇ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬੇ ਸਰਦੀ ਦੀ ਲਪੇਟ 'ਚ ਹਨ। ਇਸ ਦੇ ਨਾਲ ਹੀ ਪਹਾੜਾਂ 'ਤੇ ਬਰਫਬਾਰੀ (snowfall) ਦਾ ਦੌਰ ਜਾਰੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਠੰਢ ਵਧੇਗੀ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਭਾਰੀ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਹੈ ਕਿ ਇਹ ਦੌਰ 23 ਜਨਵਰੀ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਹੀ ਬਰਫਬਾਰੀ ਅਤੇ ਮੀਂਹ ਘੱਟਣਾ ਸ਼ੁਰੂ ਹੋਵੇਗਾ।
ਮੌਸਮ ਵਿਭਾਗ ਮੁਤਾਬਕ 22 ਜਨਵਰੀ ਨੂੰ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਅਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਰਾਜਸਥਾਨ ਦੇ ਜ਼ਿਆਦਾਤਰ ਇਲਾਕਿਆਂ ਵਿਚ 21 ਜਨਵਰੀ ਤੋਂ ਮੀਂਹ ਪਵੇਗਾ। ਇਹ 23 ਦਸੰਬਰ ਤੋਂ ਘਟਣਾ ਸ਼ੁਰੂ ਹੋ ਜਾਵੇਗਾ। ਹਿਮਾਚਲ ਪ੍ਰਦੇਸ਼, ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਉੱਤਰੀ ਰਾਜਸਥਾਨ, ਪੱਛਮੀ ਬੰਗਾਲ ਅਤੇ ਸਿੱਕਮ ਦੇ ਹਿਮਾਲੀਅਨ ਖੇਤਰ ਵਿੱਚ 22 ਜਨਵਰੀ ਨੂੰ ਗੜੇਮਾਰੀ ਜਾਂ ਤੂਫ਼ਾਨ ਆ ਸਕਦਾ ਹੈ।
ਇਸ ਤੋਂ ਇਲਾਵਾ ਅੱਜ ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਗਨੌਰ, ਸੋਨੀਪਤ, ਰੋਹਤਕ (ਹਰਿਆਣਾ), ਕੰਧਾਲਾ, ਖਤੌਲੀ, ਸਕੋਟੀ ਟਾਂਡਾ, ਬਰੌਤ, ਦੌਰਾਲਾ, ਬਾਗਪਤ, ਮੇਰਠ, ਮੋਦੀਨਗਰ, ਕਿਥੋਰ, ਅਮਰੋਹਾ, ਗੜ੍ਹਮੁਕਤੇਸ਼ਵਰ, ਹਾਪੁੜ, ਗੁਲਾਟੀ, ਸਿਆਨਾ, ਸੰਭਲ। , ਬਹਜੋਈ, ਸਫੀਦੋਂ, ਜੀਂਦ, ਗੋਹਾਨਾ, ਮਹਿਮ, ਸੋਨੀਪਤ, ਰੋਹਤਕ, ਖਰਖੋਦਾ (ਹਰਿਆਣਾ), ਬਰੌਤ, ਮੋਦੀਨਗਰ, ਅਮਰੋਹਾ, ਮੁਰਾਦਾਬਾਦ, ਰਾਮਪੁਰ, ਪਿਲਖੁਆ, ਗੁਲਾਟੀ, ਬਿਲਾਰੀ, ਮਿਲਕ, ਬੁਲੰਦਸ਼ਹਿਰ, ਜਹਾਂਗੀਰਾਬਾਦ, ਸ਼ਿਕਾਰਪੁਰ, ਖੁਰਜਾ ਅਤੇ ਦੇਬਾਈ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।