ਉੱਤਰ ਭਾਰਤ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਭਾਰੀ ਬਰਸਾਤ ਤੇ ਹਨੇਰੀ ਕਰਕੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ, ਹਰਿਆਣਾ ਸਮੇਤ ਹੋਰ ਕਈ ਸੂਬਿਆਂ ਵਿੱਚ ਤੇਜ਼ ਮੀਂਹ ਤੇ ਹਨੇਰੀ ਚੱਲਣ ਦੀਆਂ ਖ਼ਬਰਾਂ ਮਿਲੀਆਂ।
ਪੰਜਾਬ ਦੀ ਗੱਲ ਕੀਤੀ ਜਾਏ ਤਾਂ ਅੱਜ ਯਾਨਿ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਮੀਂਹ ਪੈਣ ਕਾਰਨ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੇ ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ।ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਦੂਜੇ ਪਾਸੇ ਹਰਿਆਣਾ ਵਿੱਚ ਵੀ ਇਹੀ ਮੰਜ਼ਰ ਦੇਖਣ ਨੂੰ ਮਿਲਿਆ। ਲਗਾਤਾਰ 2 ਦਿਨ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ ਹੇਠਾਂ ਡਿੱਗ ਕੇ 30 ਡਿਗਰੀ ਸੈਲਸੀਅਸ ਦੇ ਕਰੀਬ ਆ ਪੁੱਜਿਆ ਹੈ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਉੱਤਰੀ ਪਾਕਿਸਤਾਨ ਤੇ ਇਸ ਦੇ ਨਾਲ ਲਗਦੇ ਜੰਮੂ ਕਸ਼ਮੀਰ `ਤੇ ਹਾਲੇ ਵੀ ਪੱਛਮੀ ਗੜਬੜੀ ਸਰਗਰਮ ਨਜ਼ਰ ਆ ਰਹੀ ਹੈ। ਜ਼ਾਹਰ ਹੈ ਕਿ ਜਦੋਂ ਤੱਕ ਪੱਛਮੀ ਗੜਬੜੀ ਸਰਗਰਮ ਰਹੇਗੀ, ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਦੇ ਮੁਤਾਬਕ ਅਰਬ ਸਾਗਰ ਅਤੇ ਮੱਧ ਸਮੁੰਦਰ ਤਲ ਤੋਂ 1.5 ਕਿਲੋਮੀਟਰ ਤੱਕ ਫੈਲਿਆ ਹੋਇਆ ਹੈ। ਇੱਕ ਤਾਜ਼ਾ ਪੱਛਮੀ ਗੜਬੜ 28 ਮਈ, 2022 ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।