Home /News /punjab /

Weather Report: ਹਾਏ ਗਰਮੀ! ਬਠਿੰਡਾ ਸਭ ਤੋਂ ਗਰਮ ਸ਼ਹਿਰ, ਹਰਿਆਣਾ `ਚ ਲੂ ਦਾ ਕਹਿਰ, ਪਾਰਾ 41 ਡਿਗਰੀ

Weather Report: ਹਾਏ ਗਰਮੀ! ਬਠਿੰਡਾ ਸਭ ਤੋਂ ਗਰਮ ਸ਼ਹਿਰ, ਹਰਿਆਣਾ `ਚ ਲੂ ਦਾ ਕਹਿਰ, ਪਾਰਾ 41 ਡਿਗਰੀ

Punjab Weather: ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਜਾ ਚੁੱਕਿਆ ਹੈ। ਬਠਿੰਡਾ ਸਭ ਤੋਂ ਗਰਮ ਸ਼ਹਿਰ (39 ਡਿਗਰੀ ਸੈਲਸੀਅਸ) ਰਿਕਾਰਡ ਕੀਤਾ ਗਿਆ ਹੈ। ਫ਼ਿਲਹਾਲ ਪੰਜਾਬ `ਚ ਭਾਵੇਂ ਪਾਰਾ 40 ਦੇ ਕਰੀਬ ਪਹੁੰਚ ਗਿਆ ਹੈ, ਪਰ ਹਾਲੇ ਲੂ ਤੋਂ ਰਾਹਤ ਹੈ।ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:

ਹੋਰ ਪੜ੍ਹੋ ...
  • Share this:

Weather Punjab: ਉੱਤਰ ਭਾਰਤ `ਚ ਗਰਮੀ ਕਰਕੇ ਹਾਹਾਕਾਰ ਮੱਚੀ ਹੋਈ ਹੈ। ਮਾਰਚ ਮਹੀਨੇ ਵਿੱਚ ਹੀ ਜੂਨ-ਜੁਲਾਈ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ਸਮੇਂ ਉੱਤਰ ਭਾਰਤ ਦੇ ਕਈ ਸ਼ਹਿਰਾਂ `ਚ ਤਾਪਮਾਨ 43-44 ਡਿਗਰੀ ਤੱਕ ਪਹੁੰਚ ਚੁੱਕਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਹਾਲੇ ਕੁੱਝ ਦਿਨ ਹੋਰ ਇਸੇ ਤਰ੍ਹਾਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਮੀਂਹ ਪੈਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ ਹਨ।

ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਜਾ ਚੁੱਕਿਆ ਹੈ। ਬਠਿੰਡਾ ਸਭ ਤੋਂ ਗਰਮ ਸ਼ਹਿਰ (39 ਡਿਗਰੀ ਸੈਲਸੀਅਸ) ਰਿਕਾਰਡ ਕੀਤਾ ਗਿਆ ਹੈ। ਫ਼ਿਲਹਾਲ ਪੰਜਾਬ `ਚ ਭਾਵੇਂ ਪਾਰਾ 40 ਦੇ ਕਰੀਬ ਪਹੁੰਚ ਗਿਆ ਹੈ, ਪਰ ਹਾਲੇ ਲੂ ਤੋਂ ਰਾਹਤ ਹੈ।ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:

ਦੂਜੇ ਪਾਸੇ ਹਰਿਆਣਾ ਦੀ ਗੱਲ ਕਰੀਏ ਤਾਂ ਅੱਜ ਯਾਨਿ 31 ਮਾਰਚ ਨੂੰ ਸੂਬੇ ਦੇ ਕਈ ਸ਼ਹਿਰਾਂ ਵਿੱਚ ਲੂ ਦਾ ਕਹਿਰ ਦੇਖਣ ਨੂੰ ਮਿਲਿਆ। ਵੈਸੇ ਵੀ ਹਰਿਆਣਾ `ਚ ਪੰਜਾਬ ਦੇ ਮੁਕਾਬਲੇ ਗਰਮੀ ਜ਼ਿਆਦਾ ਪੈ ਰਹੀ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ (ਨਾਰਨੌਲ) ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ 4 ਅਪ੍ਰੈਲ ਨੂੰ ਸੂਬੇ ਦੇ ਕਈ ਸ਼ਹਿਰਾਂ ਵਿੱਚ ਜ਼ਬਰਦਸਤ ਲੂ ਚੱਲ ਸਕਦੀ ਹੈ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:

ਕਾਬਿਲੇਗ਼ੌਰ ਹੈ ਕਿ ਮੌਸਮ ਮਾਹਰਾਂ ਨੇ ਪਹਿਲਾਂ ਹੀ ਚੇਤਾਵਨੀ ਜਾਰੀ ਕਰ ਦਿਤੀ ਸੀ ਕਿ ਸਾਲ 2022 ਇਤਿਹਾਸ ਦਾ ਸਭ ਤੋਂ ਗਰਮ ਸਾਲ ਹੋ ਸਕਦਾ ਹੈ। ਇਸ ਦਾ ਕਾਰਨ ਇਹ ਵੀ ਕਿ ਦਿਨੋਂ ਦਿਨ ਧਰਤੀ ਦਾ ਵਾਤਾਵਰਣ ਖ਼ਰਾਬ ਹੁੰਦਾ ਜਾ ਰਿਹਾ ਹੈ। ਜਲਵਾਯੂ ਪਰਿਵਰਤਨ ਕਰਕੇ ਹਰ ਸਾਲ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਰਿਹਾ ਹੈ।

ਇਹੀ ਨਹੀਂ ਤਾਪਮਾਨ ਵਧਣ ਕਰਕੇ ਨੋਰਥ ਪੋਲ ਯਾਨਿ ਉੱਤਰੀ ਧਰੁਵ `ਤੇ ਬਰਫ਼ ਵੀ ਪਿਘਲਣੀ ਸ਼ੁਰੂ ਹੋ ਚੁੱਕੀ ਹੈ। ਇਸ ਕਰਕੇ ਹੁਣ ਧਰਤੀ ਵਾਸੀਆਂ ਨੂੰ ਵੱਧ ਤੋਂ ਵੱਧ ਗਰਮੀ ਸਹਿਣ ਲਈ ਆਪਣੇ ਆਪ ਨੂੰ ਤਿਆਰ ਕਰ ਲੈਣਾ ਚਾਹੀਦਾ ਹੈ। ਪਰ ਇਸ ਦੇ ਨਾਲ ਹੀ ਮੌਸਮ ਮਾਹਰਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਪੂਰੀ ਦੁਨੀਆ ਮਿਲ ਕੇ ਵਾਤਾਵਰਣ ਦੀ ਰੱਖਿਆ ਕਰੇ, ਭਾਵ ਵੱਧ ਤੋਂ ਵੱਧ ਰੁੱਖ ਲਾਏ ਜਾਣ। ਪੈਟਰੋਲ ਡੀਜ਼ਲ ਦੇ ਵਾਹਨਾਂ ਦਾ ਘੱਟ ਤੋਂ ਘੱਟ ਇਸਤੇਮਾਲ ਕੀਤਾ ਜਾਵੇ, ਤਾਂ ਵਾਤਾਵਰਨ ਵਿੱਚ ਹੌਲੀ ਹੌਲੀ ਸੁਧਾਰ ਹੋ ਸਕਦਾ ਹੈ।

Published by:Amelia Punjabi
First published:

Tags: Chandigarh, Haryana, Heat wave, Himachal, IMD forecast, North India, Punjab, Weather