Home /News /punjab /

Weather Report: ਪੰਜਾਬ ਦਾ ਬਠਿੰਡਾ ਰਿਹਾ ਸਭ ਤੋਂ ਗਰਮ, ਉਤਰ ਭਾਰਤ `ਚ ਕਈ ਥਾਈਂ ਪਾਰਾ 41 ਡਿਗਰੀ

Weather Report: ਪੰਜਾਬ ਦਾ ਬਠਿੰਡਾ ਰਿਹਾ ਸਭ ਤੋਂ ਗਰਮ, ਉਤਰ ਭਾਰਤ `ਚ ਕਈ ਥਾਈਂ ਪਾਰਾ 41 ਡਿਗਰੀ

  • Share this:

ਚੰਡੀਗੜ੍ਹ- ਇਸ ਵਾਰੀ ਮਾਰਚ ਮਹੀਨੇ ਵਿੱਚ ਹੀ ਗਰਮੀ ਨੇ ਕਹਿਰ ਮਚਾ ਦਿੱਤਾ ਹੈ। ਦੇਸ਼ ਦੇ ਉਤਰ ਭਾਰਤ ਵਿੱਚ ਗਰਮੀ ਨੇ ਆਪਣਾ ਜਲਵਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੀਂਹ ਪੈਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ ਹਨ, ਜਿਸ ਨਾਲ ਹਾਲੇ ਕੁੱਝ ਦਿਨ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਜ਼ਿਲ੍ਹਾ ਬਠਿੰਡਾ ਸਭ ਤੋਂ ਗਰਮ ਰਿਹਾ ਹੈ। 1 ਅਪ੍ਰੈਲ ਨੂੰ ਬਠਿੰਡਾ ਦਾ ਤਾਪਮਾਨ 39.7 ਡਿਗਰੀ ਰਿਕਾਰਡ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ ਰਿਕਾਰਡ ਕੀਤਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 33.7 ਰਿਕਾਰਡ ਕੀਤਾ ਹੈ। ਚੰਡੀਗੜ ਵਿੱਚ 36 ਡਿਗਰੀ ਤਾਪਮਾਨ ਰਿਹਾ ਹੈ। ਇਸੇ ਤਰ੍ਹਾਂ 30.03.22 ਨੂੰ ਪਟਿਆਲਾ ਲਈ ਹੁਣ ਤੱਕ ਦਾ ਸਭ ਤੋਂ ਉੱਚਾ ਤਾਪਮਾਨ (38.8˚C) ਰਿਕਾਰਡ ਕੀਤਾ ਗਿਆ ਸੀ, ਇਸ ਤੋਂ ਪਹਿਲਾਂ ਸਾਲ 1953 ਵਿੱਚ ਇਹ ਰਿਕਾਰਡ 37.8˚C ਸੀ।


ਉੱਤਰ ਭਾਰਤ `ਚ ਗਰਮੀ ਕਰਕੇ ਹਾਹਾਕਾਰ ਮੱਚੀ ਹੋਈ ਹੈ। ਮਾਰਚ ਮਹੀਨੇ ਵਿੱਚ ਹੀ ਜੂਨ-ਜੁਲਾਈ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ਸਮੇਂ ਉੱਤਰ ਭਾਰਤ ਦੇ ਕਈ ਸ਼ਹਿਰਾਂ `ਚ ਤਾਪਮਾਨ 43-44 ਡਿਗਰੀ ਤੱਕ ਪਹੁੰਚ ਚੁੱਕਿਆ ਹੈ।

ਕਾਬਿਲੇਗ਼ੌਰ ਹੈ ਕਿ ਮੌਸਮ ਮਾਹਰਾਂ ਨੇ ਪਹਿਲਾਂ ਹੀ ਚੇਤਾਵਨੀ ਜਾਰੀ ਕਰ ਦਿਤੀ ਸੀ ਕਿ ਸਾਲ 2022 ਇਤਿਹਾਸ ਦਾ ਸਭ ਤੋਂ ਗਰਮ ਸਾਲ ਹੋ ਸਕਦਾ ਹੈ। ਇਸ ਦਾ ਕਾਰਨ ਇਹ ਵੀ ਕਿ ਦਿਨੋਂ ਦਿਨ ਧਰਤੀ ਦਾ ਵਾਤਾਵਰਣ ਖ਼ਰਾਬ ਹੁੰਦਾ ਜਾ ਰਿਹਾ ਹੈ। ਜਲਵਾਯੂ ਪਰਿਵਰਤਨ ਕਰਕੇ ਹਰ ਸਾਲ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਰਿਹਾ ਹੈ।

ਇਹੀ ਨਹੀਂ ਤਾਪਮਾਨ ਵਧਣ ਕਰਕੇ ਨੋਰਥ ਪੋਲ ਯਾਨਿ ਉੱਤਰੀ ਧਰੁਵ `ਤੇ ਬਰਫ਼ ਵੀ ਪਿਘਲਣੀ ਸ਼ੁਰੂ ਹੋ ਚੁੱਕੀ ਹੈ। ਇਸ ਕਰਕੇ ਹੁਣ ਧਰਤੀ ਵਾਸੀਆਂ ਨੂੰ ਵੱਧ ਤੋਂ ਵੱਧ ਗਰਮੀ ਸਹਿਣ ਲਈ ਆਪਣੇ ਆਪ ਨੂੰ ਤਿਆਰ ਕਰ ਲੈਣਾ ਚਾਹੀਦਾ ਹੈ। ਪਰ ਇਸ ਦੇ ਨਾਲ ਹੀ ਮੌਸਮ ਮਾਹਰਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਪੂਰੀ ਦੁਨੀਆ ਮਿਲ ਕੇ ਵਾਤਾਵਰਣ ਦੀ ਰੱਖਿਆ ਕਰੇ, ਭਾਵ ਵੱਧ ਤੋਂ ਵੱਧ ਰੁੱਖ ਲਾਏ ਜਾਣ। ਪੈਟਰੋਲ ਡੀਜ਼ਲ ਦੇ ਵਾਹਨਾਂ ਦਾ ਘੱਟ ਤੋਂ ਘੱਟ ਇਸਤੇਮਾਲ ਕੀਤਾ ਜਾਵੇ, ਤਾਂ ਵਾਤਾਵਰਨ ਵਿੱਚ ਹੌਲੀ ਹੌਲੀ ਸੁਧਾਰ ਹੋ ਸਕਦਾ ਹੈ।

Published by:Ashish Sharma
First published:

Tags: Bathinda, Chandigarh, IMD forecast, North India, Punjab, Weather