Home /News /punjab /

Weather Update: ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਪੰਜਾਬ-ਹਰਿਆਣਾ `ਚ ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਦੀ ਵੀ ਸੰਭਾਵਨਾ

Weather Update: ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਪੰਜਾਬ-ਹਰਿਆਣਾ `ਚ ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਦੀ ਵੀ ਸੰਭਾਵਨਾ

 Punjab Weather Update: ਪੰਜਾਬ ਸਮੇਤ ਇਹ ਸੂਬੇ ਝੱਲਣਗੇ ਗਰਮੀ ਦੀ ਮਾਰ, ਬਠਿੰਡਾ 'ਚ ਤਾਪਮਾਨ ਸਭ ਤੋਂ ਵੱਧ

Punjab Weather Update: ਪੰਜਾਬ ਸਮੇਤ ਇਹ ਸੂਬੇ ਝੱਲਣਗੇ ਗਰਮੀ ਦੀ ਮਾਰ, ਬਠਿੰਡਾ 'ਚ ਤਾਪਮਾਨ ਸਭ ਤੋਂ ਵੱਧ

Punjab Weather: ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸ਼ਹਿਰ (40.4 ਡਿਗਰੀ ਸੈਲਸੀਅਸ) ਰਿਕਾਰਡ ਕੀਤਾ ਗਿਆ ਹੈ। ਫ਼ਿਲਹਾਲ ਪੰਜਾਬ `ਚ ਭਾਵੇਂ ਪਾਰਾ 40 ਦੇ ਕਰੀਬ ਪਹੁੰਚ ਗਿਆ ਹੈ, ਪਰ ਮੌਸਮ ਵਿਭਾਗ ਨੇ ਅੱਜ ਸੂਬੇ `ਚ ਮੀਂਹ, ਹਨੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।।ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:

ਹੋਰ ਪੜ੍ਹੋ ...
  • Share this:

    Daily Weather Report: ਉੱਤਰ ਭਾਰਤ `ਚ ਗਰਮੀ ਕਰਕੇ ਹਾਹਾਕਾਰ ਮੱਚੀ ਹੋਈ ਹੈ। ਮਈ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਮਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਤਾਪਮਾਨ 40 ਤੋਂ ਪਾਰ ਹੋ ਗਿਆ ਹੈ। ਗਰਮੀ ਨੇ ਪੰਜਾਬ ਤੇ ਹਰਿਆਣਾ ਸਣੇ ਪੂਰੇ ਉੱਤਰ ਭਾਰਤ ਵਿੱਚ ਰਿਕਾਰਡ ਤੋੜ ਦਿਤਾ ਹੈ।

    ਤਾਪਮਾਨ ਦੀ ਗੱਲ ਕਰੀਏ ਤਾਂ ਇਸ ਸਮੇਂ ਉੱਤਰ ਭਾਰਤ ਦੇ ਕਈ ਸ਼ਹਿਰਾਂ `ਚ ਤਾਪਮਾਨ 43-44 ਡਿਗਰੀ ਤੱਕ ਪਹੁੰਚ ਚੁੱਕਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਅੱਜ ਯਾਨਿ 25 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ `ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣੈ ਕਿ ਸੂਬਿਆਂ ਵਿੱਚ 30-40 ਕਿਲੋਮੀਟਰ ਦੀ ਸਪੀਡ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

    ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸ਼ਹਿਰ (40.4 ਡਿਗਰੀ ਸੈਲਸੀਅਸ) ਰਿਕਾਰਡ ਕੀਤਾ ਗਿਆ ਹੈ। ਫ਼ਿਲਹਾਲ ਪੰਜਾਬ `ਚ ਭਾਵੇਂ ਪਾਰਾ 40 ਦੇ ਕਰੀਬ ਪਹੁੰਚ ਗਿਆ ਹੈ, ਪਰ ਮੌਸਮ ਵਿਭਾਗ ਨੇ ਅੱਜ ਸੂਬੇ `ਚ ਮੀਂਹ, ਹਨੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:


    ਦੂਜੇ ਪਾਸੇ ਹਰਿਆਣਾ ਦੀ ਗੱਲ ਕਰੀਏ ਤਾਂ ਹਰਿਆਣਾ ਚ ਵੀ ਰਿਕਾਰਡਤੋੜ ਗਰਮੀ ਪੈ ਰਹੀ ਹੈ। ਤਾਪਮਾਨ ਦੀ ਗੱਲ ਕੀਤੀ ਜਾਏ ਤਾਂ 42 ਡਿਗਰੀ ਸੈਲਸੀਅਸ ਨਾਲ ਗੁੜਗਾਂਓ ਸਭ ਤੋਂ ਗਰਮ ਸ਼ਹਿਰ ਰਿਕਾਰਡ ਕੀਤਾ ਗਿਆ। ਪਰ ਰਾਹਤ ਵਾਲੀ ਗੱਲ ਇਹ ਹੈ ਕਿ ਸੂਬੇ ਵਿੱਚ ਅੱਜ ਤੇਜ਼ ਠੰਢੀਆਂ ਹਵਾਵਾਂ ਦੇ ਨਾਲ ਮੀਂਹ ਵੀ ਪੈ ਸਕਦਾ ਹੈ, ਜਿਸ ਤੋਂ ਬਾਅਦ ਗਰਮੀ ਤੋਂ ਥੋੜੀ ਰਾਹਤ ਮਿਲ ਸਕਦੀ ਹੈ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:


    ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੁਤਾਬਕ 27, 28 ਤੇ 29 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ `ਚ ਫ਼ਿਰ ਗਰਮੀ ਵਧੇਗੀ। ਇਸ ਦੇ ਨਾਲ ਹੀ ਕਈ ਥਾਵਾਂ `ਤੇ ਲੂ ਦਾ ਕਹਿਰ ਵੀ ਦੇਖਣ ਨੂੰ ਮਿਲ ਸਕਦਾ ਹੈ।

    Published by:Amelia Punjabi
    First published:

    Tags: Chandigarh, Hailstorm, Haryana, Himachal, Hot Weather, Punjab, Rain, Thunder, Weather