• Home
 • »
 • News
 • »
 • punjab
 • »
 • WEATHER REPORT BATHINDA RECORDED HOTTEST CITY AMONGST PUNJAB WITH 32 DEGREE CELCIUS TEMPRATURE AP

ਮੌਸਮ ਦਾ ਮਿਜ਼ਾਜ: 32 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਕਾਰਡ ਕੀਤਾ ਗਿਆ ਸਭ ਤੋਂ ਗਰਮ ਸ਼ਹਿਰ

ਬਠਿੰਡਾ ‘ਚ 32.1 ਡਿਗਰੀ ਜਦਕਿ ਉੱਝਾ ਵਿਚ 33.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ ਸੂਬੇ ਦੇ ਬਾਕੀ ਜ਼ਿਲ੍ਹਿਆਂ ‘ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੱਕ ਰਿਕਾਰਡ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 10-12 ਡਿਗਰੀ ਸੈਲਸੀਅਸ ਦੇ ਦਰਮਿਆਨ ਦਰਜ ਕੀਤਾ ਗਿਆ।

ਮੌਸਮ ਦਾ ਮਿਜ਼ਾਜ: 32 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਕਾਰਡ ਕੀਤਾ ਗਿਆ ਸਭ ਤੋਂ ਗਰਮ ਸ਼ਹਿਰ

ਮੌਸਮ ਦਾ ਮਿਜ਼ਾਜ: 32 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਕਾਰਡ ਕੀਤਾ ਗਿਆ ਸਭ ਤੋਂ ਗਰਮ ਸ਼ਹਿਰ

 • Share this:
  ਇੱਕ ਪਾਸੇ ਜਿੱਥੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਪੈਣੀ ਸ਼ੁਰੂ ਹੋ ਗਈ ਹੈ। ਤਾਪਮਾਨ ਹਰ ਦਿਨ ਹੇਠਾਂ ਡਿੱਗਦਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦਾ ਸ਼ਹਿਰ ਬਠਿੰਡਾ ਤੇ ਹਰਿਆਣਾ ਦੇ ਪਾਣੀਪਤ ਦਾ ਉੱਝਾ ‘ਚ ਸਭ ਤੋਂ ਵੱਧ ਪਾਰਾ ਰਿਹਾ। ਬਠਿੰਡਾ ‘ਚ 32.1 ਡਿਗਰੀ ਜਦਕਿ ਉੱਝਾ ਵਿਚ 33.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ ਸੂਬੇ ਦੇ ਬਾਕੀ ਜ਼ਿਲ੍ਹਿਆਂ ‘ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੱਕ ਰਿਕਾਰਡ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 10-12 ਡਿਗਰੀ ਸੈਲਸੀਅਸ ਦੇ ਦਰਮਿਆਨ ਦਰਜ ਕੀਤਾ ਗਿਆ।

  ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਸ ਹਫ਼ਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਯਾਨਿ ਕਿ ਅਗਲੇ ਕੁੱਝ ਦਿਨਾਂ ਤੱਕ ਸੁੱਕੀ ਠੰਢ ਪੈਂਦੀ ਰਹੇਗੀ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਬੀਤੇ ਦਿਨ ਅੰਮ੍ਰਿਤਸਰ, ਜਲੰਧਰ, ਆਦਮਪੁਰ ਤੇ ਲੁਧਿਆਣਾ ‘ਚ ਹਲਕੀ ਧੁੰਦ ਪਈ, ਜਿਸ ਕਾਰਨ ਥੋੜ੍ਹੀ ਠੰਢਕ ਮਹਿਸੂਸ ਕੀਤੀ ਗਈ। ਇਸ ਦੇ ਨਾਲ ਹੀ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।

  ਮੌਸਮ ਵਿਭਾਗ ਦਾ ਕਹਿਣੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਥੋੜ੍ਹੀ ਜਲਦੀ ਠੰਢ ਪੈਣੀ ਸ਼ੁਰੂ ਹੋ ਗਈ ਹੈ, ਪਰ ਇਹ ਸਮੇਂ ਦੀ ਠੰਢ ਹਰ ਤਰ੍ਹਾਂ ਦੀ ਫ਼ਸਲ ਤੇ ਸਬਜ਼ੀਆਂ ਲਈ ਵੀ ਫ਼ਾਇਦੇਮੰਦ ਹੈ। ਇਸ ਦੇ ਨਾਲ ਜੇਕਰ ਮੀਂਹ ਪੈ ਜਾਵੇ ਤਾਂ ਫ਼ਸਲਾਂ ਨੂੰ ਹੋਰ ਵੀ ਜ਼ਿਆਦਾ ਫ਼ਾਇਦਾ ਹੋਵੇਗਾ। ਦੂਜੇ ਪਾਸੇ, ਉੱਤਰੀ ਕਸ਼ਮੀਰ ਵਿੱਚ ਹਲਕੀ ਬਰਫ਼ਬਾਰੀ ਦਾ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਜੇਕਰ ਪਹਾੜਾਂ ‘ਤੇ ਬਰਫ਼ ਪੈਂਦੀ ਹੈ ਤਾਂ ਜ਼ਾਹਰ ਹੈ ਕਿ ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਤੇ ਪਵੇਗਾ।
  Published by:Amelia Punjabi
  First published: